ਮਃ ੧ ॥
First Mehl:
ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥
ਜੋ ਮਨੁੱਖ ਮਨੋਂ ਤਾਂ ਝੂਠੇ ਹਨ, ਪਰ ਬਾਹਰ ਕੂੜੀ ਇੱਜ਼ਤ ਬਣਾਈ ਬੈਠੇ ਹਨ, ਅਤੇ ਜਗਤ ਵਿਚ ਵਿਖਾਵਾ ਬਣਾਈ ਰੱਖਦੇ ਹਨ,
Those who are false within, and honorable on the outside, are very common in this world.
ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥
ਉਹ ਭਾਵੇਂ ਅਠਾਹਠ ਤੀਰਥਾਂ ਉੱਤੇ (ਜਾ ਕੇ) ਇਸ਼ਨਾਨ ਕਰਨ, ਉਹਨਾਂ ਦੇ ਮਨ ਦੀ ਕਪਟ ਦੀ ਮੈਲ ਕਦੇ ਨਹੀਂ ਉਤਰਦੀ ।
Even though they may bathe at the sixty-eight sacred shrines of pilgrimage, still, their filth does not depart.
ਜਿਨ੍ਹ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥
ਜਿਨ੍ਹਾਂ ਮਨੁੱਖਾਂ ਦੇ ਅੰਦਰ (ਕੋਮਲਤਾ ਤੇ ਪ੍ਰੇਮ ਰੂਪ) ਪੱਟ ਹੈ, ਪਰ ਬਾਹਰ (ਰੁੱਖਾ-ਪਨ ਰੂਪ) ਗੁੱਦੜ ਹੈ, ਜਗਤ ਵਿਚ ਉਹ ਬੰਦੇ ਨੇਕ ਹਨ;
Those who have silk on the inside and rags on the outside, are the good ones in this world.
ਤਿਨ੍ਹ ਨੇਹੁ ਲਗਾ ਰਬ ਸੇਤੀ ਦੇਖਨ੍ਹੇ ਵੀਚਾਰਿ ॥
ਉਹਨਾਂ ਦਾ ਰੱਬ ਨਾਲ ਨੇਹੁ ਲੱਗਾ ਹੋਇਆ ਹੈ ਤੇ ਉਹ ਰੱਬ ਦਾ ਦੀਦਾਰ ਕਰਨ ਦੇ ਵਿਚਾਰ ਵਿਚ ਹੀ (ਸਦਾ ਜੁੜੇ ਰਹਿੰਦੇ ਹਨ) ।
They embrace love for the Lord, and contemplate beholding Him.
ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥
ਉਹ ਮਨੁੱਖ ਪ੍ਰਭੂ ਦੇ ਪਿਆਰ ਵਿਚ (ਰੱਤੇ ਹੋਏ ਕਦੇ) ਹੱਸਦੇ ਹਨ, ਪ੍ਰੇਮ ਵਿਚ ਹੀ (ਕਦੇ) ਰੋਂਦੇ ਹਨ, ਅਤੇ ਪ੍ਰੇਮ ਵਿਚ ਹੀ (ਕਦੇ) ਚੁੱਪ ਭੀ ਕਰ ਜਾਂਦੇ ਹਨ (ਭਾਵ, ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ);
In the Lord's Love, they laugh, and in the Lord's Love, they weep, and also keep silent.
ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥
ਉਹਨਾਂ ਨੂੰ ਸੱਚੇ ਖਸਮ (ਪ੍ਰਭੂ) ਤੋਂ ਬਿਨਾ ਕਿਸੇ ਹੋਰ ਦੀ ਮੁਥਾਜੀ ਨਹੀਂ ਹੁੰਦੀ ।
They do not care for anything else, except their True Husband Lord.
ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥
ਜ਼ਿੰਦਗੀ-ਰੂਪ ਰਾਹੇ ਪਏ ਹੋਏ ਉਹ ਮਨੁੱਖ ਰੱਬ ਦੇ ਦਰ ਤੋਂ ਹੀ ਨਾਮ-ਰੂਪ ਖ਼ੁਰਾਕ ਮੰਗਦੇ ਹਨ, ਜਦੋਂ ਰੱਬ ਦੇਂਦਾ ਹੈ ਤਦੋਂ ਖਾਂਦੇ ਹਨ ।
Sitting, waiting at the Lord's Door, they beg for food, and when He gives to them, they eat.
ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹਾ ਮੇਲੁ ॥
ਹੇ ਨਾਨਕ! (ਉਹਨਾਂ ਨੂੰ ਇਹ ਨਿਸ਼ਚਾ ਹੈ) ਕਿ ਪ੍ਰਭੂ ਆਪ ਹੀ ਫ਼ੈਸਲਾ ਕਰਨ ਵਾਲਾ ਹੈ ਤੇ ਆਪ ਹੀ ਲੇਖਾ ਲਿਖਣ ਵਾਲਾ ਹੈ, ਸਾਰੇ ਚੰਗੇ ਮੰਦੇ ਜੀਵਾਂ ਦਾ ਮੇਲਾ ਉਸੇ ਦੇ ਦਰ ਤੇ ਹੰੁਦਾ ਹੈ;
There is only One Court of the Lord, and He has only one pen; there, you and I shall meet.
ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥
ਪ੍ਰਭੂ ਸਭ ਤੋਂ (ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ ਤੇ ਮੰਦੇ ਮਨੁੱਖਾਂ ਨੂੰ ਇਉਂ ਪੀੜ ਸੁੱਟਦਾ ਹੈ ਜਿਵੇਂ ਤੇਲ (ਭਾਵ, ਉਹਨਾਂ ਦੇ ਮੰਦੇ ਸੰਸਕਾਰ ਅੰਦਰੋਂ ਕੱਢਣ ਲਈ ਉਹਨਾਂ ਨੂੰ ਦੁੱਖਾਂ ਰੂਪ ਕੋਹਲੂ ਵਿਚ ਪਾ ਕੇ ਪੀੜਦਾ ਹੈ) ।੨।
In the Court of the Lord, the accounts are examined; O Nanak, the sinners are crushed, like oil seeds in the press. ||2||