ਪਉੜੀ ॥
Pauree:
ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥
(ਜਿਸ ਸੇਵਕ ਉੱਤੇ ਪ੍ਰਭੂ) ਮਾਲਕ ਦਇਆਲ ਹੋ ਜਾਏ, ਮਿਹਰ ਕਰੇ, ਤਾਂ ਉਸ ਪਾਸੋਂ ਉਹੀ ਕੰਮ ਕਰਾਂਦਾ ਹੈ (ਜੋ ਉਸ ਨੂੰ ਭਾਉਂਦਾ ਹੈ);
One, upon whom the Merciful Lord bestows His Grace, performs His service.
ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥
ਜਿਸ ਨੂੰ ਆਪਣੀ ਰਜ਼ਾ ਵਿਚ ਤੋਰਦਾ ਹੈ, ਉਹ ਸੇਵਕ (ਪ੍ਰਭੂ-ਪਤੀ ਦੀ) ਸੇਵਾ ਕਰਦਾ ਹੈ;
That servant, whom the Lord causes to obey the Order of His Will, serves Him.
ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥
ਪ੍ਰਭੂ ਦੀ ਰਜ਼ਾ ਵਿਚ ਰਾਜ਼ੀ ਰਹਿਣ ਕਰਕੇ ਸੇਵਕ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦਾ ਹੈ ਅਤੇ ਮਾਲਕ ਦਾ ਘਰ ਲੱਭ ਲੈਂਦਾ ਹੈ ।
Obeying the Order of His Will, he becomes acceptable, and then, he obtains the Mansion of the Lord's Presence.
ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥
ਜਦੋਂ ਸੇਵਕ ਉਹੀ ਕੰਮ ਕਰਦਾ ਹੈ ਜੋ ਖਸਮ ਨੂੰ ਚੰਗਾ ਲੱਗਦਾ ਹੈ ਤਾਂ ਉਸ ਨੂੰ ਮਨ-ਭਾਉਂਦਾ ਫਲ ਮਿਲਦਾ ਹੈ,
One who acts to please His Lord and Master, obtains the fruits of his mind's desires.
ਤਾ ਦਰਗਹ ਪੈਧਾ ਜਾਇਸੀ ॥੧੫॥
ਅਤੇ ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ ।੧੫।
Then, he goes to the Court of the Lord, wearing robes of honor. ||15||