ਆਸਾ ॥
Aasaa:
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥
(ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੰੁਦਾ,
Why bother to read the Simritees to a dog?
ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥
ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ ।੧।
Why bother to sing the Lord's Praises to the faithless cynic? ||1||
ਰਾਮ ਰਾਮ ਰਾਮ ਰਮੇ ਰਮਿ ਰਹੀਐ ॥
(ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ,
Remain absorbed in the Lord's Name, Raam, Raam, Raam.
ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥
ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ ।੧।ਰਹਾਉ।
Do not bother to speak of it to the faithless cynic, even by mistake. ||1||Pause||
ਕਊਆ ਕਹਾ ਕਪੂਰ ਚਰਾਏ ॥
ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ,
Why offer camphor to a crow?
ਕਹ ਬਿਸੀਅਰ ਕਉ ਦੂਧੁ ਪੀਆਏ ॥੨॥
ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ) ।੨।
Why give the snake milk to drink? ||2||
ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥
ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ,
Joining the Sat Sangat, the True Congregation, discriminating understanding is attained.
ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥
ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ ।੩।
That iron which touches the Philosopher's Stone becomes gold. ||3||
ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥
ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ,
The dog, the faithless cynic, does everything as the Lord causes him to do.
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥
ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ (ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ ।੪।
He does the deeds pre-ordained from the very beginning. ||4||
ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥
ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ,
If you take Ambrosial Nectar and irrigate the neem tree with it,
ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥
ਤਾਂ ਭੀ ਉਸ ਬੂਟੇ ਦਾ ਜਮਾਂਦਰੂ (ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ ।੫।੭।੨੦।
still, says Kabeer, its natural qualities are not changed. ||5||7||20||