ਆਸਾ ॥
Aasaa:
 
ਕਾਹੂ ਦੀਨ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ);
To some, the Lord has given silks and satins, and to some, beds decorated with cotton ribbons.
 
ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥
ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧।
Some do not even have a poor patched coat, and some live in thatched huts. ||1||
 
ਅਹਿਰਖ ਵਾਦੁ ਨ ਕੀਜੈ ਰੇ ਮਨ ॥
(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ?
Do not indulge in envy and bickering, O my mind.
 
ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥
ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ।
By continually doing good deeds, these are obtained, O my mind. ||1||Pause||
 
ਕੁਮ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥
ਘੁਮਿਆਰ ਨੇ ਇਕੋ ਹੀ ਮਿੱਟੀ ਗੰੁਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) ।
The potter works the same clay, and colors the pots in different ways.
 
ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥
ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨।
Into some, he sets pearls, while to others, he attaches filth. ||2||
 
ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥
ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦੇ ਹਨ—ਇਹ ਧਨ ਮੇਰਾ ਹੈ ।
God gave wealth to the miser for him to preserve, but the fool calls it his own.
 
ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
(ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩।
When the Messenger of Death strikes him with his club, in an instant, everything is settled. ||3||
 
ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥
ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ),
The Lord's humble servant is called the most exalted Saint; he obeys the Command of the Lord's Order, and obtains peace.
 
ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪।
Whatever is pleasing to the Lord, he accepts as True; he enshrines the Lord's Will within his mind. ||4||
 
ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥
ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ);
Says Kabeer, listen, O Saints - it is false to call out, "Mine, mine."
 
ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
(ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।
Breaking the bird cage, death takes the bird away, and only the torn threads remain. ||5||3||16||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by