ਸਲੋਕੁ ਮਃ ੧ ॥
Shalok, First Mehl:
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
ਸਿੰਮਲ ਦਾ ਰੱੁਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ ।
The simmal tree is straight as an arrow; it is very tall, and very thick.
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ?
But those birds which visit it hopefully, depart disappointed.
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
ਇਸ ਦਾ ਕਾਰਨ ਇਹ ਹੈ ਕਿ ਰੱੁਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ ।
Its fruits are tasteless, its flowers are nauseating, and its leaves are useless.
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ ।
Sweetness and humility, O Nanak, are the essence of virtue and goodness.
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ,
Everyone bows down to himself; no one bows down to another.
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
(ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ) ।
When something is placed on the balancing scale and weighed, the side which descends is heavier.
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ,
The sinner, like the deer hunter, bows down twice as much.
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ।੧।
But what can be achieved by bowing the head, when the heart is impure? ||1||