ਮਃ ੧ ॥
First Mehl:
ਪੜਿ ਪੁਸਤਕ ਸੰਧਿਆ ਬਾਦੰ ॥
(ਪੰਡਤ ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ ਅਤੇ (ਹੋਰਨਾਂ ਨਾਲ) ਚਰਚਾ ਛੇੜਦਾ ਹੈ,
You read your books and say your prayers, and then engage in debate;
ਸਿਲ ਪੂਜਸਿ ਬਗੁਲ ਸਮਾਧੰ ॥
ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ; ਮੁਖੋਂ ਝੂਠ ਬੋਲਦਾ ਹੈ;
you worship stones and sit like a stork, pretending to be in Samaadhi.
ਮੁਖਿ ਝੂਠ ਬਿਭੂਖਣ ਸਾਰੰ ॥
(ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਿਣਿਆਂ ਵਾਂਗ ਸੋਹਣਾ ਕਰਕੇ ਵਿਖਾਲਦਾ ਹੈ;
With your mouth you utter falsehood, and you adorn yourself with precious decorations;
ਤ੍ਰੈਪਾਲ ਤਿਹਾਲ ਬਿਚਾਰੰ ॥
(ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤਰ ਨੂੰ ਵਿਚਾਰਦਾ ਹੈ;
you recite the three lines of the Gayatri three times a day.
ਗਲਿ ਮਾਲਾ ਤਿਲਕੁ ਲਿਲਾਟੰ ॥
ਗਲ ਵਿਚ ਮਾਲਾ ਰੱਖਦਾ ਹੈ, ਤੇ ਮੱਥੇ ਉਤੇ ਤਿਲਕ ਲਾਂਦਾ ਹੈ;
Around your neck is a rosary, and on your forehead is a sacred mark;
ਦੁਇ ਧੋਤੀ ਬਸਤ੍ਰ ਕਪਾਟੰ ॥
(ਸਦਾ) ਦੋ ਧੋਤੀਆਂ ਪਾਸ ਰੱਖਦਾ ਹੈ ਤੇ (ਸੰਧਿਆ ਕਰਨ ਵੇਲੇ) ਸਿਰ ਉੱਤੇ ਇਕ ਵਸਤਰ ਧਰ ਲੈਂਦਾ ਹੈ ।
upon your head is a turban, and you wear two loin cloths.
ਜੇ ਜਾਣਸਿ ਬ੍ਰਹਮੰ ਕਰਮੰ ॥
ਪਰ ਜੇ ਇਹ ਪੰਡਤ ਰੱਬ (ਦੀ ਸਿਫ਼ਤਿ-ਸਾਲਾਹ) ਦਾ ਕੰਮ ਜਾਣਦਾ ਹੋਵੇ,
If you knew the nature of God,
ਸਭਿ ਫੋਕਟ ਨਿਸਚਉ ਕਰਮੰ ॥
ਤਦ ਨਿਸਚਾ ਕਰ ਕੇ ਜਾਣ ਲਵੋ ਕਿ, ਇਹ ਸਭ ਕੰਮ ਫੋਕੇ ਹਨ ।
you would know that all of these beliefs and rituals are in vain.
ਕਹੁ ਨਾਨਕ ਨਿਹਚਉ ਧਿਆਵੈ ॥
ਆਖ, ਹੇ ਨਾਨਕ! (ਮਨੁੱਖ) ਸਰਧਾ ਧਾਰ ਕੇ ਰੱਬ ਨੂੰ ਸਿਮਰ
Says Nanak, meditate with deep faith;
ਵਿਣੁ ਸਤਿਗੁਰ ਵਾਟ ਨ ਪਾਵੈ ॥੨॥
ਕੇਵਲ ਇਹੋ ਰਸਤਾ ਗੁਣਕਾਰੀ ਹੈ, (ਪਰ) ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ।੨।
without the True Guru, no one finds the Way. ||2||