ਸਲੋਕੁ ਮਃ ੧ ॥
Shalok, First Mehl:
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥
ਇਹ ਜਨੇਊ ਜਿਸ ਦੀ ਕਪਾਹ ਦਇਆ ਹੋਵੇ, ਜਿਸ ਦਾ ਸੂਤ ਸੰਤੋਖ ਹੋਵੇ, ਜਿਸ ਦੀਆਂ ਗੰਢਾਂ ਜਤ ਹੋਣ, ਅਤੇ ਜਿਸ ਦਾ ਵੱਟ ਉੱਚਾ ਆਚਰਨ ਹੋਵੇ ।
Make compassion the cotton, contentment the thread, modesty the knot and truth the twist.
ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥
ਹੇ ਪੰਡਤ! ਜੇ (ਤੇਰੇ ਪਾਸ) ਇਹ ਆਤਮਾ ਦੇ ਕੰਮ ਆਉਣ ਵਾਲਾ ਜਨੇਊ ਹੈ ਤਾਂ (ਮੇਰੇ ਗਲ) ਪਾ ਦੇਹ
This is the sacred thread of the soul; if you have it, then go ahead and put it on me.
ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥
(ਹੇ ਪੰਡਿਤ)! ਇਹੋ ਜਿਹਾ ਜਨੇਊ ਨਾ ਟੁੱਟਦਾ ਹੈ, ਨਾ ਹੀ ਇਸ ਨੂੰ ਮੈਲ ਲੱਗਦੀ ਹੈ, ਨਾ ਇਹ ਸੜਦਾ ਹੈ ਅਤੇ ਨਾ ਹੀ ਇਹ ਗੁਆਚਦਾ ਹੈ ।
It does not break, it cannot be soiled by filth, it cannot be burnt, or lost.
ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥
ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਇਹ ਜਨੇਊ ਆਪਣੇ ਗਲੇ ਵਿਚ ਪਾ ਲਿਆ ਹੈ ।
Blessed are those mortal beings, O Nanak, who wear such a thread around their necks.
ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥
(ਹੇ ਪੰਡਤ! ਇਹ ਜਨੇਊ ਜੋ ਤੂੰ ਪਾਂਦਾ ਫਿਰਦਾ ਹੈਂ, ਇਹ ਤਾਂ ਤੂੰ) ਚਾਰ ਕੌਡਾਂ ਮੁੱਲ ਦੇ ਕੇ ਮੰਗਵਾ ਲਿਆ, (ਆਪਣੇ ਜਜਮਾਨ ਦੇ) ਚੌਕੇ ਵਿਚ ਬੈਠ ਕੇ (ਉਸ ਦੇ ਗਲ) ਪਾ ਦਿੱਤਾ,
You buy the thread for a few shells, and seated in your enclosure, you put it on.
ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥
(ਫੇਰ ਤੂੰ ਉਸ ਦੇ) ਕੰਨ ਵਿਚ ਉਪਦੇਸ਼ ਦਿੱਤਾ (ਕਿ ਅੱਜ ਤੋਂ ਤੇਰਾ) ਗੁਰੂ ਬ੍ਰਾਹਮਣ ਹੋ ਗਿਆ ।
Whispering instructions into others' ears, the Brahmin becomes a guru.
ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥
(ਸਮਾ ਪੁੱਗਣ ਤੇ ਜਦੋਂ) ਉਹ (ਜਜਮਾਨ) ਮਰ ਗਿਆ (ਤਾਂ) ਉਹ (ਜਨੇਊ ਉਸ ਦੇ ਸਰੀਰ ਤੋਂ) ਢਹਿ ਪਿਆ (ਭਾਵ ਸੜ ਗਿਆ ਜਾਂ ਡਿੱਗ ਪਿਆ, ਪਰ ਆਤਮਾ ਦੇ ਨਾਲ ਨਾ ਨਿਭਿਆ, ਇਸ ਵਾਸਤੇ ਉਹ ਜਜਮਾਨ ਵਿਚਾਰਾ) ਜਨੇਊ ਤੋਂ ਬਿਨਾ ਹੀ (ਸੰਸਾਰ ਤੋਂ) ਗਿਆ ।੧।
But he dies, and the sacred thread falls away, and the soul departs without it. ||1||