ਆਸਾ ॥
Aasaa:
ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥
(ਕਈ ਲੋਕ) ਜੋਗੀ ਹਨ, ਜਤੀ ਹਨ, ਤਪੀ ਹਨ, ਸੰਨਿਆਸੀ ਹਨ, ਬਹੁਤ ਤੀਰਥਾਂ ਤੇ ਜਾਣ ਵਾਲੇ ਹਨ,
The Yogis, celibates, penitents and Sannyaasees make pilgrimages to all the sacred places.
ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥
ਸ੍ਰੇਵੜੇ ਹਨ, ਬੈਰਾਗੀ ਹਨ, ਮੋਨਧਾਰੀ ਹਨ, ਜਟਾਧਾਰੀ ਹਨ—ਇਹ ਸਾਰੇ ਸਾਧਨ ਕਰਦਿਆਂ ਭੀ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ।੧।
The Jains with shaven heads, the silent ones, the beggars with matted hair - in the end, they all shall die. ||1||
ਤਾ ਤੇ ਸੇਵੀਅਲੇ ਰਾਮਨਾ ॥
ਸੋ ਸਭ ਤੋਂ ਚੰਗੀ ਗੱਲ ਇਹ ਹੈ ਕਿ ਪ੍ਰਭੂ ਦਾ ਨਾਮ ਸਿਮਰਿਆ ਜਾਏ ।
Meditate, therefore, on the Lord.
ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥
ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦੇ ਨਾਮ ਦਾ ਪਿਆਰ ਹੈ, ਜੋ ਮਨੁੱਖ ਜੀਭ ਨਾਲ ਨਾਮ ਸਿਮਰਦਾ ਹੈ, ਜਮ ਉਸ ਦਾ ਕੁਝ ਨਹੀਂ ਵਿਗਾੜ ਸਕਦਾ (ਕਿਉਂਕਿ ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ) ।੧।ਰਹਾਉ।
What can the Messenger of Death do to one whose tongue loves the Name of the Lord? ||1||Pause||
ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥
ਜੋ ਲੋਕ ਸ਼ਾਸਤ੍ਰ ਵੇਦ ਜੋਤਿਸ਼ ਤੇ ਕਈ ਵਿਆਕਰਣ ਜਾਣਦੇ ਹਨ,
Those who know the Shaastras and the Vedas, astrology and the rules of grammar of many languages;
ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥
ਜੋ ਮਨੁੱਖ ਜਾਦੂ ਟੂਣੇ ਮੰਤ੍ਰ ਤੇ ਦਵਾਈਆਂ ਜਾਣਦੇ ਹਨ, ਉਹਨਾਂ ਦਾ ਭੀ ਜਨਮ ਮਰਨ ਦਾ ਚੱਕਰ ਨਹੀਂ ਮੁੱਕਦਾ ।੨।
those who know Tantras and mantras and all medicines - even they shall die in the end. ||2||
ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥
ਕਈ ਐਸੇ ਹਨ ਜੋ ਰਾਜ ਦੀਆਂ ਮੌਜਾਂ ਮਾਣਦੇ ਹਨ, ਤਖ਼ਤ ਉੱਤੇ ਬੈਠੇ ਹਨ, ਜਿਨ੍ਹਾਂ ਦੇ ਸਿਰ ਉੱਤੇ ਛਤਰ ਝੁਲਦਾ ਹੈ, (ਮਹਿਲਾਂ ਵਿਚ) ਸੁੰਦਰ ਨਾਰਾਂ ਹਨ,
Those who enjoy regal power and rule, royal canopies and thrones, many beautiful women,
ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥
ਜੋ ਪਾਨ ਕਪੂਰ ਸੁੰਦਰ ਸੁਗੰਧੀ ਦੇਣ ਵਾਲੇ ਚੰਦਨ ਵਰਤਦੇ ਹਨ—ਮੌਤ ਦਾ ਗੇੜ ਉਹਨਾਂ ਦੇ ਸਿਰ ਤੇ ਭੀ ਮੌਜੂਦ ਹੈ ।੩।
betel nuts, camphor and fragrant sandalwood oil - in the end, they too shall die. ||3||
ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥
ਵੇਦ, ਪੁਰਾਨ, ਸਿਮ੍ਰਿਤੀਆਂ ਸਾਰੇ ਖੋਜ ਵੇਖੇ ਹਨ (ਪ੍ਰਭੂ ਦੇ ਨਾਮ ਦੀ ਓਟ ਤੋਂ ਬਿਨਾ ਹੋਰ ਕਿਤੇ ਭੀ ਜਨਮ ਮਰਨ ਦੇ ਗੇੜ ਤੋਂ ਬਚਾਉ ਨਹੀਂ ਮਿਲਦਾ;
I have searched all the Vedas, Puraanas and Simritees, but none of these can save anyone.
ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥
ਸੋ ਮੈਂ ਤਾਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ, ਪ੍ਰਭੂ ਦਾ ਨਾਮ ਹੀ ਜਨਮ ਮਰਨ ਮਿਟਾਂਦਾ ਹੈ ।੪।੫।
Says Kabeer, meditate on the Lord, and eliminate birth and death. ||4||5||