ਪਉੜੀ ॥
Pauree:
ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥
ਜਿਨ੍ਹਾਂ ਪਾਸ ਕਾਠੀਆਂ ਸਮੇਤ, (ਭਾਵ, ਸਦਾ ਤਿਆਰ-ਬਰ ਤਿਆਰ) ਘੋੜੇ ਹਵਾ ਵਰਗੀ ਤਿੱਖੀ ਚਾਲ ਵਾਲੇ ਹੁੰਦੇ ਹਨ, ਜੋ ਆਪਣੇ ਹਰਮਾਂ ਨੂੰ ਕਈ ਰੰਗਾਂ ਨਾਲ ਸਜਾਂਦੇ ਹਨ,
With saddled horses, as fast as the wind, and harems decorated in every way;
ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥
ਜੋ ਮਨੁੱਖ ਕੋਠੇ ਮਹਲ ਮਾੜੀਆਂ ਆਦਿਕ ਪਸਾਰੇ ਪਸਾਰ ਕੇ (ਅਹੰਕਾਰੀ ਹੋਇ) ਬੈਠੇ ਹਨ,
in houses and pavilions and lofty mansions, they dwell, making ostentatious shows.
ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥
ਜੋ ਮਨੁੱਖ ਮਨ-ਮੰਨੀਆਂ ਰੰਗ-ਰਲੀਆਂ ਮਾਣਦੇ ਹਨ, ਪਰ ਪ੍ਰਭੂ ਨੂੰ ਨਹੀਂ ਪਛਾਣਦੇ, ਉਹ ਆਪਣਾ ਮਨੁੱਖਾ ਜਨਮ ਹਾਰ ਬੈਠਦੇ ਹਨ ।
They act out their minds' desires, but they do not understand the Lord, and so they are ruined.
ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥
ਜੋ ਮਨੁੱਖ (ਗ਼ਰੀਬਾਂ ਉੱਤੇ) ਹੁਕਮ ਕਰ ਕੇ (ਪਦਾਰਥ) ਖਾਂਦੇ ਹਨ (ਭਾਵ, ਮੌਜਾਂ ਮਾਣਦੇ ਹਨ) ਅਤੇ ਆਪਣੇ ਮਹਲਾਂ ਨੂੰ ਤੱਕ ਕੇ ਆਪਣੀ ਮੌਤ ਨੂੰ ਭੁਲਾ ਦੇਂਦੇ ਹਨ,
Asserting their authority, they eat, and beholding their mansions, they forget about death.
ਜਰੁ ਆਈ ਜੋਬਨਿ ਹਾਰਿਆ ॥੧੭॥
ਉਹਨਾਂ ਜਵਾਨੀ ਦੇ ਠੱਗਿਆਂ ਨੂੰ (ਭਾਵ, ਜੁਆਨੀ ਦੇ ਨਸ਼ੇ ਵਿਚ ਮਸਤ ਪਏ ਹੋਏ ਮਨੁੱਖਾਂ ਨੂੰ) (ਗ਼ਫ਼ਲਤ ਵਿਚ ਹੀ) ਬੁਢੇਪਾ ਆ ਦਬਾਂਦਾ ਹੈ ।੧੭।
But old age comes, and youth is lost. ||17||