ਮਃ ੧ ॥
First Mehl:
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥
ਇਸਤ੍ਰੀ ਤੋਂ ਜਨਮ ਲਈਦਾ ਹੈ, ਇਸਤ੍ਰੀ (ਦੇ ਪੇਟ) ਵਿਚ ਹੀ ਪ੍ਰਾਣੀ ਦਾ ਸਰੀਰ ਬਣਦਾ ਹੈ । ਇਸਤ੍ਰੀ ਦੀ (ਹੀ) ਰਾਹੀਂ ਕੁੜਮਾਈ ਤੇ ਵਿਆਹ ਹੁੰਦਾ ਹੈ ।
From woman, man is born; within woman, man is conceived; to woman he is engaged and married.
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥
ਇਸਤ੍ਰੀ ਦੀ ਰਾਹੀਂ (ਹੋਰ ਲੋਕਾਂ ਨਾਲ) ਸੰੰਬੰਧ ਬਣਦਾ ਹੈ । ਤੇ ਇਸਤ੍ਰੀ ਤੋਂ ਹੀ (ਜਗਤ ਦੀ ਉਤਪੱਤੀ ਦਾ) ਰਸਤਾ ਚੱਲਦਾ ਹੈ ।
Woman becomes his friend; through woman, the future generations come.
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥
ਜੇ ਇਸਤ੍ਰੀ ਮਰ ਜਾਏ ਤਾਂ ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ, ਇਸਤ੍ਰੀ ਤੋਂ ਹੀ (ਹੋਰਨਾਂ ਨਾਲ) ਰਿਸ਼ਤੇਦਾਰੀ ਬਣਦੀ ਹੈ ।
When his woman dies, he seeks another woman; to woman he is bound.
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥
ਜਿਸ ਇਸਤ੍ਰੀ (ਜਾਤੀ) ਤੋਂ ਰਾਜੇ (ਭੀ) ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ ।
So why call her bad? From her, kings are born.
ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥
ਇਸਤ੍ਰੀ ਤੋਂ ਹੀ ਇਸਤ੍ਰੀ ਪੈਦਾ ਹੁੰਦੀ ਹੈ (ਜਗਤ ਵਿਚ) ਕੋਈ ਜੀਵ ਇਸਤ੍ਰੀ ਤੋਂ ਬਿਨਾ ਪੈਦਾ ਨਹੀਂ ਹੋ ਸਕਦਾ ।
From woman, woman is born; without woman, there would be no one at all.
ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥
ਹੇ ਨਾਨਕ! ਕੇਵਲ ਇਕ ਸੱਚਾ ਪ੍ਰਭੂ ਹੀ ਹੈ, ਜੋ ਇਸਤ੍ਰੀ ਤੋਂ ਨਹੀਂ ਜੰਮਿਆ ।
O Nanak, only the True Lord is without a woman.
ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥
(ਭਾਵੇਂ ਮਨੁੱਖ ਹੋਵੇ, ਭਾਵੇਂ ਇਸਤ੍ਰੀ, ਜੋ ਭੀ) ਆਪਣੇ ਮੂੰਹ ਨਾਲ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦੇ ਮੱਥੇ ਉੱੱਤੇ ਭਾਗਾਂ ਦੀ ਮਣੀ ਹੈ, ਭਾਵ ਉਹਦਾ ਮੱਥਾ ਭਾਗਾਂ ਵਾਲਾ ਹੈ ।
That mouth which praises the Lord continually is blessed and beautiful.
ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
ਹੇ ਨਾਨਕ! ਉਹੀ ਮੁਖ ਉਸੇ ਸੱਚੇ ਪ੍ਰਭੂ ਦੇ ਦਰਬਾਰ ਵਿਚ ਸੋਹਣੇ ਲੱਗਦੇ ਹਨ ।੨।
O Nanak, those faces shall be radiant in the Court of the True Lord. ||2||