ਆਸਾ ॥
Aasaa:
ਪਹਿਲਾ ਪੂਤੁ ਪਿਛੈਰੀ ਮਾਈ ॥
ਇਹ ਜੀਵਾਤਮਾ ਤਾਂ ਪਵਿੱਤਰ (ਪਰਮਾਤਮਾ ਦੀ ਅੰਸ) ਸੀ, ਪਰ ਇਸ ਉੱਤੇ ਮਾਇਆ ਦਾ ਪ੍ਰਭਾਵ ਪੈ ਗਿਆ,
First, the son was born, and then, his mother.
ਗੁਰੁ ਲਾਗੋ ਚੇਲੇ ਕੀ ਪਾਈ ॥੧॥
ਤੇ ਵੱਡੇ ਅਸਲੇ ਵਾਲਾ ਜੀਵ (ਆਪਣੇ ਹੀ ਬਣਾਏ ਹੋਏ) ਮਨ ਚੇਲੇ ਦੀ ਪੈਰੀਂ ਲੱਗਣ ਲੱਗ ਪਿਆ (ਭਾਵ, ਮਨ ਦੇ ਪਿੱਛੇ ਤੁਰਨ ਲੱਗ ਪਿਆ) ।੧।
The guru falls at the feet of the disciple. ||1||
ਏਕੁ ਅਚੰਭਉ ਸੁਨਹੁ ਤੁਮ੍ਹ ਭਾਈ ॥
ਹੇ ਭਾਈ! ਸੁਣੋ ਇਕ ਅਚਰਜ ਖੇਡ (ਜੋ ਜਗਤ ਵਿਚ ਵਰਤ ਰਹੀ ਹੈ)
Listen to this wonderful thing, O Siblings of Destiny!
ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥
ਸਾਡੇ ਵੇਖਦਿਆਂ ਇਹ ਨਿਡਰ ਅਸਲੇ ਵਾਲਾ ਜੀਵ ਇੰਦ੍ਰਿਆਂ ਨੂੰ ਪ੍ਰਸੰਨ ਕਰਦਾ ਫਿਰਦਾ ਹੈ, ਮਾਨੋ, ਸ਼ੇਰ ਗਾਈਆਂ ਚਾਰਦਾ ਫਿਰਦਾ ਹੈ ।੧।ਰਹਾਉ।
I saw the lion herding the cows. ||1||Pause||
ਜਲ ਕੀ ਮਛੁਲੀ ਤਰਵਰਿ ਬਿਆਈ ॥
ਸਤਸੰਗ ਦੇ ਆਸਰੇ ਜੀਊਣ ਵਾਲੀ ਜਿੰਦ ਸੰਸਾਰਕ ਕੰਮਾਂ ਵਿਚ ਰੁੱਝ ਗਈ ਹੈ,
The fish of the water gives birth upon a tree.
ਦੇਖਤ ਕੁਤਰਾ ਲੈ ਗਈ ਬਿਲਾਈ ॥੨॥
ਤ੍ਰਿਸ਼ਨਾ-ਬਿੱਲੀ ਇਸ ਦੇ ਸੰਤੋਖ ਨੂੰ ਸਾਡੇ ਵੇਖਦਿਆਂ ਹੀ ਫੜ ਲੈ ਗਈ ਹੈ ।੨।
I saw a cat carrying away a dog. ||2||
ਤਲੈ ਰੇ ਬੈਸਾ ਊਪਰਿ ਸੂਲਾ ॥
ਹੇ ਭਾਈ! ਇਸ ਜੀਵ ਨੇ ਸੰਸਾਰਕ ਪਸਾਰੇ ਨੂੰ ਆਪਣਾ ਬਣਾ ਲਿਆ ਹੈ ਤੇ ਅਸਲੀ ਮੂਲ-ਪ੍ਰਭੂ ਨੂੰ ਆਪਣੇ ਅੰਦਰੋਂ ਬਾਹਰ ਕੱਢ ਦਿੱਤਾ ਹੈ ।
The branches are below, and the roots are above.
ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥
ਹੁਣ ਇਹੋ ਜਿਹੇ (ਜੀਵ-ਰੁੱਖ) ਦੇ ਪੇੜ ਨੂੰ ਫੁੱਲ ਫਲ ਭੀ ਅਜਿਹੇ ਹੀ ਵਾਸਨਾ ਦੇ ਹੀ ਲੱਗ ਰਹੇ ਹਨ ।੩।
The trunk of that tree bears fruits and flowers. ||3||
ਘੋਰੈ ਚਰਿ ਭੈਸ ਚਰਾਵਨ ਜਾਈ ॥
(ਜੀਵਾਤਮਾ ਦੇ ਕਮਜ਼ੋਰ ਪੈਣ ਕਰਕੇ) ਵਾਸ਼ਨਾ-ਭੈਂਸ ਮਨ-ਘੋੜੇ ਉੱਤੇ ਸਵਾਰ ਹੋ ਕੇ ਇਸ ਨੂੰ ਵਿਸ਼ੇ ਭੋਗਣ ਲਈ ਭਜਾਈ ਫਿਰਦੀ ਹੈ ।
Riding a horse, the buffalo takes him out to graze.
ਬਾਹਰਿ ਬੈਲੁ ਗੋਨਿ ਘਰਿ ਆਈ ॥੪॥
(ਹੁਣ ਹਾਲਤ ਇਹ ਬਣ ਗਈ ਹੈ ਕਿ) ਧੀਰਜ-ਰੂਪ ਬਲਦ ਬਾਹਰ ਨਿਕਲ ਗਿਆ ਹੈ (ਭਾਵ, ਧੀਰਜ ਨਹੀਂ ਰਹਿ ਗਈ), ਤੇ ਤ੍ਰਿਸ਼ਨਾ ਦੀ ਛੱਟ ਜੀਵ ਉੱਤੇ ਆ ਪਈ ਹੈ ।੪।
The bull is away, while his load has come home. ||4||
ਕਹਤ ਕਬੀਰ ਜੁ ਇਸ ਪਦ ਬੂਝੈ ॥
ਕਬੀਰ ਜੀ ਆਖਦੇ ਹਨ—ਜੋ ਮਨੁੱਖ ਇਸ (ਵਾਪਰਨ ਵਾਲੀ) ਹਾਲਤ ਨੂੰ ਸਮਝ ਲੈਂਦਾ ਹੈ,
Says Kabeer, one who understands this hymn,
ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥
ਪਰਮਾਤਮਾ ਦਾ ਸਿਮਰਨ ਕਰ ਕੇ ਉਸ ਨੂੰ ਜੀਵਨ ਦੇ ਸਹੀ ਰਸਤੇ ਦੀ ਸਾਰੀ ਸੂਝ ਪੈ ਜਾਂਦੀ ਹੈ (ਤੇ, ਉਹ ਇਸ ਤ੍ਰਿਸ਼ਨਾ-ਜਾਲ ਵਿਚ ਨਹੀਂ ਫਸਦਾ) ।੫।੯।੨੨।
and chants the Lord's Name, comes to understand everything. ||5||9||22||