ਪਉੜੀ ॥
Pauree:
ਨਾਨਕ ਅੰਤ ਨ ਜਾਪਨ੍ਹੀ ਹਰਿ ਤਾ ਕੇ ਪਾਰਾਵਾਰ ॥
ਹੇ ਨਾਨਕ! ਉਸ ਪ੍ਰਭੂ ਦੇ ਪਾਰਲੇ ਉਰਾਰਲੇ ਬੰਨਿਆਂ ਦੇ ਅੰਤ ਨਹੀਂ ਪੈ ਸਕਦੇ ।
O Nanak, the Lord's limits cannot be known; He has no end or limitation.
ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥
ਉਹ ਆਪ ਹੀ ਜੀਵਾਂ ਦੀ ਪੈਦਾਇਸ਼ ਕਰਦਾ ਹੈ ਤੇ ਆਪ ਹੀ ਉਨ੍ਹਾਂ ਨੂੰ ਮਾਰ ਦੇਂਦਾ ਹੈ ।
He Himself creates, and then He Himself destroys.
ਇਕਨ੍ਹਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥
ਕਈ ਜੀਵਾਂ ਦੇ ਗਲ ਵਿਚ ਜ਼ੰਜੀਰ ਪਏ ਹੋਏ ਹਨ (ਭਾਵ, ਕਈ ਕੈਦ ਗ਼ੁਲਾਮੀ ਆਦਿਕ ਦੇ ਕਸ਼ਟ ਸਹਿ ਰਹੇ ਹਨ), ਅਤੇ ਬੇਸ਼ੁਮਾਰ ਜੀਵ ਘੋੜਿਆਂ ਤੇ ਚੜ੍ਹ ਰਹੇ ਹਨ (ਭਾਵ, ਮਾਇਆ ਦੀਆਂ ਮੌਜਾਂ ਲੈ ਰਹੇ ਹਨ) ।
Some have chains around their necks, while some ride on many horses.
ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
(ਇਹ ਸਾਰੇ ਖੇਡ ਤਮਾਸ਼ੇ) ਉਹ ਪ੍ਰਭੂ ਆਪ ਹੀ ਕਰ ਰਿਹਾ ਹੈ, (ਉਸ ਤੋਂ ਬਿਨਾ ਹੋਰ ਕੋਈ ਦੂਜਾ ਨਹੀਂ ਹੈ) ਮੈਂ ਕਿਸ ਦੇ ਅੱਗੇ (ਇਸ ਦੀ) ਫ਼ਰਿਆਦ ਕਰ ਸਕਦਾ ਹਾਂ?
He Himself acts, and He Himself causes us to act. Unto whom should I complain?
ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥
ਹੇ ਨਾਨਕ! ਜਿਸ ਕਰਤਾਰ ਨੇ ਸ੍ਰਿਸ਼ਟੀ ਰਚੀ ਹੈ, ਫਿਰ ਉਹੀ ਉਸ ਦੀ ਸੰਭਾਲਣਾ ਕਰ ਰਿਹਾ ਹੈ ।੨੩।
O Nanak, the One who created the creation - He Himself takes care of it. ||23||