ਸਲੋਕੁ ਮਹਲਾ ੨ ॥
Shalok, Second Mehl:
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥
ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ
If a servant performs service, while being vain and argumentative,
ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥
ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ ।
he may talk as much as he wants, but he shall not be pleasing to his Master.
ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥
ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ,
But if he eliminates his self-conceit and then performs service, he shall be honored.
ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥
ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ । (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੰੁਦਾ ਹੈ ।੧।
O Nanak, if he merges with the one with whom he is attached, his attachment becomes acceptable. ||1||