ਪਉੜੀ ॥
Pauree:
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥
(ਹੇ ਪ੍ਰਭੂ!) ਤੂੰ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ
You Yourself created the creation; You Yourself infused Your power into it.
ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥
ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ ।
You behold Your creation, like the losing and winning dice of the earth.
ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥
ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ ।
Whoever has come, shall depart; all shall have their turn.
ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥
(ਹੇ ਭਾਈ!) ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ ।
He who owns our soul, and our very breath of life - why should we forget that Lord and Master from our minds?
ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
(ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) ।੨੦।
With our own hands, let us resolve our own affairs. ||20||