ਮਃ ੧ ॥
First Mehl:
ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥
ਜਿਵੇਂ ਇਸਤ੍ਰੀ ਨੂੰ ਸਦਾ ਹਰ ਮਹੀਨੇ ਨ੍ਹਾਉਣੀ ਆਉਂਦੀ ਹੈ (ਤੇ ਇਹ ਅਪਵਿੱਤ੍ਰਤਾ ਸਦਾ ਉਸ ਦੇ ਅੰਦਰੋਂ ਹੀ ਪੈਦਾ ਹੋ ਜਾਂਦੀ ਹੈ),
As a woman has her periods, month after month,
ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥
ਤਿਵੇਂ ਝੂਠੇ ਮਨੁੱਖ ਦੇ ਮੂੰਹ ਵਿਚ ਸਦਾ ਝੂਠ ਹੀ ਰਹਿੰਦਾ ਹੈ ਤੇ ਇਸ ਕਰਕੇ ਉਹ ਸਦਾ ਦੁੱਖੀ ਹੀ ਰਹਿੰਦਾ ਹੈ ।
so does falsehood dwell in the mouth of the false; they suffer forever, again and again.
ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥
ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ ।
They are not called pure, who sit down after merely washing their bodies.
ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥
ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ ।੨।
Only they are pure, O Nanak, within whose minds the Lord abides. ||2||