ਮਃ ੧ ॥
First Mehl:
ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥
ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ); ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ);
The impurity of the mind is greed, and the impurity of the tongue is falsehood.
ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥
(ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ);
The impurity of the eyes is to gaze upon the beauty of another man's wife, and his wealth.
ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥
(ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ;
The impurity of the ears is to listen to the slander of others.
ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥
ਹੇ ਨਾਨਕ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ ।੨।
O Nanak, the mortal's soul goes, bound and gagged to the city of Death. ||2||