ਸਲੋਕੁ ਮਹਲਾ ੨ ॥
Shalok, Second Mehl:
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥
(ਜੇ ਕੋਈ ਪ੍ਰੇਮੀ ਜੀਊੜਾ ਆਪਣੇ ਪਿਆਰੇ ਤੋਂ ਬਿਨਾ) ਕਿਸੇ ਹੋਰ ਵਿਚ (ਭੀ) ਚਿੱਤ ਜੋੜ ਲਏ, ਤਾਂ ਉਸ ਦੇ ਇਸ਼ਕ ਨੂੰ ਸੱਚਾ ਇਸ਼ਕ ਨਹੀਂ ਆਖਿਆ ਜਾ ਸਕਦਾ ।
What sort of love is this, which clings to duality?
ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥
ਹੇ ਨਾਨਕ! ਉਹੀ ਮਨੁੱਖ ਸੱਚਾ ਆਸ਼ਕ ਕਿਹਾ ਜਾ ਸਕਦਾ ਹੈ ਜੋ ਹਰ ਵੇਲੇ (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ ।
O Nanak, he alone is called a lover, who remains forever immersed in absorption.
ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥
(ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ (ਕੰਮ) ਨੂੰ ਤੱਕ ਕੇ ਆਖੇ ਕਿ ਇਹ ਚੰਗਾ ਕੰਮ ਹੈ, ਪਰ ਮਾੜੇ ਕੰਮ ਨੂੰ ਵੇਖ ਕੇ ਆਖੇ ਕਿ ਇਹ ਮਾੜਾ ਕੰਮ ਹੈ (ਭਾਵ, ਆਪਣੇ ਵਲੋਂ ਆਏ ਕਿਸੇ ਸੁਖ ਨੂੰ ਤਾਂ ਹੱਸ ਕੇ ਕਬੂਲ ਕਰੇ, ਪਰ ਦੁੱਖ ਨੂੰ ਵੇਖ ਕੇ ਘਾਬਰ ਜਾਏ)
But one who feels good only when good is done for him, and feels bad when things go badly
ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥
ਉਹ ਮਨੁੱਖ ਭੀ, ਹੇ ਨਾਨਕ! ਸੱਚਾ ਆਸ਼ਕ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਲੇਖੇ ਗਿਣ ਗਿਣ ਕੇ ਪਿਆਰ ਦੀ ਸਾਂਝ ਬਣਾਂਦਾ ਹੈ ।੧।
- do not call him a lover. He trades only for his own account. ||1||