ਸਿਰੀਰਾਗੁ ਮਹਲਾ ੩ ॥
Siree Raag, Third Mehl:
ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥
ਜੇਹੜੇ ਮਨੁੱਖ (ਕੋਈ ਮਿਥੇ ਹੋਏ ਧਾਰਮਿਕ) ਕੰਮ ਕਰਦੇ ਹਨ (ਤੇ ਇਹ) ਹਉਮੈ (ਭੀ) ਕਰਦੇ ਹਨ (ਕਿ ਅਸੀ ਧਾਰਮਿਕ ਕੰਮ ਕਰਦੇ ਹਾਂ), ਉਹਨਾਂ (ਦੇ ਸਿਰ) ਉੱਤੇ ਜਮ ਦਾ ਡੰਡਾ ਆ ਕੇ ਵੱਜਦਾ ਹੈ
Those who go around acting in egotism are struck down by the Messenger of Death with his club.
ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥
(ਪਰ) ਜੇਹੜੇ ਮਨੁੱਖ ਗੁਰੂ ਦਾ ਆਸਰਾ ਲੈਂਦੇ ਹਨ, ਉਹ ਪ੍ਰਭੂ (-ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਮਾਰ ਤੋਂ) ਬਚ ਜਾਂਦੇ ਹਨ ।੧।
Those who serve the True Guru are uplifted and saved, in love with the Lord. ||1||
ਮਨ ਰੇ ਗੁਰਮੁਖਿ ਨਾਮੁ ਧਿਆਇ ॥
ਹੇ (ਮੇਰੇ) ਮਨ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰ
O mind, become Gurmukh, and meditate on the Naam, the Name of the Lord.
ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥
(ਨਾਮ ਬੜੀ ਦੁਰਲੱਭ ਦਾਤਿ ਹੈ) ਗੁਰੂ ਦੀ ਸਿੱਖਿਆ ਤੇ ਤੁਰ ਕੇ ਉਹਨਾਂ ਬੰਦਿਆਂ ਦੀ ਹੀ (ਪ੍ਰਭੂ ਦੇ) ਨਾਮ ਵਿਚ ਲੀਨਤਾ ਹੁੰਦੀ ਹੈ, ਜਿਨ੍ਹਾਂ ਦੇ ਮੱਥੇ ਉੱਤੇ ਕਰਤਾਰ ਨੇ ਧੁਰੋਂ ਹੀ ਉਹਨਾਂ ਦੀ ਪਹਿਲੇ ਜਨਮ ਦੀ ਕੀਤੀ ਨੇਕ ਕਮਾਈ ਅਨੁਸਾਰ ਲੇਖ ਲਿਖ ਦਿੱਤਾ ਹੈ ।੧।ਰਹਾਉ।
Those who are so pre-destined by the Creator are absorbed into the Naam, through the Guru's Teachings. ||1||Pause||
ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥
ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਨੁੱਖ ਦੇ ਮਨ ਵਿਚ ਪਰਮਾਤਮਾ ਵਾਸਤੇ) ਸਰਧਾ ਪੈਦਾ ਨਹੀਂ ਹੁੰਦੀ, ਨਾਹ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਬਣਦਾ ਹੈ
Without the True Guru, faith does not come, and love for the Naam is not embraced.
ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥
(ਤੇ ਨਤੀਜਾ ਇਹ ਨਿਕਲਦਾ ਹੈ ਕਿ ਉਸ ਨੂੰ) ਸੁਪਨੇ ਵਿਚ ਵੀ ਸੁਖ ਨਸੀਬ ਨਹੀਂ ਹੁੰਦਾ, ਉਹ ਸਦਾ ਦੁੱਖਾਂ ਵਿਚ ਹੀ ਘਿਰਿਆ ਰਹਿੰਦਾ ਹੈ ।੨।
Even in dreams, they find no peace; they sleep immersed in pain. ||2||
ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥
(ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਾਸਤੇ) ਜੇ ਇਹ ਬੜੀ ਤਾਂਘ ਭੀ ਕਰੀਏ ਕਿ ਉਹ ਪਰਮਾਤਮਾ ਦਾ ਸਿਮਰਨ ਕਰੇ (ਤਾਂ ਭੀ ਇਸ ਤਾਂਘ ਤੇ ਪ੍ਰੇਰਨਾ ਵਿਚ ਸਫਲਤਾ ਨਹੀਂ ਹੁੰਦੀ, ਕਿਉਂਕਿ ਪਿਛਲੇ ਜਨਮਾਂ ਵਿਚ) ਕੀਤੇ ਕਰਮਾਂ ਦਾ ਪ੍ਰਭਾਵ ਮਿਟਾਇਆ ਨਹੀਂ ਜਾ ਸਕਦਾ
Even if you chant the Name of the Lord, Har, Har, with great longing, your past actions are still not erased.
ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥
ਭਗਤ ਜਨ ਹੀ ਪਰਮਾਤਮਾ ਦੀ ਰਜ਼ਾ ਨੂੰ ਪਰਵਾਨ ਕਰਦੇ ਹਨ, ਉਹ ਭਗਤ ਹੀ ਪਰਮਾਤਮਾ ਦੇ ਦਰ ਤੇ ਕਬੂਲ ਹੁੰਦੇ ਹਨ ।੩।
The Lord's devotees surrender to His Will; those devotees are accepted at His Door. ||3||
ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥
ਗੁਰੂ ਪ੍ਰੇਮ ਨਾਲ (ਆਪਣਾ) ਸ਼ਬਦ (ਸਰਨ ਆਏ ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ, ਪਰ (ਗੁਰੂ ਭੀ ਪਰਮਾਤਮਾ ਦੀ) ਕਿਰਪਾ ਤੋਂ ਬਿਨਾ ਨਹੀਂ ਮਿਲਦਾ
The Guru has lovingly implanted the Word of His Shabad within me. Without His Grace, it cannot be attained.
ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥
(ਗੁਰੂ ਤੋਂ ਬੇਮੁਖ ਮਨੁੱਖ, ਮਾਨੋ, ਇਕ ਐਸਾ ਰੁੱਖ ਹੈ ਕਿ) ਜੇ ਉਸ ਨੂੰ ਸੌ ਵਾਰੀ ਭੀ ਅੰਮ੍ਰਿਤ ਸਿੰਜੀਏ ਤਾਂ ਭੀ ਉਸ ਨੂੰ ਜ਼ਹਰ ਦਾ ਫਲ ਹੀ ਛੇਤੀ ਲੱਗਦਾ ਹੈ ।੪।
Even if the poisonous plant is watered with ambrosial nectar a hundred times, it will still bear poisonous fruit. ||4||
ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥
ਉਹੀ ਮਨੁੱਖ ਸਦਾ ਲਈ ਪਵਿਤ੍ਰ ਜੀਵਨ ਵਾਲੇ ਰਹਿੰਦੇ ਹਨ ਜਿਨ੍ਹਾਂ ਦਾ ਗੁਰੂ ਨਾਲ ਪਿਆਰ (ਟਿਕਿਆ ਰਹਿੰਦਾ) ਹੈ
Those humble beings who are in love with the True Guru are pure and true.
ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥
ਉਹ ਮਨੁੱਖ ਆਪਣੇ ਅੰਦਰੋਂ ਹਉਮੈ ਦਾ ਜ਼ਹਰ ਹਉਮੈ ਦਾ ਵਿਕਾਰ ਦੂਰ ਕਰ ਕੇ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਬਿਤਾਂਦੇ ਹਨ ।੫।
They act in harmony with the Will of the True Guru; they shed the poison of ego and corruption. ||5||
ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥
(ਹੇ ਭਾਈ !) ਬੇ-ਸ਼ੱਕ ਤੁਸੀ ਸ਼ਾਸਤ੍ਰਾਂ ਸਿਮ੍ਰਿਤੀਆਂ (ਆਦਿਕ ਧਰਮ ਪੁਸਤਕਾਂ) ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ, ਆਪਣੇ ਮਨ ਦੇ ਹਠ ਨਾਲ ਕੀਤੇ ਹੋਏ ਕਿਸੇ ਭੀ ਤਰੀਕੇ ਨਾਲ (ਹਉਮੈ ਦੇ ਜ਼ਹਰ ਤੋਂ) ਬਚ ਨਹੀਂ ਸਕੀਦਾ
Acting in stubborn-mindedness, no one is saved; go and study the Simritees and the Shaastras.
ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥
ਗੁਰੂ ਦੇ ਸ਼ਬਦ ਅਨੁਸਾਰ ਜੀਵਨ ਬਣਾ ਕੇ ਗੁਰੂ ਦੀ ਸੰਗਤਿ ਵਿਚ ਮਿਲ ਕੇ ਹੀ (ਮਨੁੱਖ ਹਉਮੈ ਦੇ ਵਿਕਾਰ ਤੋਂ) ਬਚਦੇ ਹਨ ।੬।
Joining the Saadh Sangat, the Company of the Holy, and practicing the Shabads of the Guru, you shall be saved. ||6||
ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥
ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਸ ਦਾ ਨਾਮ (ਸਭ ਪਦਾਰਥਾਂ ਦਾ ਗੁਣਾਂ ਦਾ) ਖ਼ਜ਼ਾਨਾ ਹੈ
The Name of the Lord is the Treasure, which has no end or limitation.
ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥
ਗੁਰੂ ਦੀ ਸਰਨ ਪੈ ਕੇ ਉਹੀ ਮਨੁੱਖ (ਇਹ ਖ਼ਜ਼ਾਨਾ ਹਾਸਲ ਕਰਦੇ ਹਨ ਤੇ) ਸੋਹਣੇ ਜੀਵਨ ਵਾਲੇ ਬਣਦੇ ਹਨ, ਜਿਨ੍ਹਾਂ ਉੱਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ।੭।
The Gurmukhs are beauteous; the Creator has blessed them with His Mercy. ||7||
ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥
ਹੇ ਨਾਨਕ ! (ਗੁਰੂ ਹੀ ਪਰਮਾਤਮਾ ਦੇ ਨਾਮ ਦੀ) ਦਾਤਿ ਦੇਣ ਵਾਲਾ ਹੈ, ਕੋਈ ਹੋਰ ਨਹੀਂ (ਜੋ ਇਹ ਦਾਤਿ ਦੇ ਸਕੇ
O Nanak, the One Lord alone is the Giver; there is no other at all.
ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥
ਪਰਮਾਤਮਾ ਦਾ ਨਾਮ) ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਨਾਲ ਮਿਲਦਾ ਹੈ ।੮।੨।੧੯।
By Guru's Grace, He is obtained. By His Mercy, He is found. ||8||2||19||