ਪਉੜੀ ॥
Pauree:
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ ।
Abandoning the world of beauty, and beautiful clothes, one must depart.
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
(ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ ।
He obtains the rewards of his good and bad deeds.
ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥
ਜਿਸ ਮਨੁੱਖ ਨੇ ਮਨ-ਮੰਨੀਆਂ ਹਕੂਮਤਾਂ ਕੀਤੀਆਂ ਹਨ, ਉਸ ਨੂੰ ਅਗਾਂਹ ਔਖੀਆਂ ਘਾਟੀਆਂ ਵਿਚੋਂ ਦੀ ਲੰਘਣਾ ਪਵੇਗਾ (ਭਾਵ, ਆਪਣੀਆਂ ਕੀਤੀਆਂ ਹੋਈਆਂ ਵਧੀਕੀਆਂ ਦੇ ਵੱਟੇ ਕਸ਼ਟ ਸਹਿਣੇ ਪੈਣਗੇ) ।
He may issue whatever commands he wishes, but he shall have to take to the narrow path hereafter.
ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥
(ਇਹੋ ਜਿਹਾ ਜੀਵ) ਨੰਗਾ (ਕੀਤਾ ਜਾਂਦਾ ਹੈ, ਭਾਵ, ਉਸ ਦੇ ਕੀਤੇ ਹੋਏ ਪਾਪ ਕਰਮਾਂ ਦਾ ਨਕਸ਼ਾ ਉਸਦੇ ਸਾਮ੍ਹਣੇ ਰੱਖਿਆ ਜਾਂਦਾ ਹੈ) ਦੋਜ਼ਕ ਵਿਚ ਧਕਿਆ ਜਾਂਦਾ ਹੈ,
He goes to hell naked, and he looks hideous then.
ਕਰਿ ਅਉਗਣ ਪਛੋਤਾਵਣਾ ॥੧੪॥
ਅਤੇ ਉਸ ਵੇਲੇ (ਉਸ ਨੂੰ ਆਪਣੇ ਆਪ ਨੂੰ) ਬੜਾ ਡਰਾਉਣਾ ਰੂਪ ਦਿਸਦਾ ਹੈ । ਭੈੜੇ ਕੰਮ ਕਰਕੇ ਅੰਤ ਪਛਤਾਉਣਾ ਹੀ ਪੈਂਦਾ ਹੈ ।੧੪।
He regrets the sins he committed. ||14||