ਸਲੋਕੁ ਮਃ ੧ ॥
Shalok, First Mehl:
ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥
ਸਭ ਤੋਂ ਪਹਿਲਾਂ (ਬ੍ਰਾਹਮਣ ਨ੍ਹਾ ਧੋ ਕੇ ਤੇ) ਸੁੱਚਾ ਹੋ ਕੇ ਸੁੱਚੇ ਚੌਕੇ ਉੱਤੇ ਆ ਬੈਠਦਾ ਹੈ,
First, purifying himself, the Brahmin comes and sits in his purified enclosure.
ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥
ਉਸ ਦੇ ਅੱਗੇ (ਜਜਮਾਨ) ਉਹ ਭੋਜਨ ਲਿਆ ਰੱਖਦਾ ਹੈ ਜਿਸ ਨੂੰ ਅਜੇ ਕਿਸੇ ਹੋਰ ਨੇ ਭਿੱਟਿਆ ਨਹੀਂ ਸੀ ।
The pure foods, which no one else has touched, are placed before him.
ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥
(ਬ੍ਰਾਹਮਣ) ਸੁੱਚਾ ਹੋ ਕੇ ਉਸ (ਸੁੱਚੇ) ਭੋਜਨ ਨੂੰ ਖਾਂਦਾ ਹੈ, ਤੇ (ਖਾ ਕੇ) ਸਲੋਕ ਪੜ੍ਹਨ ਲੱਗ ਪੈਂਦਾ ਹੈ;
Being purified, he takes his food, and begins to read his sacred verses.
ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥
(ਪਰ ਇਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਭਾਵ ਢਿੱਡ ਵਿਚ) ਪਾ ਲੈਂਦਾ ਹੈ । (ਉਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਸੁੱਟਣ ਦਾ) ਦੋਸ਼ ਕਿਸ ਤੇ ਆਇਆ?
But it is then thrown into a filthy place - whose fault is this?
ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥
ਅੰਨ, ਪਾਣੀ, ਅੱਗ ਤੇ ਲੂਣ—ਚਾਰੇ ਹੀ ਦੇਵਤਾ ਹਨ (ਭਾਵ, ਪਵਿੱਤਰ ਪਦਾਰਥ ਹਨ), ਪੰਜਵਾਂ ਘਿਉ ਭੀ ਪਵਿੱਤਰ ਹੈ, ਜੋ ਇਹਨਾਂ ਚੌਹਾਂ ਵਿਚ ਪਾਈਦਾ ਹੈ ।
The corn is sacred, the water is sacred; the fire and salt are sacred as well; when the fifth thing, the ghee, is added,
ਤਾ ਹੋਆ ਪਾਕੁ ਪਵਿਤੁ ॥
ਤਾਂ (ਭਾਵ, ਇਹਨਾਂ ਪੰਜਾਂ ਨੂੰ ਰਲਾਇਆਂ) ਬੜਾ ਪਵਿੱਤਰ ਭੋਜਨ ਤਿਆਰ ਹੁੰਦਾ ਹੈ ।
then the food becomes pure and sanctified.
ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥
ਪਰ ਦੇਵਤਿਆਂ ਦੇ ਇਸ ਸਰੀਰ ਨੂੰ (ਭਾਵ, ਇਸ ਪਵਿੱਤਰ ਭੋਜਨ ਨੂੰ) ਪਾਪੀ (ਮਨੁੱਖ) ਨਾਲ ਸੰਗਤ ਹੁੰਦੀ ਹੈ, ਜਿਸ ਕਰਕੇ ਉਸ ਉੱਤੇ ਥੁੱਕਾਂ ਪੈਂਦੀਆਂ ਹਨ ।
Coming into contact with the sinful human body, the food becomes so impure that is is spat upon.
ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥
ਇਸੇ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਜਿਸ ਮੂੰਹ ਨਾਲ ਮਨੁੱਖ ਨਾਮ ਨਹੀਂ ਸਿਮਰਦੇ, ਤੇ ਨਾਮ ਸਿਮਰਨ ਤੋਂ ਬਿਨਾ ਸੁਆਦਲੇ ਪਦਾਰਥ ਖਾਂਦੇ ਹਨ,
That mouth which does not chant the Naam, and without the Name eats tasty foods
ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥
ਉਸ ਮੂੰਹ ਉਤੇ (ਭੀ) ਫਿਟਕਾਰਾਂ ਪੈਂਦੀਆਂ ਹਨ ।੧।
- O Nanak, know this: such a mouth is to be spat upon. ||1||