ਸਲੋਕੁ ਮਃ ੧ ॥
Shalok, First Mehl:
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥
ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ,
The thief robs a house, and offers the stolen goods to his ancestors.
ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥
ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ ।ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ) ।
In the world hereafter, this is recognized, and his ancestors are considered thieves as well.
ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥
(ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ ।
The hands of the go-between are cut off; this is the Lord's justice.
ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥
ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ ।੧।
O Nanak, in the world hereafter, that alone is received, which one gives to the needy from his own earnings and labor. ||1||