ਪਉੜੀ ॥
Pauree:
ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥
ਜਗਤ ਵਿਚ ਹਰੇਕ ਜੀਵ ਨੂੰ ਮਮਤਾ ਲੱਗੀ ਹੋਈ ਹੈ; ਜਿਸ ਨੂੰ ਮਮਤਾ ਨਹੀਂ ਉਹ ਚੁਣ ਕੇ ਵੱਖਰਾ ਕਰ ਵਿਖਾਓ, ਭਾਵ, ਕੋਈ ਵਿਰਲਾ ਹੈ ਜਿਸ ਨੂੰ ਮਮਤਾ ਨਹੀਂ ਹੈ ।
All call You their own, Lord; one who does not own You, is picked up and thrown away.
ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥
ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਆਪ ਹੀ ਭਰਨਾ ਪੈਂਦਾ ਹੈ ।
Everyone receives the rewards of his own actions; his account is adjusted accordingly.
ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥
ਜਦੋਂ ਇਸ ਜਗਤ ਵਿਚ ਸਦਾ ਰਹਿਣਾ ਹੀ ਨਹੀਂ ਹੈ, ਤਾਂ ਕਿਉਂ ਅਹੰਕਾਰ ਵਿਚ (ਪੈ ਕੇ) ਖਪੀਏ?
Since one is not destined to remain in this world anyway, why should he ruin himself in pride?
ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥
ਕੇਵਲ ਇਹ ਅੱਖਰ (ਭਾਵ, ਉਪਦੇਸ਼) ਪੜ੍ਹ ਕੇ ਸਮਝ ਲਈਏ ਕਿ ਕਿਸੇ ਨੂੰ ਮੰਦਾ ਨਹੀਂ ਆਖਣਾ ਚਾਹੀਦਾ
Do not call anyone bad; read these words, and understand.
ਮੂਰਖੈ ਨਾਲਿ ਨ ਲੁਝੀਐ ॥੧੯॥
ਅਤੇ ਮੂਰਖ ਨਾਲ ਨਹੀਂ ਝਗੜਣਾ ਚਾਹੀਦਾ ।੧੯।
Don't argue with fools. ||19||