ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
22 Chau-Padas And Panch-Padas, Aasaa Of Kabeer Jee, 8 Tri-Padas, 7 Du-Tukas, 1 Ik-Tuka:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੰੁਡ ਵਿਚ ਤੈਨੂੰ ਬਚਾਈ ਰੱਖਿਆ,
The Lord created the body from sperm, and protected it in the fire pit.
 
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ।੧।
For ten months He preserved you in your mother's womb, and then, after you were born, you became attached to Maya. ||1||
 
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ?
O mortal, why have you attached yourself to greed, and lost the jewel of life?
 
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ।੧।ਰਹਾਉ।
You did not plant the seeds of good actions in the earth of your past lives. ||1||Pause||
 
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ ।
From an infant, you have grown old. That which was to happen, has happened.
 
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ।੨।
When the Messenger of Death comes and grabs you by your hair, why do you cry out then? ||2||
 
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
(ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ ।
You hope for long life, while Death counts your breaths.
 
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ।੩।੧।੨੩।
The world is a game, O Kabeer, so throw the dice consciously. ||3||1||23||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by