ਆਸਾ ॥
Aasaa:
ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥
ਉਹ ਜੋਗੀ ਇਕ ਪ੍ਰਭੂ-ਨਾਮ ਨੂੰ ਆਪਣਾ ਬਟੂਆ ਬਣਾਉਂਦਾ ਹੈ, ਬਹੱਤਰ ਵੱਡੀਆਂ ਨਾੜੀਆਂ ਵਾਲੇ ਸਰੀਰ ਨੂੰ ਝੋਲੀ ਬਣਾਉਂਦਾ ਹੈ, ਜਿਸ ਸਰੀਰ ਵਿਚ ਪ੍ਰਭੂ ਨੂੰ ਮਿਲਣ ਲਈ (ਦਿਮਾਗ਼ ਰੂਪ) ਇੱਕੋ ਹੀ ਬੂਹਾ ਹੈ ।
The body is a bag with seventy-two chambers, and one opening, the Tenth Gate.
ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥
ਉਹ ਜੋਗੀ ਇਸ ਸਰੀਰ ਦੇ ਅੰਦਰ ਹੀ ਟਿਕ ਕੇ (ਪ੍ਰਭੂ ਦੇ ਦਰ ਤੋਂ ਨਾਮ ਦੀ) ਭਿੱਖਿਆ ਮੰਗਦਾ ਹੈ (ਸਾਡੀਆਂ ਨਜ਼ਰਾਂ ਵਿਚ ਤਾਂ) ਉਹ ਜੋਗੀ ਜਗਤ ਵਿਚ ਸਭ ਤੋਂ ਸ੍ਰੇਸ਼ਟ ਹੈ ।੧।
He alone is a real Yogi on this earth, who asks for the primal world of the nine regions. ||1||
ਐਸਾ ਜੋਗੀ ਨਉ ਨਿਧਿ ਪਾਵੈ ॥
ਜੋ ਮਨੁੱਖ ਮਾਇਆ-ਗ੍ਰਸੇ ਆਤਮਾ ਨੂੰ ਚੁੱਕ ਕੇ ਮਾਇਆ ਦੇ ਪ੍ਰਭਾਵ ਤੋਂ ਉੱਚਾ ਲੈ ਜਾਂਦਾ ਹੈ,
Such a Yogi obtains the nine treasures.
ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥
ਉਹ ਹੈ ਅਸਲ ਜੋਗੀ, ਜਿਸ ਨੂੰ (ਮਾਨੋ) ਨੌ ਖ਼ਜ਼ਾਨੇ ਮਿਲ ਜਾਂਦੇ ਹਨ ।੧।ਰਹਾਉ।
He lifts his soul up from below, to the skies of the Tenth Gate. ||1||Pause||
ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥
ਅਸਲ ਜੋਗੀ ਗਿਆਨ ਦੀ ਗੋਦੜੀ ਬਣਾਉਂਦਾ ਹੈ, ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸੁਰਤਿ ਦੀ ਸੂਈ ਤਿਆਰ ਕਰਦਾ ਹੈ, ਗੁਰੂ ਦਾ ਸ਼ਬਦ-ਰੂਪ ਧਾਗਾ ਵੱਟ ਕੇ (ਭਾਵ, ਮੁੜ ਮੁੜ ਸ਼ਬਦ ਦੀ ਕਮਾਈ ਕਰ ਕੇ) ਉਸ ਸੂਈ ਵਿਚ ਪਾਂਦਾ ਹੈ;
He makes spiritual wisdom his patched coat, and meditation his needle. He twists the thread of the Word of the Shabad.
ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥
ਸਰੀਰ ਦੇ ਮੋਹ ਨੂੰ ਪੈਰਾਂ ਹੇਠ ਦੇ ਕੇ ਸਤਿਗੁਰੂ ਦੇ ਦੱਸੇ ਹੋਏ ਰਾਹ ਉੱਤੇ ਤੁਰਦਾ ਹੈ ।੨।
Making the five elements his deer skin to sit on, he walks on the Guru's Path. ||2||
ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥
ਅਸਲ ਜੋਗੀ ਆਪਣੇ ਸਰੀਰ ਦੀ ਧੂਣੀ ਬਣਾ ਕੇ ਉਸ ਵਿਚ (ਪ੍ਰਭੂ ਨੂੰ ਹਰ ਥਾਂ ਵੇਖਣ ਵਾਲੀ) ਨਜ਼ਰ ਦੀ ਅੱਗ ਬਾਲਦਾ ਹੈ
He makes compassion his shovel, his body the firewood, and he kindles the fire of divine vision.
ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥੩॥
(ਤੇ ਇਸ ਸਰੀਰ-ਰੂਪ ਧੂਏਂ ਵਿਚ ਭਲੇ ਗੁਣ ਇਕੱਠੇ ਕਰਨ ਲਈ) ਦਇਆ ਨੂੰ ਪਹੌੜੀ ਬਣਾਉਂਦਾ ਹੈ, ਉਸ ਪਰਮਾਤਮਾ ਦਾ ਪਿਆਰ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਤੇ ਇਸ ਤਰ੍ਹਾਂ ਸਦਾ ਲਈ ਆਪਣੀ ਸੁਰਤ ਪ੍ਰਭੂ-ਚਰਨਾਂ ਵਿਚ ਜੋੜੀ ਰੱਖਦਾ ਹੈ ।੩।
He places love within his heart, and he remains in deep meditation throughout the four ages. ||3||
ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥
ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਜਿੰਦ ਹਨ, ਉਸ ਦਾ ਨਾਮ ਸਿਮਰਨਾ ਸਭ ਤੋਂ ਚੰਗਾ ਜੋਗ ਦਾ ਆਹਰ ਹੈ ।
All Yoga is in the Name of the Lord; the body and the breath of life belong to Him.
ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥੪॥੭॥
ਜੇ ਪ੍ਰਭੂ ਆਪ ਮਿਹਰ ਕਰੇ ਤਾਂ ਉਹ ਇਹ ਸਦਾ-ਥਿਰ ਰਹਿਣ ਵਾਲਾ ਨੂਰ ਬਖ਼ਸ਼ਦਾ ਹੈ ।੪।੭।
Says Kabeer, if God grants His Grace, He bestows the insignia of Truth. ||4||7||