ਪਉੜੀ ॥
Pauree:
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹਾਲੀਐ ॥
ਜਿਸ ਮਾਲਕ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ, ਉਸ ਮਾਲਕ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ।
Serving Him, peace is obtained; meditate and dwell upon that Lord and Master forever.
ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥
ਜਦੋਂ ਮਨੁੱਖ ਨੇ ਆਪਣੇ ਕੀਤੇ ਦਾ ਫਲ ਆਪ ਭੋਗਣਾ ਹੈ ਤਾਂ ਫੇਰ ਕੋਈ ਮਾੜੀ ਕਮਾਈ ਨਹੀਂ ਕਰਨੀ ਚਾਹੀਦੀ (ਜਿਸ ਦਾ ਮਾੜਾ ਫਲ ਭੋਗਣਾ ਪਏ) ।
Why do you do such evil deeds, that you shall have to suffer so?
ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥
ਮਾੜਾ ਕੰਮ ਭੁੱਲ ਕੇ ਭੀ ਨਾ ਕਰੀਏ, ਡੂੰਘੀ (ਵਿਚਾਰ ਵਾਲੀ) ਨਜ਼ਰ ਮਾਰ ਕੇ ਤੱਕ ਲਈਏ (ਕਿ ਇਸ ਮਾੜੇ ਕੰੰਮ ਦਾ ਸਿੱਟਾ ਕੀਹ ਨਿਕਲੇਗਾ) ।
Do not do any evil at all; look ahead to the future with foresight.
ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥
ਕੋਈ ਇਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ, ਜਿਸ ਕਰਕੇ (ਪ੍ਰਭੂ) ਖਸਮ ਨਾਲੋਂ (ਪ੍ਰੀਤ) ਨਾ ਟੁੱਟ ਜਾਏ ।
So throw the dice in such a way, that you shall not lose with your Lord and Master.
ਕਿਛੁ ਲਾਹੇ ਉਪਰਿ ਘਾਲੀਐ ॥੨੧॥
(ਮਨੁੱਖਾ-ਜਨਮ ਪਾ ਕੇ) ਕੋਈ ਨਫ਼ੇ ਵਾਲੀ ਘਾਲ ਕਮਾਈ ਕਰਨੀ ਚਾਹੀਦੀ ਹੈ ।੨੧।
Do those deeds which shall bring you profit. ||21||