ਮਃ ੧ ॥
First Mehl:
ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥
(ਮਨੁੱਖ) ਲੱਖਾਂ ਚੋਰੀਆਂ ਤੇ ਜਾਰੀਆਂ (ਯਾਰੀਆਂ ਪਰ-ਇਸਤ੍ਰੀ ਗਮਨ) ਕਰਦਾ ਹੈ; ਲੱਖਾਂ ਝੂਠ ਬੋਲਦਾ ਹੈ ਤੇ ਗਾਲ੍ਹੀਆਂ ਕੱਢਦਾ ਹੈ ।
He commits thousands of robberies, thousands of acts of adultery, thousands of falsehoods and thousands of abuses.
ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥
ਦਿਨ ਰਾਤ ਲੋਕਾਂ ਤੋਂ ਚੋਰੀ ਚੋਰੀ ਲੱਖਾਂ ਠੱਗੀਆਂ ਤੇ ਪਹਿਨਾਮੀਆਂ ਕਰਦਾ ਹੈ ।
He practices thousands of deceptions and secret deeds, night and day, against his fellow beings.
ਤਗੁ ਕਪਾਹਹੁ ਕਤੀਐ ਬਾਮ੍ਹਣੁ ਵਟੇ ਆਇ ॥
(ਇਹ ਤਾਂ ਹੈ ਮਨੁੱਖ ਦੇ ਅੰਤਰ-ਆਤਮੇ ਦਾ ਹਾਲ ਪਰ ਬਾਹਰ ਤੱਕੋ, ਲੋਕਾ-ਚਾਰੀ ਕੀਹ ਕੁਝ ਹੋ ਰਿਹਾ ਹੈ) ਕਪਾਹ ਤੋਂ (ਭਾਵ, ਕਪਾਹ ਲਿਆ ਕੇ) ਧਾਗਾ ਕੱਤਿਆ ਜਾਂਦਾ ਹੈ ਅਤੇ ਬ੍ਰਾਹਮਣ (ਜਜਮਾਨ ਦੇ ਘਰ) ਆ ਕੇ (ਉਸ ਧਾਗੇ ਨੂੰ) ਵੱਟ ਦੇਂਦਾ ਹੈ ।
The thread is spun from cotton, and the Brahmin comes and twists it.
ਕੁਹਿ ਬਕਰਾ ਰਿੰਨ੍ਹਿ ਖਾਇਆ ਸਭੁ ਕੋ ਆਖੈ ਪਾਇ ॥
(ਘਰ ਆਏ ਹੋਏ ਸਾਰੇ ਅੰਗ-ਸਾਕਾਂ ਨੂੰ) ਬੱਕਰਾ ਮਾਰ ਕੇ ਤੇ ਰਿੰਨ੍ਹ ਕੇ ਖੁਆਇਆ ਜਾਂਦਾ ਹੈ; (ਘਰ ਦਾ) ਹਰੇਕ ਪ੍ਰਾਣੀ ਆਖਦਾ ਹੈ ‘ਜਨੇਊ ਪਾਇਆ ਗਿਆ ਹੈ; ਜਨੇਊ ਪਾਇਆ ਗਿਆ ਹੈ’ ।
The goat is killed, cooked and eaten, and everyone then says, "Put on the sacred thread."
ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥
ਜਦੋਂ ਇਹ ਜਨੇਊ ਪੁਰਾਣਾ ਹੋ ਜਾਂਦਾ ਹੈ ਤਾਂ ਸੁੱਟ ਦਿੱਤਾ ਜਾਂਦਾ ਹੈ । ਅਤੇ ਇਸ ਦੇ ਥਾਂ ਹੋਰ ਜਨੇਊ ਪਾ ਲਿਆ ਜਾਂਦਾ ਹੈ ।
When it wears out, it is thrown away, and another one is put on.
ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥
ਹੇ ਨਾਨਕ! ਜੇ ਧਾਗੇ ਵਿਚ ਜ਼ੋਰ ਹੋਵੇ (ਭਾਵ, ਜੇ ਆਤਮਾ ਦੇ ਕੰਮ ਆਉਣ ਵਾਲਾ ਆਤਮਾ ਨੂੰ ਬਲ ਦੇਣ ਵਾਲਾ ਕੋਈ ਜਨੇਊ ਹੋਵੇ) ਤਾਂ ਉਹ ਧਾਗਾ ਨਹੀਂ ਟੁੱਟਦਾ ।੨।
O Nanak, the thread would not break, if it had any real strength. ||2||