ਆਸਾ ॥
Aasaa:
ਹਜ ਹਮਾਰੀ ਗੋਮਤੀ ਤੀਰ ॥
ਸਾਡਾ ਹੱਜ ਤੇ ਸਾਡਾ ਗੋਮਤੀ ਦਾ ਕੰਢਾ (ਇਹ ਮਨ ਹੀ ਹੈ)
My pilgrimage to Mecca is on the banks of the Gomati River;
ਜਹਾ ਬਸਹਿ ਪੀਤੰਬਰ ਪੀਰ ॥੧॥
ਜਿਥੇ ਸ੍ਰੀ ਪ੍ਰਭੂ ਜੀ ਵੱਸ ਰਹੇ ਹਨ ।੧।
the spiritual teacher in his yellow robes dwells there. ||1||
ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
(ਮੇਰਾ ਮਨ) ਕਿਆ ਸੁਹਣੀ ਸਿਫ਼ਤਿ-ਸਾਲਾਹ ਕਰ ਰਿਹਾ ਹੈ
Waaho! Waaho! Hail! Hail! How wondrously he sings.
ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
(ਅਤੇ) ਹਰੀ ਦਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ (ਤਾਂ ਤੇ ਇਹੀ ਮਨ ਮੇਰਾ ਤੀਰਥ ਤੇ ਇਹੀ ਮੇਰਾ ਹੱਜ ਹੈ) ।੧।ਰਹਾਉ।
The Name of the Lord is pleasing to my mind. ||1||Pause||
ਨਾਰਦ ਸਾਰਦ ਕਰਹਿ ਖਵਾਸੀ ॥
ਨਾਰਦੁ ਭਗਤ ਤੇ ਸਾਰਦਾ ਦੇਵੀ ਭੀ ਉਸ ਸ੍ਰੀ ਪ੍ਰਭੂ ਜੀ ਦੀ ਟਹਿਲ ਕਰ ਰਹੇ ਹਨ (ਜੋ ਮੇਰੇ ਮਨ-ਤੀਰਥ ਤੇ ਵੱਸ ਰਿਹਾ ਹੈ)
Naarada the sage, and Shaarada the goddess of knowledge, serve the Lord.
ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥
ਅਤੇ ਲੱਛਮੀ ਉਸ ਦੇ ਕੋਲ ਟਹਿਲਣ ਬਣ ਕੇ ਬੈਠੀ ਹੋਈ ਹੈ ।੨।
The goddess Lakhshmi sits by Him as His slave. ||2||
ਕੰਠੇ ਮਾਲਾ ਜਿਹਵਾ ਰਾਮੁ ॥
ਜੀਭ ਉੱਤੇ ਰਾਮ ਦਾ ਸਿਮਰਨ ਹੀ ਮੇਰੇ ਗਲ ਵਿਚ ਮਾਲਾ (ਸਿਮਰਨੀ) ਹੈ,
The mala is around my neck, and the Lord's Name is upon my tongue.
ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥
ਉਸ ਰਾਮ ਨੂੰ (ਜੋ ਮੇਰੇ ਮਨ-ਤੀਰਥ ਅਤੇ ਜੀਭ ਉੱਤੇ ਵੱਸ ਰਿਹਾ ਹੈ) ਮੈਂ ਹਜ਼ਾਰ ਨਾਮ ਲੈ ਲੈ ਕੇ ਪ੍ਰਣਾਮ ਕਰਦਾ ਹਾਂ ।੩।
I repeat the Naam, the Name of the Lord, a thousand times, and bow in reverence to Him. ||3||
ਕਹਤ ਕਬੀਰ ਰਾਮ ਗੁਨ ਗਾਵਉ ॥
ਕਬੀਰ ਜੀ ਆਖਦੇ ਹਨ ਕਿ ਮੈਂ ਹਰੀ ਦੇ ਗੁਣ ਗਾਂਦਾ ਹਾਂ
Says Kabeer, I sing the Glorious Praises of the Lord;
ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥
ਅਤੇ ਹਿੰਦੂ ਤੇ ਮੁਸਲਮਾਨ ਦੋਹਾਂ ਨੂੰ ਸਮਝਾਂਦਾ ਹਾਂ (ਕਿ ਮਨ ਹੀ ਤੀਰਥ ਤੇ ਹੱਜ ਹੈ, ਜਿੱਥੇ ਰੱਬ ਵੱਸਦਾ ਹੈ ਅਤੇ ਉਸ ਦੇ ਅਨੇਕਾਂ ਨਾਮ ਹਨ) ।੪।੪।੧੩।
I teach both Hindus and Muslims. ||4||4||13||