ਸਲੋਕੁ ਮਃ ੧ ॥
Shalok, First Mehl:
ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥
ਪ੍ਰਭੂ ਨੇ (ਜੀਵਾਂ ਦੇ ਸਰੀਰ-ਰੂਪ) ਭਾਂਡੇ ਆਪ ਹੀ ਬਣਾਏ ਹਨ, ਤੇ ਉਹ ਜੋ ਕੁਝ ਇਹਨਾਂ ਵਿਚ ਪਾਂਦਾ ਹੈ, (ਭਾਵ, ਜੋ ਦੁੱਖ ਸੁੱਖ ਇਹਨਾਂ ਦੀ ਕਿਸਮਤ ਵਿਚ ਦੇਂਦਾ ਹੈ, ਆਪ ਹੀ ਦੇਂਦਾ ਹੈ) ।
He Himself fashioned the vessel of the body, and He Himself fills it.
ਇਕਨ੍ਹੀ ਦੁਧੁ ਸਮਾਈਐ ਇਕਿ ਚੁਲ੍ਹੈ ਰਹਨ੍ਹਿ ਚੜੇ ॥
ਕਈ ਭਾਂਡਿਆਂ ਵਿਚ ਦੁੱਧ ਪਿਆ ਰਹਿੰਦਾ ਹੈ ਤੇ ਕਈ ਵਿਚਾਰੇ ਚੁੱਲ੍ਹੇ ਉੱਤੇ ਹੀ ਤਪਦੇ ਰਹਿੰਦੇ ਹਨ (ਭਾਵ, ਕਈ ਜੀਵਾਂ ਦੇ ਭਾਗਾਂ ਵਿਚ ਸੁਖ ਤੇ ਸੋਹਣੇ ਸੋਹਣੇ ਪਦਾਰਥ ਹਨ, ਅਤੇ ਕਈ ਜੀਵ ਸਦਾ ਕਸ਼ਟ ਹੀ ਸਹਾਰਦੇ ਹਨ) ।
Into some, milk is poured, while others remain on the fire.
ਇਕਿ ਨਿਹਾਲੀ ਪੈ ਸਵਨ੍ਹਿ ਇਕਿ ਉਪਰਿ ਰਹਨਿ ਖੜੇ ॥
ਕਈ (ਭਾਗਾਂ ਵਾਲੇ) ਤੁਲਾਈਆਂ ਉੱਤੇ ਬੇਫ਼ਿਕਰ ਹੋ ਕੇ ਸੌਂਦੇ ਹਨ, ਕਈ ਵਿਚਾਰੇ (ਉਹਨਾਂ ਦੀ ਰਾਖੀ ਆਦਿਕ ਸੇਵਾ ਵਾਸਤੇ) ਉਹਨਾਂ ਦੀ ਹਜ਼ੂਰੀ ਵਿਚ ਖਲੋਤੇ ਰਹਿੰਦੇ ਹਨ ।
Some lie down and sleep on soft beds, while others remain watchful.
ਤਿਨ੍ਹਾ ਸਵਾਰੇ ਨਾਨਕਾ ਜਿਨ੍ਹ ਕਉ ਨਦਰਿ ਕਰੇ ॥੧॥
ਪਰ, ਹੇ ਨਾਨਕ! ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ, ਉਨ੍ਹਾਂ ਨੂੰ ਸੰਵਾਰਦਾ ਹੈ (ਭਾਵ, ਉਹਨਾਂ ਦਾ ਜੀਵਨ ਸੁਧਾਰਦਾ ਹੈ) ।੧।
He adorns those, O Nanak, upon whom He casts His Glance of Grace. ||1||