ਪਉੜੀ ॥
Pauree:
ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥
ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ ।
Praise the Great True Guru; within Him is the greatest greatness.
ਸਹਿ ਮੇਲੇ ਤਾ ਨਦਰੀ ਆਈਆ ॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ,
When the Lord causes us to meet the Guru, then we come to see them.
ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥
ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ ।
When it pleases Him, they come to dwell in our minds.
ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥
ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ ।
By His Command, when He places His hand on our foreheads, wickedness departs from within.
ਸਹਿ ਤੁਠੈ ਨਉ ਨਿਧਿ ਪਾਈਆ ॥੧੮॥
ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ ।੧੮।
When the Lord is thoroughly pleased, the nine treasures are obtained. ||18||