ਮਃ ੧ ॥
First Mehl:
ਤਗੁ ਨ ਇੰਦ੍ਰੀ ਤਗੁ ਨ ਨਾਰੀ ॥
(ਪੰਡਤ ਨੇ ਆਪਣੇ) ਇੰਦਰਿਆਂ ਤੇ ਨਾੜੀਆਂ ਨੂੰ (ਇਹੋ ਜਿਹਾ) ਜਨੇਊ ਨਹੀਂ ਪਾਇਆ (ਕਿ ਉਹ ਇੰਦਰੇ ਵਿਕਾਰਾਂ ਵਲ ਨਾ ਜਾਣ;
There is no sacred thread for the sexual organ, and no thread for woman.
ਭਲਕੇ ਥੁਕ ਪਵੈ ਨਿਤ ਦਾੜੀ ॥
ਇਸ ਵਾਸਤੇ ਨਿਤ ਹਰ ਰੋਜ਼ ਉਸ ਦੀ ਬੇਇੱਜ਼ਤੀ ਹੁੰਦੀ ਹੈ;
The man's beard is spat upon daily.
ਤਗੁ ਨ ਪੈਰੀ ਤਗੁ ਨ ਹਥੀ ॥
ਪੈਰਾਂ ਨੂੰ (ਅਜਿਹਾ) ਜਨੇਊ ਨਹੀਂ ਪਾਇਆ (ਕਿ ਭੈੜੇ ਪਾਸੇ ਨਾ ਲੈ ਜਾਣ), ਹੱਥਾਂ ਨੂੰ ਜਨੇਊ ਨਹੀਂ ਪਾਇਆ (ਕਿ ਉਹ ਮੰਦੇ ਕੰਮ ਨ ਕਰਨ);
There is no sacred thread for the feet, and no thread for the hands;
ਤਗੁ ਨ ਜਿਹਵਾ ਤਗੁ ਨ ਅਖੀ ॥
ਜੀਭ ਨੂੰ (ਕੋਈ) ਜਨੇਊ ਨਹੀਂ ਪਾਇਆ (ਕਿ ਪਰਾਈ ਨਿੰਦਾ ਕਰਨ ਤੋਂ ਹਟੀ ਰਹੇ), ਅੱਖਾਂ ਨੂੰ (ਐਸਾ) ਜਨੇਊ ਨਹੀਂ ਪਾਇਆ (ਕਿ ਪਰਾਈ ਇਸਤ੍ਰੀ ਵਲ ਨਾ ਤੱਕਣ) ।
no thread for the tongue, and no thread for the eyes.
ਵੇਤਗਾ ਆਪੇ ਵਤੈ ॥
ਆਪ ਤਾਂ ਇਹੋ ਜਿਹੇ ਜਨੇਊ ਤੋਂ ਵਾਂਜਿਆ ਹੋਇਆ ਭਟਕਦਾ ਫਿਰਦਾ ਹੈ,
The Brahmin himself goes to the world hereafter without a sacred thread.
ਵਟਿ ਧਾਗੇ ਅਵਰਾ ਘਤੈ ॥
ਪਰ (ਕਪਾਹ ਦੇ ਸੂਤ ਦੇ) ਧਾਗੇ ਵੱਟ ਵੱਟ ਕੇ ਹੋਰਨਾਂ ਨੂੰ ਪਾਂਦਾ ਹੈ,
Twisting the threads, he puts them on others.
ਲੈ ਭਾੜਿ ਕਰੇ ਵੀਆਹੁ ॥
ਆਪਣੇ ਹੀ ਜਜਮਾਨਾਂ ਦੀਆਂ ਧੀਆਂ ਦੇ ਵਿਆਹ ਦੱਛਣਾ ਲੈ ਲੈ ਕੇ ਕਰਦਾ ਹੈ
He takes payment for performing marriages;
ਕਢਿ ਕਾਗਲੁ ਦਸੇ ਰਾਹੁ ॥
ਤੇ ਪੱਤ੍ਰੀ ਸੋਧ ਸੋਧ ਕੇ ਉਹਨਾਂ ਨੂੰ ਰਸਤਾ ਦੱਸਦਾ ਹੈ ।
reading their horoscopes, he shows them the way.
ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥
ਹੇ ਲੋਕੋ! ਸੁਣੋ, ਵੇਖੋ, ਇਹ ਅਚਰਜ ਤਮਾਸ਼ਾ!
Hear, and see, O people, this wondrous thing.
ਮਨਿ ਅੰਧਾ ਨਾਉ ਸੁਜਾਣੁ ॥੪॥
(ਪੰਡਿਤ ਆਪ ਤਾਂ) ਮਨੋਂ ਅੰਨ੍ਹਾ ਹੈ (ਭਾਵ, ਅਗਿਆਨੀ ਹੈ), (ਪਰ ਆਪਣਾ) ਨਾਮ (ਰਖਵਾਇਆ ਹੋਇਆ ਹੈ) ‘ਸਿਆਣਾ’ ।੪।
He is mentally blind, and yet his name is wisdom. ||4||