ਸਲੋਕ ਮਃ ੧ ॥
Shalok, First Mehl:
ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥
ਹੇ ਭਾਈ! (ਦਰਿਆ ਦੇ ਪੱਤਣ ਤੇ ਬੈਠ ਕੇ) ਗਊ ਅਤੇ ਬ੍ਰਾਹਮਣ ਨੂੰ ਤਾਂ ਤੂੰ ਮਸੂਲ ਲਾਂਦਾ ਹੈਂ (ਭਾਵ, ਗਊ ਅਤੇ ਬ੍ਰਾਹਮਣ ਨੂੰ ਪਾਰ ਲੰਘਾਣ ਦਾ ਮਸੂਲ ਲਾ ਲੈਂਦਾ ਹੈਂ), (ਫੇਰ ਤੂੰ ਕਦੇ ਇਹ ਨਹੀਂ ਸੋਚਦਾ ਕਿ ਉਸ ਗਊ ਦੇ) ਗੋਹੇ ਨਾਲ (ਪੋਚਾ ਫੇਰਿਆਂ, ਸੰਸਾਰ-ਸਮੁੰਦਰ ਤੋਂ) ਤਰਿਆ ਨਹੀਂ ਜਾ ਸਕਦਾ ।
They tax the cows and the Brahmins, but the cow-dung they apply to their kitchen will not save them.
ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥
ਧੋਤੀ (ਪਹਿਨਦਾ ਹੈਂ), ਟਿੱਕਾ (ਮੱਥੇ ਉਤੇ ਲਾਂਦਾ ਹੈਂ) ਅਤੇ ਮਾਲਾ (ਫੇਰਦਾ ਹੈਂ), ਪਰ ਪਦਾਰਥ ਮਲੇਛਾਂ ਦਾ ਖਾਂਦਾ ਹੈਂ, (ਭਾਵ ਪਦਾਰਥ ਉਹਨਾਂ ਤੋਂ ਲੈ ਕੇ ਛਕਦਾ ਹੈਂ, ਜਿਨ੍ਹਾਂ ਨੂੰ ਤੂੰ ਮਲੇਛ ਆਖਦਾ ਹੈਂ) ।
They wear their loin cloths, apply ritual frontal marks to their foreheads, and carry their rosaries, but they eat food with the Muslims.
ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥
ਅੰਦਰ ਬੈਠ ਕੇ (ਭਾਵ, ਤੁਰਕ ਹਾਕਮਾਂ ਤੋਂ ਚੋਰੀ ਚੋਰੀ) ਪੂਜਾ ਕਰਦਾ ਹੈਂ, (ਬਾਹਰ ਮੁਸਲਮਾਨਾਂ ਨੂੰ ਵਿਖਾਲਣ ਵਾਸਤੇ) ਕੁਰਾਨ ਆਦਿ ਪੜ੍ਹਦਾ ਹੈਂ, ਤੇ ਮੁਸਲਮਾਨਾਂ ਵਾਲੀ ਹੀ ਰਹਿਤ ਤੂੰ ਰੱਖੀ ਹੋਈ ਹੈ ।
O Siblings of Destiny, you perform devotional worship indoors, but read the Islamic sacred texts, and adopt the Muslim way of life.
ਛੋਡੀਲੇ ਪਾਖੰਡਾ ॥
(ਇਹ) ਪਾਖੰਡ ਤੂੰ ਛੱਡ ਦੇਹ ।
Renounce your hypocrisy!
ਨਾਮਿ ਲਇਐ ਜਾਹਿ ਤਰੰਦਾ ॥੧॥
ਜੇ ਪ੍ਰਭੂ ਦਾ ਨਾਮ ਸਿਮਰੇਂਗਾ, ਤਾਂ ਹੀ (ਸੰਸਾਰ-ਸਮੰੁਦਰ ਤੋਂ) ਤਰੇਂਗਾ ।੧।
Taking the Naam, the Name of the Lord, you shall swim across. ||1||