ਮਃ ੧ ॥
First Mehl:
ਮਾਣਸ ਖਾਣੇ ਕਰਹਿ ਨਿਵਾਜ ॥
(ਕਾਜ਼ੀ ਤੇ ਮੁਸਲਮਾਨ ਹਾਕਮ) ਹਨ ਤਾਂ ਵੱਢੀ-ਖ਼ੋਰੇ, ਪਰ ਪੜ੍ਹਦੇ ਹਨ ਨਮਾਜ਼ਾਂ ।
The man-eaters say their prayers.
ਛੁਰੀ ਵਗਾਇਨਿ ਤਿਨ ਗਲਿ ਤਾਗ ॥
(ਇਹਨਾਂ ਹਾਕਮਾਂ ਦੇ ਅੱਗੇ ਮੁਨਸ਼ੀ ਉਹ ਖੱਤ੍ਰੀ ਹਨ ਜੋ) ਛੁਰੀ ਚਲਾਂਦੇ ਹਨ (ਭਾਵ, ਗ਼ਰੀਬਾਂ ਉੱਤੇ ਜ਼ੁਲਮ ਕਰਦੇ ਹਨ), ਪਰ ਉਹਨਾਂ ਦੇ ਗਲ ਵਿਚ ਜਨੇਊ ਹਨ ।
Those who wield the knife wear the sacred thread around their necks.
ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥
ਇਹਨਾਂ (ਜ਼ਾਲਮ ਖੱਤ੍ਰੀਆਂ) ਦੇ ਘਰ ਵਿਚ ਬ੍ਰਾਹਮਣ ਜਾ ਕੇ ਸੰਖ ਵਜਾਂਦੇ ਹਨ;
In their homes, the Brahmins sound the conch.
ਉਨ੍ਹਾ ਭਿ ਆਵਹਿ ਓਈ ਸਾਦ ॥
ਤਾਂ ਤੇ ਉਨ੍ਹਾਂ ਬ੍ਰਾਹਮਣਾਂ ਨੂੰ ਭੀ ਉਹਨਾਂ ਹੀ ਪਦਾਰਥਾਂ ਦੇ ਸੁਆਦ ਆਉਂਦੇ ਹਨ (ਭਾਵ, ਉਹ ਬ੍ਰਾਹਮਣ ਭੀ ਜ਼ੁਲਮ ਦੇ ਕਮਾਏ ਹੋਏ ਪਦਾਰਥ ਖਾਂਦੇ ਹਨ) ।
They too have the same taste.
ਕੂੜੀ ਰਾਸਿ ਕੂੜਾ ਵਾਪਾਰੁ ॥
(ਇਹਨਾਂ ਲੋਕਾਂ ਦੀ) ਇਹ ਝੂਠੀ ਪੂੰਜੀ ਹੈ ਤੇ ਝੂਠਾ ਹੀ ਇਹਨਾਂ ਦਾ (ਇਹ) ਵਪਾਰ ਹੈ ।
False is their capital, and false is their trade.
ਕੂੜੁ ਬੋਲਿ ਕਰਹਿ ਆਹਾਰੁ ॥
ਝੂਠ ਬੋਲ ਬੋਲ ਕੇ (ਹੀ) ਇਹ ਰੋਜ਼ੀ ਕਮਾਂਦੇ ਹਨ ।
Speaking falsehood, they take their food.
ਸਰਮ ਧਰਮ ਕਾ ਡੇਰਾ ਦੂਰਿ ॥
ਹੁਣ ਸ਼ਰਮ ਤੇ ਧਰਮ ਦੀ ਸਭਾ ਉਠ ਗਈ ਹੈ (ਭਾਵ, ਇਹ ਲੋਕ ਨਾ ਆਪਣੀ ਸ਼ਰਮ ਹਯਾ ਦਾ ਖ਼ਿਆਲ ਕਰਦੇ ਹਨ ਅਤੇ ਨਾ ਹੀ ਧਰਮ ਦੇ ਕੰਮ ਕਰਦੇ ਹਨ) ।
The home of modesty and Dharma is far from them.
ਨਾਨਕ ਕੂੜੁ ਰਹਿਆ ਭਰਪੂਰਿ ॥
ਹੇ ਨਾਨਕ! ਸਭ ਥਾਈਂ ਝੂਠ ਹੀ ਪਰਧਾਨ ਹੋ ਰਿਹਾ ਹੈ ।
O Nanak, they are totally permeated with falsehood.
ਮਥੈ ਟਿਕਾ ਤੇੜਿ ਧੋਤੀ ਕਖਾਈ ॥
(ਇਹ ਖੱਤ੍ਰੀ) ਮੱਥੇ ਉੱਤੇ ਟਿੱਕਾ ਲਾਂਦੇ ਹਨ, ਲੱਕ ਦੁਆਲੇ ਗੇਰੂਏ ਰੰਗ ਦੀ ਧੋਤੀ (ਬੰਨ੍ਹਦੇ ਹਨ)
The sacred marks are on their foreheads, and the saffron loin-cloths are around their waists;
ਹਥਿ ਛੁਰੀ ਜਗਤ ਕਾਸਾਈ ॥
ਪਰ ਹੱਥ ਵਿਚ, (ਮਾਨੋ) ਛੁਰੀ ਫੜੀ ਹੋਈ ਹੈ ਤੇ (ਵੱਸ ਲਗਦਿਆਂ) ਹਰੇਕ ਜੀਵ ਉੱਤੇ ਜ਼ੁਲਮ ਕਰਦੇ ਹਨ ।
in their hands they hold the knives - they are the butchers of the world!
ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥
ਨੀਲੇ ਰੰਗ ਦੇ ਕੱਪੜੇ ਪਾ ਕੇ (ਤੁਰਕ ਹਾਕਮਾਂ ਦੇ ਪਾਸ ਜਾਂਦੇ ਹਨ, ਤਾਂ ਹੀ) ਉਹਨਾਂ ਪਾਸ ਜਾਣ ਦੀ ਆਗਿਆ ਮਿਲਦੀ ਹੈ ।
Wearing blue robes, they seek the approval of the Muslim rulers.
ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥
(ਜਿਨ੍ਹਾਂ ਨੂੰ) ਮਲੇਛ (ਆਖਦੇ ਹਨ, ਉਹਨਾਂ ਹੀ) ਪਾਸੋਂ ਰੋਜ਼ੀ ਲੈਂਦੇ ਹਨ, ਤੇ (ਫੇਰ ਭੀ) ਪੁਰਾਣ ਨੂੰ ਪੂਜਦੇ ਹਨ (ਭਾਵ, ਫੇਰ ਭੀ ਇਹੀ ਸਮਝਦੇ ਹਨ ਕਿ ਅਸੀ ਪੁਰਾਣ ਦੇ ਅਨੁਸਾਰ ਤੁਰ ਰਹੇ ਹਾਂ) ।
Accepting bread from the Muslim rulers, they still worship the Puraanas.
ਅਭਾਖਿਆ ਕਾ ਕੁਠਾ ਬਕਰਾ ਖਾਣਾ ॥
(ਇੱਥੇ ਹੀ ਬੱਸ ਨਹੀਂ) ਖ਼ੁਰਾਕ ਇਹਨਾਂ ਦੀ ਉਹ ਬੱਕਰਾ ਹੈ ਜੋ ਕਲਮਾ ਪੜ੍ਹ ਕੇ ਹਲਾਲ ਕੀਤਾ ਹੋਇਆ ਹੈ (ਭਾਵ, ਜੋ ਮੁਸਲਮਾਨ ਦੇ ਹੱਥਾਂ ਦਾ ਤਿਆਰ ਕੀਤਾ ਹੋਇਆ ਹੈ,
They eat the meat of the goats, killed after the Muslim prayers are read over them,
ਚਉਕੇ ਉਪਰਿ ਕਿਸੈ ਨ ਜਾਣਾ ॥
ਪਰ ਆਖਦੇ ਹਨ ਕਿ) ਸਾਡੇ ਚੌਕੇ ਉੱਤੇ ਕੋਈ ਹੋਰ ਮਨੁੱਖ ਨਾ ਆ ਚੜ੍ਹੇ ।
but they do not allow anyone else to enter their kitchen areas.
ਦੇ ਕੈ ਚਉਕਾ ਕਢੀ ਕਾਰ ॥
ਚੌਕਾ ਬਣਾ ਕੇ (ਦੁਆਲੇ) ਲਕੀਰਾਂ ਕੱਢਦੇ ਹਨ,
They draw lines around them, plastering the ground with cow-dung.
ਉਪਰਿ ਆਇ ਬੈਠੇ ਕੂੜਿਆਰ ॥
(ਪਰ ਇਸ) ਚੌਕੇ ਵਿਚ ਉਹ ਮਨੁੱਖ ਆ ਬੈਠਦੇ ਹਨ ਜੋ ਆਪ ਝੂਠੇ ਹਨ ।
The false come and sit within them.
ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥
(ਹੋਰਨਾਂ ਨੂੰ ਆਖਦੇ ਹਨ—ਸਾਡੇ ਚੌਕੇ ਦੇ ਨੇੜੇ ਨਾ ਆਉਣਾ) ਕਿਤੇ ਚੌਕਾ ਭਿੱਟਿਆ ਨਾਹ ਜਾਏ ਅਤੇ ਸਾਡਾ ਅੰਨ ਖ਼ਰਾਬ ਨਾਹ ਹੋ ਜਾਏ;
They cry out, "Do not touch our food, or it will be polluted!"
ਤਨਿ ਫਿਟੈ ਫੇੜ ਕਰੇਨਿ ॥
(ਪਰ ਆਪ ਇਹ ਲੋਕ) ਅਪਵਿੱਤਰ ਸਰੀਰ ਨਾਲ ਮੰਦੇ ਕੰਮ ਕਰਦੇ ਹਨ
But with their polluted bodies, they commit evil deeds.
ਮਨਿ ਜੂਠੈ ਚੁਲੀ ਭਰੇਨਿ ॥
ਅਤੇ ਜੂਠੇ ਮਨ ਨਾਲ ਹੀ (ਭਾਵ, ਮਨ ਤਾਂ ਅੰਦਰੋਂ ਮਲੀਨ ਹੈ) ਚੁਲੀਆਂ ਕਰਦੇ ਹਨ ।
With filthy minds, they try to cleanse their mouths.
ਕਹੁ ਨਾਨਕ ਸਚੁ ਧਿਆਈਐ ॥
ਹੇ ਨਾਨਕ! ਆਖ, ਪ੍ਰਭੂ ਨੂੰ ਧਿਆਉਣਾ ਚਾਹੀਦਾ ਹੈ ।
Says Nanak, meditate on the True Lord.
ਸੁਚਿ ਹੋਵੈ ਤਾ ਸਚੁ ਪਾਈਐ ॥੨॥
ਤਾਂ ਹੀ ਸੁੱਚ-ਪਵਿੱਤਰਤਾ ਹੋ ਸਕਦੀ ਹੈ ਜੇ ਸੱਚਾ ਪ੍ਰਭੂ ਮਿਲ ਪਏ ।੨।
If you are pure, you will obtain the True Lord. ||2||