ਆਸਾ ਇਕਤੁਕੇ ੪ ॥
Aasaa, 4 Ik-Tukas:
 
ਸਰਪਨੀ ਤੇ ਊਪਰਿ ਨਹੀ ਬਲੀਆ ॥
(ਮਾਇਆ) ਤੋਂ ਵਧੀਕ ਬਲ ਵਾਲਾ (ਜਗਤ ਵਿਚ ਹੋਰ ਕੋਈ) ਨਹੀਂ ਹੈ
No one is more powerful than the she-serpent Maya,
 
ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
ਮਾਇਆ ਨੇ ਬ੍ਰਹਮਾ, ਵਿਸ਼ਨੂੰ ਤੇ ਸ਼ਿਵ (ਵਰਗੇ ਵੱਡੇ ਦੇਵਤੇ) ਛਲ ਲਏ ਹਨ
who deceived even Brahma, Vishnu and Shiva. ||1||
 
ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
ਪਰ ਇਹ ਬੜੇ ਜ਼ੋਰਾਂ ਵਿਚ ਆਈ ਮਾਇਆ ਸਤਸੰਗ ਵਿਚ ਸ਼ਾਂਤ ਹੋ ਜਾਂਦੀ ਹੈ, (ਭਾਵ, ਇਸ ਮਾਰੋ-ਮਾਰ ਕਰਨ ਵਾਲੀ ਮਾਇਆ ਦਾ ਪ੍ਰਭਾਵ ਸਤਸੰਗ ਵਿਚ ਅੱਪੜਿਆਂ ਠੰਡਾ ਪੈ ਜਾਂਦਾ ਹੈ),
Having bitten and struck them down, she now sits in the immaculate waters.
 
ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
ਕਿਉਂਕਿ ਜਿਸ ਮਾਇਆ ਨੇ ਸਾਰੇ ਜਗਤ ਨੂੰ (ਮੋਹ ਦਾ) ਡੰਗ ਮਾਰਿਆ ਹੈ (ਸੰਗਤਿ ਵਿਚ) ਗੁਰੂ ਦੀ ਕਿਰਪਾ ਨਾਲ (ਉਸ ਦੀ ਅਸਲੀਅਤ) ਦਿੱਸ ਪੈਂਦੀ ਹੈ ।੧।ਰਹਾਉ।
By Guru's Grace, I have seen her, who has bitten the three worlds. ||1||Pause||
 
ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
ਸੋ, ਹੇ ਭਾਈ! ਇਸ ਮਾਇਆ ਤੋਂ ਇਤਨਾ ਡਰਨ ਦੀ ਲੋੜ ਨਹੀਂ ।
O Siblings of Destiny, why is she called a she-serpent?
 
ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
ਜਿਸ ਮਨੁੱਖ ਨੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਜਾਣ-ਪਛਾਣ ਪਾ ਲਈ ਹੈ, ਉਸ ਨੇ ਇਸ ਮਾਇਆ ਨੂੰ ਆਪਣੇ ਵੱਸ ਵਿੱਚ ਕਰ ਲਿਆ ।੨।
One who realizes the True Lord, devours the she-serpent. ||2||
 
ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
(ਪ੍ਰਭੂ ਨਾਲ ਜਾਣ-ਪਛਾਣ ਕਰਨ ਵਾਲਿਆਂ ਤੋਂ ਬਿਨਾ) ਹੋਰ ਕੋਈ ਜੀਵ ਇਸ ਸੱਪਣੀ ਦੇ ਅਸਰ ਤੋਂ ਬਚਿਆ ਹੋਇਆ ਨਹੀਂ ਹੈ ।
No one else is more frivolous than this she-serpent.
 
ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥
ਜਿਸ ਨੇ (ਗੁਰੂ ਦੀ ਕਿਰਪਾ ਨਾਲ) ਇਸ ਸੱਪਣੀ ਮਾਇਆ ਨੂੰ ਜਿੱਤ ਲਿਆ ਹੈ, ਜਮ ਵਿਚਾਰਾ ਭੀ ਉਸ ਦਾ ਕੁਝ ਵਿਗਾੜ ਨਹੀਂ ਸਕਦਾ ।੩।
When the she-serpent is overcome, what can the Messengers of the King of Death do? ||3||
 
ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥
ਇਹ ਮਾਇਆ ਉਸ ਪਰਮਾਤਮਾ ਦੀ ਬਣਾਈ ਹੋਈ ਹੈ, (ਜਿਸ ਨੇ ਸਾਰਾ ਜਗਤ ਰਚਿਆ ਹੈ;
This she-serpent is created by Him.
 
ਬਲੁ ਅਬਲੁ ਕਿਆ ਇਸ ਤੇ ਹੋਈ ॥੪॥
ਸੋ ਪ੍ਰਭੂ ਦੇ ਹੁਕਮ ਤੋਂ ਬਿਨਾ) ਇਸ ਦੇ ਆਪਣੇ ਵੱਸ ਦੀ ਗੱਲ ਨਹੀਂ ਕਿ ਕਿਸੇ ਉੱਤੇ ਜ਼ੋਰ ਪਾ ਸਕੇ ਜਾਂ ਕਿਸੇ ਤੋਂ ਹਾਰ ਖਾ ਜਾਏ ।੪।
What power or weakness does she have by herself? ||4||
 
ਇਹ ਬਸਤੀ ਤਾ ਬਸਤ ਸਰੀਰਾ ॥
ਜਿਤਨਾ ਚਿਰ ਇਹ ਮਾਇਆ ਮਨੁੱਖ ਦੇ ਮਨ ਵਿਚ ਵੱਸਦੀ ਹੈ, ਤਦ ਤਕ ਜੀਵ ਸਰੀਰਾਂ ਵਿਚ (ਭਾਵ, ਜਨਮ-ਮਰਨ ਦੇ ਚੱਕਰ ਵਿਚ) ਪਿਆ ਰਹਿੰਦਾ ਹੈ ।
If she abides with the mortal, then his soul abides in his body.
 
ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥
ਕਬੀਰ ਆਪਣੇ ਗੁਰੂ ਦੀ ਕਿਰਪਾ ਨਾਲ ਅਡੋਲ ਰਹਿ ਕੇ (ਜਨਮ-ਮਰਨ ਦੀ ਘੁੰਮਣ-ਘੇਰੀ ਵਿਚੋਂ) ਲੰਘ ਗਿਆ ਹੈ ।੫।੬।੧੯।
By Guru's Grace, Kabeer has easily crossed over. ||5||6||19||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by