ਆਸਾ ॥
Aasaa:
ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥
(ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ;
Twelve years pass in childhood, and for another twenty years, he does not practice self-discipline and austerity.
ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥
ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ।੧।
For another thirty years, he does not worship God in any way, and then, when he is old, he repents and regrets. ||1||
ਮੇਰੀ ਮੇਰੀ ਕਰਤੇ ਜਨਮੁ ਗਇਓ ॥
‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ,
His life wastes away as he cries out, "Mine, mine!"
ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥
ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ।੧।ਰਹਾਉ।
The pool of his power has dried up. ||1||Pause||
ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥
(ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ ।
He makes a dam around the dried-up pool, and with his hands, he makes a fence around the harvested field.
ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥
ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ ।੨।
When the thief of Death comes, he quickly carries away what the fool had tried to preserve as his own. ||2||
ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥
ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ,
His feet and head and hands begin to tremble, and the tears flow copiously from his eyes.
ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥
ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ । ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ? ।੩।
His tongue has not spoken the correct words, but now, he hopes to practice religion! ||3||
ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥
ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ ।
If the Dear Lord shows His Mercy, one enshrines love for Him, and obtains the Profit of the Lord's Name.
ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥
ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ ।੪।
By Guru's Grace, he receives the wealth of the Lord's Name, which alone shall go with him, when he departs in the end. ||4||
ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥
ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ,
Says Kabeer, listen, O Saints - he shall not take any other wealth with him.
ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥
ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ ।੫।੨।੧੫।
When the summons comes from the King, the Lord of the Universe, the mortal departs, leaving behind his wealth and mansions. ||5||2||15||