ਆਸਾ ॥
Aasaa:
ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥
ਕੋਝੇ ਝਗੜਾਲੂ (ਆਪਣੇ ਮਤ ਨੂੰ ਸੱਚਾ ਸਾਬਤ ਕਰਨ ਲਈ ਬਹਿਸਾਂ ਕਰਨ ਦੇ ਥਾਂ, ਅਸਲੀਅਤ ਲੱਭਣ ਲਈ) ਆਪਣੇ ਦਿਲ ਵਿਚ ਸੋਚ ਤੇ ਵਿਚਾਰ ਕਰ ਕਿ ਹਿੰਦੂ ਤੇ ਮੁਸਲਮਾਨ (ਇਕ ਪਰਮਾਤਮਾ ਤੋਂ ਬਿਨਾ ਹੋਰ) ਕਿਥੋਂ ਪੈਦਾ ਹੋਏ ਹਨ, (ਪ੍ਰਭੂ ਤੋਂ ਬਿਨਾ ਹੋਰ) ਕਿਸ ਨੇ ਇਹ ਰਸਤੇ ਤੋਰੇ;
Where have the Hindus and Muslims come from? Who put them on their different paths?
ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥
(ਜਦੋਂ ਦੋਹਾਂ ਮਤਾਂ ਦੇ ਬੰਦੇ ਰੱਬ ਨੇ ਹੀ ਪੈਦਾ ਕੀਤੇ ਹਨ, ਤਾਂ ਉਹ ਕਿਸ ਨਾਲ ਵਿਤਕਰਾ ਕਰ ਸਕਦਾ ਹੈ? ਸਿਰਫ਼ ਮੁਸਲਮਾਨ ਜਾਂ ਹਿੰਦੂ ਹੋਣ ਕਰਕੇ ਹੀ) ਕਿਸ ਨੇ ਬਹਿਸ਼ਤ ਲੱਭਾ ਤੇ ਕਿਸ ਨੇ ਦੋਜ਼ਕ? (ਭਾਵ, ਸਿਰਫ਼ ਮੁਸਲਮਾਨ ਅਖਵਾਉਣ ਨਾਲ ਬਹਿਸ਼ਤ ਨਹੀਂ ਮਿਲ ਜਾਂਦਾ, ਤੇ ਹਿੰਦੂ ਰਿਹਾਂ ਦੋਜ਼ਕ ਵਿਚ ਨਹੀਂ ਪਈਦਾ) ।੧।
Think of this, and contemplate it within your mind, O men of evil intentions. Who will go to heaven and hell? ||1||
ਕਾਜੀ ਤੈ ਕਵਨ ਕਤੇਬ ਬਖਾਨੀ ॥
ਹੇ ਕਾਜ਼ੀ! ਤੂੰ ਕਿਹੜੀਆਂ ਕਿਤਾਬਾਂ ਵਿਚੋਂ ਦੱਸ ਰਿਹਾ ਹੈਂ (ਕਿ ਮੁਸਲਮਾਨ ਨੂੰ ਬਹਿਸ਼ਤ ਤੇ ਹਿੰਦੂ ਨੂੰ ਦੋਜ਼ਕ ਮਿਲੇਗਾ)?
O Qazi, which book have you read?
ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥
(ਹੇ ਕਾਜ਼ੀ!) ਤੇਰੇ ਵਰਗੇ ਪੜ੍ਹਨ ਤੇ ਵਿਚਾਰਨ ਵਾਲੇ (ਭਾਵ, ਜੋ ਮਨੁੱਖ ਤੇਰੇ ਵਾਂਗ ਤਅੱਸਬ ਦੀ ਪੱਟੀ ਅੱਖਾਂ ਅੱਗੇ ਬੰਨ੍ਹ ਕੇ ਮਜ਼ਹਬੀ ਕਿਤਾਬਾਂ ਪੜ੍ਹਦੇ ਹਨ) ਸਭ ਖ਼ੁਆਰ ਹੰੁਦੇ ਹਨ । ਕਿਸੇ ਨੂੰ ਅਸਲੀਅਤ ਦੀ ਸਮਝ ਨਹੀਂ ਪਈ ।੧।ਰਹਾਉ।
Such scholars and students have all died, and none of them have discovered the inner meaning. ||1||Pause||
ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥
(ਇਹ) ਸੰੁਨਤ (ਤਾਂ) ਔਰਤ ਦੇ ਪਿਆਰ ਦੀ ਖ਼ਾਤਰ ਕੀਤੀ ਜਾਂਦੀ ਹੈ । ਹੇ ਭਾਈ! ਮੈਂ ਨਹੀਂ ਮੰਨ ਸਕਦਾ (ਕਿ ਇਸ ਦਾ ਰੱਬ ਦੇ ਮਿਲਣ ਨਾਲ ਕੋਈ ਸੰਬੰਧ ਹੈ) ।
Because of the love of woman, circumcision is done; I don't believe in it, O Siblings of Destiny.
ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥
ਜੋ ਰੱਬ ਨੇ ਮੈਨੂੰ ਮੁਸਲਮਾਨ ਬਣਾਉਣਾ ਹੋਇਆ, ਤਾਂ ਮੇਰੀ ਸੰੁਨਤ ਆਪਣੇ ਆਪ ਹੀ ਹੋ ਜਾਇਗੀ ।੨।
If God wished me to be a Muslim, it would be cut off by itself. ||2||
ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥
ਪਰ, ਜੇ ਸਿਰਫ਼ ਸੁੰਨਤ ਕੀਤਿਆਂ ਹੀ ਮੁਸਲਮਾਨ ਬਣ ਸਕੀਦਾ ਹੈ, ਤਾਂ ਔਰਤ ਦੀ ਸੰੁਨਤ ਤਾਂ ਹੋ ਹੀ ਨਹੀਂ ਸਕਦੀ ।
If circumcision makes one a Muslim, then what about a woman?
ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥
ਵਹੁਟੀ ਮਨੁੱਖ ਦੇ ਜੀਵਨ ਦੀ ਹਰ ਵੇਲੇ ਦੀ ਸਾਂਝੀਵਾਲ ਹੈ, ਇਹ ਤਾਂ ਕਿਸੇ ਵੇਲੇ ਸਾਥ ਛੱਡਦੀ ਨਹੀਂ । ਸੋ, (ਅਧਵਾਟੇ ਰਹਿਣ ਨਾਲੋਂ) ਹਿੰਦੂ ਟਿਕੇ ਰਹਿਣਾ ਹੀ ਚੰਗਾ ਹੈ ।੩।
She is the other half of a man's body, and she does not leave him, so he remains a Hindu. ||3||
ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥
ਹੇ ਭਾਈ! ਮਜ਼ਹਬੀ ਕਿਤਾਬਾਂ ਦੀਆਂ ਬਹਿਸਾਂ ਛੱਡ ਕੇ ਪਰਮਾਤਮਾ ਦਾ ਭਜਨ ਕਰ, (ਬੰਦਗੀ ਛੱਡ ਕੇ, ਤੇ ਬਹਿਸਾਂ ਵਿਚ ਪੈ ਕੇ) ਤੂੰ ਆਪਣੇ ਆਪ ਉੱਤੇ ਬੜਾ ਜ਼ੁਲਮ ਕਰ ਰਿਹਾ ਹੈਂ ।
Give up your holy books, and remember the Lord, you fool, and stop oppressing others so badly.
ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥
ਕਬੀਰ ਨੇ ਤਾਂ ਇਕ ਪਰਮਾਤਮਾ (ਦੇ ਸਿਮਰਨ) ਦਾ ਆਸਰਾ ਲਿਆ ਹੈ, (ਝਗੜਾਲੂ) ਮੁਸਲਮਾਨ (ਬਹਿਸਾਂ ਵਿਚ ਹੀ) ਖ਼ੁਆਰ ਹੋ ਰਹੇ ਹਨ ।੪।੮।
Kabeer has grasped hold of the Lord's Support, and the Muslims have utterly failed. ||4||8||