ਪਉੜੀ ॥
Pauree:
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥
ਪ੍ਰਭੂ ਹਰੇਕ ਜੀਵ ਨੂੰ ਆਪਣੇ ਧਿਆਨ ਵਿਚ ਰੱਖਦਾ ਹੈ, ਤੇ ਹਰੇਕ ਨੂੰ ਆਪਣੀ ਨਜ਼ਰ ਵਿਚ ਰੱਖ ਕੇ ਕਾਰੇ ਲਾਈ ਰੱਖਦਾ ਹੈ ।
All are within Your mind; You see and move them under Your Glance of Grace, O Lord.
ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥
ਆਪ ਹੀ (ਜੀਆਂ ਨੂੰ) ਵਡਿਆਈਆਂ ਬਖ਼ਸ਼ਦਾ ਹੈ ਤੇ ਆਪ ਹੀ ਉਹਨਾਂ ਨੂੰ ਕੰਮ ਵਿਚ ਲਾਂਦਾ ਹੈ ।
You Yourself grant them glory, and You Yourself cause them to act.
ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥
ਪ੍ਰਭੂ ਵੱਡਿਆਂ ਤੋਂ ਵੱਡਾ ਹੈ (ਭਾਵ, ਸਭ ਤੋਂ ਵੱਡਾ ਹੈ), (ਉਸ ਦੀ ਰਚੀ ਹੋਈ) ਸ੍ਰਿਸ਼ਟੀ ਭੀ ਬੇਅੰਤ ਹੈ । (ਇਤਨੀ ਬੇਅੰਤ ਸ੍ਰਿਸ਼ਟੀ ਹੁੰਦਿਆਂ ਭੀ) ਹਰੇਕ ਜੀਵ ਨੂੰ ਪ੍ਰਭੂ ਥਾਉਂ ਥਾਈਂ ਧੰਧਿਆਂ ਵਿਚ ਜੋੜੀ ਰੱਖਦਾ ਹੈ ।
The Lord is the greatest of the great; great is His world. He enjoins all to their tasks.
ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥
ਜੇ ਕਦੇ ਦੁਨੀਆ ਦੇ ਪਾਤਸ਼ਾਹਾਂ ਉੱਤੇ ਭੀ ਗੁੱਸੇ ਦੀ ਨਜ਼ਰ ਕਰੇ, ਤਾਂ ਉਹਨਾਂ ਨੂੰ ਕੱਖੋਂ ਹੌਲੇ ਕਰ ਦੇਂਦਾ ਹੈ;
If he should cast an angry glance, He can transform kings into blades of grass.
ਦਰਿ ਮੰਗਨਿ ਭਿਖ ਨ ਪਾਇਦਾ ॥੧੬॥
(ਜੇ ਉਹ) ਲੋਕਾਂ ਦੇ ਦਰ ਤੇ ਜਾ ਕੇ ਸੁਆਲ ਪਾਂਦੇ ਹਨ, ਤਾਂ ਅਗੋਂ ਕੋਈ ਖ਼ੈਰ ਭੀ ਨਹੀਂ ਪਾਂਦਾ ।੧੬।
Even though they may beg from door to door, no one will give them charity. ||16||