ਆਸਾ ॥
Aasaa:
 
ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥
(ਮਨ ਦਾ) ਹਾਥੀ (ਵਾਲਾ ਸੁਭਾਉ) ਰਬਾਬੀ (ਬਣ ਗਿਆ ਹੈ), ਬਲਦ (ਵਾਲਾ ਸੁਭਾਉ) ਜੋੜੀ ਵਜਾਣ ਵਾਲਾ (ਹੋ ਗਿਆ ਹੈ) ਅਤੇ ਕਾਂ (ਵਾਲਾ ਸੁਭਾਉ) ਤਾਲ ਵਜਾ ਰਿਹਾ ਹੈ ।
The elephant is the guitar player, the ox is the drummer, and the crow plays the cymbals.
 
ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥
ਖੋਤਾ (—ਖੋਤੇ ਵਾਲਾ ਸੁਭਾਉ) (ਪ੍ਰੇਮ ਰੂਪੀ) ਚੋਲਾ ਪਾ ਕੇ ਨੱਚ ਰਿਹਾ ਹੈ, ਅਤੇ ਭੈਂਸਾ (ਭਾਵ, ਭੈਂਸੇ ਵਾਲਾ ਸੁਭਾਉ) ਭਗਤੀ ਕਰਦਾ ਹੈ ।੧।
Putting on the skirt, the donkey dances around, and the water buffalo performs devotional worship. ||1||
 
ਰਾਜਾ ਰਾਮ ਕਕਰੀਆ ਬਰੇ ਪਕਾਏ ॥
ਮੇਰੇ ਸੁਹਣੇ ਰਾਮ ਅੱਕਾਂ ਦੀਆਂ ਖੱਖੜੀਆਂ (ਹੁਣ) ਪੱਕੇ ਹੋਏ ਅੰਬ ਬਣ ਗਏ ਹਨ,
The Lord, the King, has cooked the cakes of ice,
 
ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥
ਪਰ ਖਾਧੇ ਕਿਸੇ ਵਿਰਲੇ ਵਿਚਾਰ ਵਾਲੇ ਨੇ ਹਨ ।
but only the rare man of understanding eats them. ||1||Pause||
 
ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥
(ਮਨ-) ਸਿੰਘ ਆਪਣੇ ਸੈ੍ਵ-ਸਰੂਪ ਵਿਚ ਟਿਕ ਕੇ (ਭਾਵ, ਮਨ ਦਾ ਨਿਰਦਇਤਾ ਵਾਲਾ ਸੁਭਾਉ ਹਟ ਕੇ ਹੁਣ ਇਹ) ਸੇਵਾ ਦਾ ਆਹਰ ਕਰਦਾ ਹੈ ਤੇ (ਮਨ-) ਘੀਸ ਪਾਨਾਂ ਦੇ ਬੀੜੇ ਵੰਡ ਰਹੀ ਹੈ, (ਭਾਵ, ਮਨ ਤ੍ਰਿਸ਼ਨਾ ਛੱਡ ਕੇ ਹੋਰਨਾਂ ਦੀ ਸੇਵਾ ਕਰਦਾ ਹੈ) ।
Sitting in his den, the lion prepares the betel leaves, and the muskrat brings the betel nuts.
 
ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥
ਸਾਰੀਆਂ ਇੰਦ੍ਰੀਆਂ ਆਪੋ ਆਪਣੇ ਗੋਲਕ-ਅਸਥਾਨ ਵਿਚ ਰਹਿ ਕੇ ਹਰੀ-ਜਸ ਰੂਪ ਮੰਗਲ ਗਾ ਰਹੀਆਂ ਹਨ ਤੇ (ਉਹੀ) ਮਨ (ਜੋ ਪਹਿਲਾਂ) ਕੱਛੂ-ਕੰੁਮਾ (ਸੀ, ਭਾਵ, ਜੋ ਪਹਿਲਾਂ ਸਤਸੰਗ ਤੋਂ ਦੂਰ ਭੱਜਦਾ ਸੀ, ਹੁਣ) ਹੋਰਨਾਂ ਨੂੰ ਉਪਦੇਸ਼ ਕਰ ਰਿਹਾ ਹੈ ।੨।
Going from house to house, the mouse sings the songs of joy, and the turtle blows on the conch-shell. ||2||
 
ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥
(ਜੋ ਪਹਿਲਾਂ) ਮਾਇਆ ਵਿਚ ਵੇੜ੍ਹਿਆ ਹੋਇਆ (ਸੀ, ਉਹ) ਮਨ (ਸੁਅੱਛ ਬ੍ਰਿਤੀ) ਵਿਆਹੁਣ ਤੁਰ ਪਿਆ ਹੈ, (ਹੁਣ) ਅੰਦਰ ਖਿੜਾਉ ਹੀ ਖਿੜਾਉ ਬਣ ਗਿਆ ਹੈ ।
The son of the sterile woman goes to get married, and the golden canopy is spread out for him.
 
ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥
ਉਸ ਮਨ ਨੇ (ਹਰੀ ਨਾਲ ਜੁੜੀ ਉਹ ਬ੍ਰਿਤੀ-ਰੂਪ) ਸੁੰਦਰੀ ਵਿਆਹ ਲਈ ਹੈ ਜੋ ਵਿਕਾਰਾਂ ਵਲੋਂ ਕੁਆਰੀ ਹੈ (ਅਤੇ ਹੁਣ ਉਹ ਮਨ ਜੋ ਪਹਿਲਾਂ ਵਿਕਾਰਾਂ ਵਿਚ ਪੈਣ ਦੇ ਕਾਰਨ) ਸਹਿਆ (ਸੀ, ਭਾਵ, ਸਹਮਿਆ ਰਹਿੰਦਾ ਸੀ) ਨਿਰਭਉ ਹਰੀ ਦੇ ਗੁਣ ਗਾਉਂਦਾ ਹੈ ।੩।
He marries a beautiful and enticing young woman; the rabbit and the lion sing their praises. ||3||
 
ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥
ਕਬੀਰ ਜੀ ਆਖਦੇ ਹਨ—ਹੇ ਸੰਤ ਜਨੋਂ! ਸੁਣਹੁ (ਹੁਣ ਮਨ ਦੀ) ਨਿੰਮ੍ਰਤਾ ਨੇ ਅਹੰਕਾਰ ਨੂੰ ਮੁਕਾ ਦਿੱਤਾ ਹੈ ।
Says Kabeer, listen, O Saints - the ant has eaten the mountain.
 
ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥
(ਮਨ ਦਾ) ਕੋਰਾਪਨ (ਹਟ ਗਿਆ ਹੈ, ਤੇ ਮਨ) ਕਹਿੰਦਾ ਹੈ, ਮੈਨੂੰ ਨਿੱਘ ਚਾਹੀਦਾ ਹੈ, (ਭਾਵ, ਹੁਣ ਮਨ ਇਨਸਾਨੀ ਹਮਦਰਦੀ ਦੇ ਗੁਣ ਦਾ ਚਾਹਵਾਨ ਹੈ) । (ਮਨ ਦੀ) ਅਗਿਆਨਤਾ ਉਲਟ ਕੇ ਗਿਆਨ ਬਣ ਗਿਆ ਹੈ, ਤੇ (ਹੁਣ ਮਨ ਹੋਰਨਾਂ ਨੂੰ) ਗੁਰੂ ਦਾ ਸ਼ਬਦ ਸੁਣਾ ਰਿਹਾ ਹੈ ।੪।੬।
The turtle says, "I need a burning coal, also." Listen to this mystery of the Shabad. ||4||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by