ਪਉੜੀ ॥
Pauree:
ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥
ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ,
If a servant, performing service, obeys the Will of his Master,
ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥
ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ ।
his honor increases, and he receives double his wages.
ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥
ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ), ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ,
But if he claims to be equal to his Master, he earns his Master's displeasure.
ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥
ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ ।
He loses his entire salary, and is also beaten on his face with shoes.
ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥
ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ;
Let us all celebrate Him, from whom we receive our nourishment.
ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥
ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ ।੧੨।
O Nanak, no one can issue commands to the Lord Master; let us offer prayers instead. ||22||