ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਰਾਗੁ ਆਸਾ ਬਾਣੀ ਭਗਤਾ ਕੀ ॥
Raag Aasaa, The Word Of The Devotees:
ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥
Kabeer, Naam Dayv And Ravi Daas.
ਆਸਾ ਸ੍ਰੀ ਕਬੀਰ ਜੀਉ ॥
Aasaa, Kabeer Jee:
ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
ਮੈਂ ਆਪਣੇ ਗੁਰੂ ਦੀ ਚਰਨੀਂ ਲੱਗ ਕੇ ਬੇਨਤੀ ਕਰਦਾ ਹਾਂ ਤੇ ਪੁੱਛਦਾ ਹਾਂ—
Falling at the Feet of the Guru, I pray, and ask Him, "Why was man created?
ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥
ਹੇ ਗੁਰੂ! ਮੈਨੂੰ ਇਹ ਗੱਲ ਸਮਝਾ ਕੇ ਦੱਸ ਕਿ ਜੀਵ ਕਾਹਦੇ ਲਈ ਪੈਦਾ ਕੀਤਾ ਜਾਂਦਾ ਹੈ, ਤੇ ਕਿਸ ਕਾਰਨ ਜਗਤ ਜੰਮਦਾ ਮਰਦਾ ਰਹਿੰਦਾ ਹੈ (ਭਾਵ, ਜੀਵ ਨੂੰ ਮਨੁੱਖਾ-ਜਨਮ ਦੇ ਮਨੋਰਥ ਦੀ ਸੂਝ ਗੁਰੂ ਤੋਂ ਹੀ ਪੈ ਸਕਦੀ ਹੈ) ।੧।
What deeds cause the world to come into being, and be destroyed? Tell me, that I may understand."||1||
ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥
ਹੇ ਗੁਰਦੇਵ! ਮੇਰੇ ਉੱਤੇ ਮਿਹਰ ਕਰ, ਮੈਨੂੰ (ਜ਼ਿੰਦਗੀ ਦੇ ਸਹੀ) ਰਸਤੇ ਉੱਤੇ ਪਾ, ਜਿਸ ਰਾਹ ਤੇ ਤੁਰਿਆਂ ਮੇਰੇ ਦੁਨੀਆ ਵਾਲੇ ਸਹਮ ਤੇ ਮਾਇਆ ਵਾਲੇ ਜਕੜ ਟੁਟ ਜਾਣ,
O Divine Guru, please, show Mercy to me, and place me on the right path, by which the bonds of fear may be cut away.
ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥
ਮੇਰੇ ਪਿਛਲੇ ਕੀਤੇ ਕਰਮਾਂ ਅਨੁਸਾਰ ਮੇਰੀ ਜਿੰਦ ਦੇ ਸਾਰੀ ਉਮਰ ਦੇ ਜੰਜਾਲ ਉੱਕਾ ਹੀ ਮੁੱਕ ਜਾਣ ।੧।ਰਹਾਉ।
The pains of birth and death come from past actions and karma; peace comes when the soul finds release from reincarnation. ||1||Pause||
ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥
ਹੇ ਮੇਰੇ ਗੁਰਦੇਵ! ਮੇਰਾ ਮਨ (ਆਪਣੇ ਗਲੋਂ) ਮਾਇਆ ਦੀਆਂ ਫਾਹੀਆਂ ਤੇ ਬੰਧਨ ਤੋੜਦਾ ਨਹੀਂ, ਨਾਹ ਹੀ ਇਹ (ਮਾਇਆ ਦੇ ਪ੍ਰਭਾਵ ਤੋਂ ਬਚਣ ਲਈ) ਅਫੁਰ ਪ੍ਰਭੂ ਵਿਚ ਜੁੜਦਾ ਹੈ ।
The mortal does not break free from the bonds of the noose of Maya, and he does not seek the shelter of the profound, absolute Lord.
ਆਪਾ ਪਦੁ ਨਿਰਬਾਣੁ ਨ ਚੀਨ੍ਹਿਆ ਇਨ ਬਿਧਿ ਅਭਿਉ ਨ ਚੂਕੇ ॥੨॥
ਮੇਰੇ ਇਸ ਮਨ ਨੇ ਆਪਣੇ ਵਾਸ਼ਨਾ-ਰਹਿਤ ਅਸਲੇ ਦੀ ਪਛਾਣ ਨਹੀਂ ਕੀਤੀ, ਤੇ ਇਹਨੀਂ ਗੱਲੀਂ ਇਸ ਦਾ ਕੋਰਾ-ਪਨ ਦੂਰ ਨਹੀਂ ਹੋਇਆ ।੨।
He does not realize the dignity of the self, and Nirvaanaa; because of this, his doubt does not depart. ||2||
ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥
ਹੇ ਗੁਰਦੇਵ! ਮੇਰਾ ਮਨ, ਜੋ ਚੰਗੇ ਮੰਦੇ ਖ਼ਿਆਲਾਂ ਦੀ ਪਰਖ ਕਰਨ ਦੇ ਅਸਮਰੱਥ ਸੀ, ਇਸ ਜਗਤ ਨੂੰ—ਜੋ ਕਿਸੇ ਹਾਲਤ ਵਿਚ ਭੀ ਪ੍ਰਭੂ ਤੋਂ ਵੱਖਰਾ ਟਿਕ ਨਹੀਂ ਸਕਦਾ—ਉਸ ਤੋਂ ਵੱਖਰੀ ਹਸਤੀ ਵਾਲਾ ਸਮਝਦਾ ਰਿਹਾ ਹੈ ।
The soul is not born, even though he thinks it is born; it is free from birth and death.
ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥
। (ਪਰ ਤੇਰੀ ਮਿਹਰ ਨਾਲ ਜਦੋਂ ਤੋਂ) ਮੇਰੇ ਮਨ ਦੀ ਉਹ ਮੱਤ ਨਾਸ ਹੋਈ ਹੈ ਜੋ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ, ਤਾਂ ਹੁਣ ਸਦਾ ਇਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।੩।
When the mortal gives up his ideas of birth and death, he remains constantly absorbed in the Lord's Love. ||3||
ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥
ਹੇ ਕਬੀਰ! ਹੁਣ ਆਖ—(ਹੇ ਗੁਰਦੇਵ!) ਜਿਵੇਂ, ਜਦੋਂ ਪਾਣੀ ਨਾਲ ਭਰਿਆ ਹੋਇਆ ਘੜਾ ਟੱੁਟ ਜਾਂਦਾ ਹੈ ਤਾਂ (ਉਸ ਪਾਣੀ ਵਿਚ ਪੈਣ ਵਾਲਾ) ਅਕਸ ਪਾਣੀ ਨਾਲ ਹੀ ਮਿਲ ਜਾਂਦਾ ਹੈ (ਭਾਵ, ਜਿਵੇਂ ਪਾਣੀ ਅਤੇ ਅਕਸ ਦੀ ਹਸਤੀ ਉਸ ਘੜੇ ਵਿਚੋਂ ਮੁੱਕ ਜਾਂਦੀ ਹੈ), ਤਿਵੇਂ ਤੇਰੀ ਮਿਹਰ ਨਾਲ ਰੱਸੀ (ਤੇ ਸੱਪ) ਵਾਲਾ ਭੁਲੇਖਾ ਮਿਟ ਗਿਆ ਹੈ
As the reflection of an object blends in the water when the pitcher is broken,
ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥
(ਇਹ ਭੁਲੇਖਾ ਮੁੱਕ ਗਿਆ ਹੈ ਕਿ ਇਹ ਦਿੱਸਦਾ ਜਗਤ ਪਰਮਾਤਮਾ ਨਾਲੋਂ ਕੋਈ ਵੱਖਰੀ ਹਸਤੀ ਹੈ), ਤੇ ਮੇਰਾ ਮਨ ਅਫੁਰ ਪ੍ਰਭੂ ਵਿਚ ਟਿਕ ਗਿਆ ਹੈ ।੪।੧।
says Kabeer, just so virtue dispels doubt, and then the soul is absorbed in the profound, absolute Lord. ||4||1||