ਆਸਾ ॥
Aasaa:
 
ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥
ਜਿਸ ਰਾਵਣ ਦਾ ਲੰਕਾ ਵਰਗਾ ਕਿਲ੍ਹਾ ਸੀ, ਤੇ ਸਮੁੰਦਰ ਵਰਗੀ (ਉਸ ਕਿਲ੍ਹੇ ਦੀ ਰਾਖੀ ਲਈ) ਖਾਈ ਸੀ,
A fortress like that of Sri Lanka, with the ocean as a moat around it
 
ਤਿਹ ਰਾਵਨ ਘਰ ਖਬਰਿ ਨ ਪਾਈ ॥੧॥
ਉਸ ਰਾਵਣ ਦੇ ਘਰ ਦਾ ਅੱਜ ਨਿਸ਼ਾਨ ਨਹੀਂ ਮਿਲਦਾ ।੧।
- there is no news about that house of Raavan. ||1||
 
ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥
ਮੈਂ (ਪਰਮਾਤਮਾ ਪਾਸੋਂ ਦੁਨੀਆ ਦੀ) ਕਿਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਰਹਿਣ ਵਾਲੀ ਨਹੀਂ ਹੈ;
What shall I ask for? Nothing is permanent.
 
ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥
ਮੇਰੇ ਅੱਖੀਂ ਵੇਂਹਦਿਆਂ ਸਾਰਾ ਜਗਤ ਤੁਰਿਆ ਜਾ ਰਿਹਾ ਹੈ ।੧।ਰਹਾਉ।
I see with my eyes that the world is passing away. ||1||Pause||
 
ਇਕੁ ਲਖੁ ਪੂਤ ਸਵਾ ਲਖੁ ਨਾਤੀ ॥
ਜਿਸ ਰਾਵਣ ਦੇ ਇੱਕ ਲੱਖ ਪੁੱਤਰ ਤੇ ਸਵਾ ਲੱਖ ਪੋਤਰੇ (ਦੱਸੇ ਜਾਂਦੇ ਹਨ),
Thousands of sons and thousands of grandsons
 
ਤਿਹ ਰਾਵਨ ਘਰ ਦੀਆ ਨ ਬਾਤੀ ॥੨॥
ਉਸ ਦੇ ਮਹਿਲਾਂ ਵਿਚ ਕਿਤੇ ਦੀਵਾ-ਵੱਟੀ ਜਗਦਾ ਨਾਹ ਰਿਹਾ ।੨।
- but in that house of Raavan, the lamps and wicks have gone out. ||2||
 
ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥
(ਇਹ ਉਸ ਰਾਵਣ ਦਾ ਜ਼ਿਕਰ ਹੈ) ਜਿਸ ਦੀ ਰਸੋਈ ਚੰਦ੍ਰਮਾ ਤੇ ਸੂਰਜ ਤਿਆਰ ਕਰਦੇ ਸਨ,
The moon and the sun cooked his food.
 
ਬੈਸੰਤਰੁ ਜਾ ਕੇ ਕਪਰੇ ਧੋਈ ॥੩॥
ਜਿਸ ਦੇ ਕੱਪੜੇ ਬੈਸੰਤਰ ਦੇਵਤਾ ਧੋਂਦਾ ਸੀ (ਭਾਵ, ਜਿਸ ਰਾਵਣ ਦੇ ਪੁੱਤਰ ਪੋਤਰਿਆਂ ਦੀ ਰੋਟੀ ਤਿਆਰ ਕਰਨ ਲਈ ਦਿਨੇ ਰਾਤ ਰਸੋਈ ਤਪਦੀ ਰਹਿੰਦੀ ਸੀ ਤੇ ਉਹਨਾਂ ਦੇ ਕੱਪੜੇ ਸਾਫ਼ ਕਰਨ ਲਈ ਹਰ ਵੇਲੇ ਅੱਗ ਦੀਆਂ ਭੱਠੀਆਂ ਚੜ੍ਹੀਆਂ ਰਹਿੰਦੀਆਂ ਸਨ) ।੩।
The fire washed his clothes. ||3||
 
ਗੁਰਮਤਿ ਰਾਮੈ ਨਾਮਿ ਬਸਾਈ ॥
(ਸੋ) ਜੋ ਮਨੁੱਖ (ਇਸ ਨਾਸਵੰਤ ਜਗਤ ਵਲੋਂ ਹਟਾ ਕੇ ਆਪਣੇ ਮਨ ਨੂੰ) ਸਤਿਗੁਰੂ ਦੀ ਮੱਤ ਲੈ ਕੇ ਪ੍ਰਭੂ ਦੇ ਨਾਮ ਵਿਚ ਟਿਕਾਉਂਦਾ ਹੈ,
Under Guru's Instructions, one whose mind is filled with the Lord's Name,
 
ਅਸਥਿਰੁ ਰਹੈ ਨ ਕਤਹੂੰ ਜਾਈ ॥੪॥
ਉਹ ਸਦਾ ਅਡੋਲ ਰਹਿੰਦਾ ਹੈ, ਇਸ ਜਗਤ-ਮਾਇਆ ਦੀ ਖ਼ਾਤਰ) ਭਟਕਦਾ ਨਹੀਂ ਹੈ ।੪।
becomes permanent, and does not go anywhere. ||4||
 
ਕਹਤ ਕਬੀਰ ਸੁਨਹੁ ਰੇ ਲੋਈ ॥
ਕਬੀਰ ਜੀ ਆਖਦੇ ਹਨ—ਸੁਣੋ, ਹੇ ਜਗਤ ਦੇ ਲੋਕੋ!
Says Kabeer, listen, people:
 
ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥
ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਦੇ ਇਸ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ) ।੫।੮।੨੧।
without the Lord's Name, no one is liberated. ||5||8||21||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by