ਆਸਾ ॥
Aasaa:
ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥
ਹੇ ਬਾਬਾ! ਸਰੀਰਕ ਮੋਹ ਆਦਿਕ ਦਾ ਉਹ ਰੌਲਾ ਕਿੱਥੇ ਗਿਆ (ਜੋ ਹਰ ਵੇਲੇ ਤੇਰੇ ਮਨ ਵਿਚ ਟਿਕਿਆ ਰਹਿੰਦਾ ਸੀ)? ਹੁਣ ਤਾਂ ਤੇਰੇ ਮਨ ਵਿਚ ਕੋਈ ਇੱਕ ਫੁਰਨਾ ਭੀ ਨਹੀਂ ਉਠਦਾ ।
From the city of the Tenth Gate, the sky of the mind, not even a drop rains down. Where is the music of the sound current of the Naad, which was contained in it?
ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥
(ਇਹ ਸਭ ਮਿਹਰ) ਉਸ ਪਾਰਬ੍ਰਹਮ ਪਰਮੇਸ਼ਰ ਮਾਧੋ ਪਰਮ ਹੰਸ (ਦੀ ਹੈ ਜਿਸ) ਨੇ ਮਨ ਦੇ ਇਹ ਸਾਰੇ ਮਾਇਕ ਸ਼ੋਰ ਨਾਸ ਕਰ ਦਿੱਤੇ ਹਨ ।੧।
The Supreme Lord God, the Transcendent Lord, the Master of wealth has taken away the Supreme Soul. ||1||
ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
ਹੇ ਭਾਈ! (ਹਰਿ-ਸਿਮਰਨ ਦੀ ਬਰਕਤ ਨਾਲ ਤੇਰੇ ਅੰਦਰ ਅਚਰਜ ਤਬਦੀਲੀ ਪੈਦਾ ਹੋ ਗਈ ਹੈ) ਤੇਰੇ ਉਹ ਬੋਲ-ਬੁਲਾਰੇ ਕਿੱਥੇ ਗਏ ਜੋ ਸਦਾ ਸਰੀਰ ਸੰਬੰਧੀ ਹੀ ਰਹਿੰਦੇ ਸਨ?
O Father, tell me: where has it gone? It used to dwell within the body,
ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥
ਕਦੇ (ਉਹ ਸਮਾ ਸੀ ਜਦੋਂ) ਤੇਰੀਆਂ ਸਾਰੀਆਂ ਗੱਲਾਂ-ਬਾਤਾਂ ਸਰੀਰਕ ਮੋਹ ਬਾਰੇ ਹੀ ਸਨ, ਤੇਰੇ ਮਨ ਵਿਚ ਮਾਇਕ ਫੁਰਨੇ ਹੀ ਨਾਚ ਕਰਦੇ ਸਨ—ਉਹ ਸਭ ਕਿਤੇ ਲੋਪ ਹੀ ਹੋ ਗਏ ਹਨ ।੧।ਰਹਾਉ।
and dance in the mind, teaching and speaking. ||1||Pause||
ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨ੍ਹਾ ॥
(ਸਰੀਰਕ ਮੋਹ ਦੇ ਉਹ ਫੁਰਨੇ ਕਿੱਥੇ ਰਹਿ ਸਕਦੇ ਹਨ? ਹੁਣ ਤਾਂ ਉਹ ਮਨ ਹੀ ਨਹੀਂ ਰਿਹਾ ਜਿਸ ਮਨ ਨੇ ਸਰੀਰਕ ਮੋਹ ਦੀ ਇਹ ਢੋਲਕੀ ਬਣਾਈ ਹੋਈ ਸੀ ।
Where has the player gone - he who made this temple his own?
ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨ੍ਹਾ ॥੨॥
ਮਾਇਕ ਮੋਹ ਦੀ ਢੋਲਕੀ ਨੂੰ) ਵਜਾਣ ਵਾਲਾ ਉਹ ਮਨ ਹੀ ਕਿਤੇ ਲੋਪ ਹੋ ਗਿਆ ਹੈ । (ਪਾਰਬ੍ਰਹਮ ਪਰਮੇਸਰ ਨੇ ਮਨ ਦਾ ਉਹ ਪਹਿਲਾ) ਤੇਜ-ਪ੍ਰਤਾਪ ਹੀ ਖਿੱਚ ਲਿਆ ਹੈ, ਮਨ ਵਿਚ ਹੁਣ ਉਹ ਪਹਿਲੀ ਗੱਲ ਪਹਿਲਾ ਬੋਲ ਪਹਿਲਾ ਫੁਰਨਾ ਕਿਤੇ ਪੈਦਾ ਹੀ ਨਹੀਂ ਹੰੁਦਾ ।੨।
No story, word or understanding is produced; the Lord has drained off all the power. ||2||
ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥
ਹੇ ਭਾਈ! ਤੇਰੇ ਉਹ ਕੰਨ ਕਿੱਥੇ ਗਏ ਜੋ ਪਹਿਲਾਂ ਸਰੀਰਕ ਮੋਹ ਵਿਚ ਫਸੇ ਹੋਏ ਸਦਾ ਵਿਆਕੁਲ ਰਹਿੰਦੇ ਸਨ? ਤੇਰੀ ਕਾਮ-ਚੇਸ਼ਟਾ ਦਾ ਜ਼ੋਰ ਭੀ ਰੁਕ ਗਿਆ ਹੈ ।
The ears, your companions, have gone deaf, and the power of your organs is exhausted.
ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥
ਤੇਰੇ ਨਾਹ ਉਹ ਪੈਰ ਹਨ, ਨਾਹ ਉਹ ਹੱਥ ਹਨ ਜੋ ਦੇਹ-ਅੱਧਿਆਸ ਦੀ ਦੌੜ-ਭੱਜ ਵਿਚ ਰਹਿੰਦੇ ਸਨ । ਤੇਰੇ ਮੂੰਹ ਤੋਂ ਭੀ ਹੁਣ ਸਰੀਰਕ ਮੋਹ ਦੀਆਂ ਗੱਲਾਂ ਨਹੀਂ ਨਿਕਲਦੀਆਂ ਹਨ ।੩।
Your feet have failed, your hands have gone limp, and no words issue forth from your mouth. ||3||
ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥
ਕਾਮਾਦਿਕ ਤੇਰੇ ਪੰਜੇ ਵੈਰੀ ਹਾਰ ਚੁਕੇ ਹਨ, ਉਹ ਸਾਰੇ ਚੋਰ ਆਪੋ ਆਪਣੀ ਭਟਕਣਾ ਤੋਂ ਹਟ ਗਏ ਹਨ
Having grown weary, the five enemies and all the thieves have wandered away according to their own will.
ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥
(ਕਿਉਂਕਿ ਜਿਸ ਮਨ ਦਾ) ਤੇਜ ਤੇ ਆਸਰਾ ਲੈ ਕੇ (ਇਹ ਪੰਜੇ ਕਾਮਾਦਿਕ) ਦੌੜ-ਭੱਜ ਕਰਦੇ ਸਨ ਉਹ ਮਨ-ਹਾਥੀ ਹੀ ਨਹੀਂ ਰਿਹਾ, ਉਹ ਹਿਰਦਾ ਹੀ ਨਹੀਂ ਰਿਹਾ ।੪।
The elephant of the mind has grown weary, and the heart has grown weary as well; through its power, it used to pull the strings. ||4||
ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥
(ਹੇ ਭਾਈ! ਹਰਿ ਸਿਮਰਨ ਦੀ ਬਰਕਤ ਨਾਲ) ਤੇਰੇ ਦਸੇ ਹੀ ਇੰਦ੍ਰੇ ਸਰੀਰਕ ਮੋਹ ਵਲੋਂ ਮਰ ਚੁਕੇ ਹਨ, ਸਰੀਰਕ ਮੋਹ ਵਲੋਂ ਅਜ਼ਾਦ ਹੋ ਗਏ ਹਨ, ਇਹਨਾਂ ਨੇ ਆਸਾ ਤ੍ਰਿਸ਼ਨਾ ਆਦਿਕ ਆਪਣੇ ਸਾਰੇ ਸੱਜਣ-ਮਿੱਤਰ ਭੀ ਛੱਡ ਦਿੱਤੇ ਹਨ ।
He is dead, and the bonds of the ten gates are opened; he has left all his friends and brothers.
ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥
ਕਬੀਰ ਜੀ ਆਖਦੇ ਹਨ—ਜੋ ਜੋ ਭੀ ਮਨੁੱਖ ਪਰਮਾਤਮਾ ਨੂੰ ਸਿਮਰਦਾ ਹੈ ਉਹ ਜੀਊਂਦਾ ਹੀ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ, ਇਸ ਤਰ੍ਹਾਂ) ਸਰੀਰਕ ਮੋਹ ਦੇ ਬੰਧਨ ਤੋੜ ਲੈਂਦਾ ਹੈ ।੫।੫।੧੮।
Says Kabeer, one who meditates on the Lord, breaks his bonds, even while yet alive. ||5||5||18||