ਆਸਾ ॥
Aasaa:
ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥
(ਹੇ ਝੱਲੇ ਬ੍ਰਾਹਮਣ! ਜੇ ਤੈਨੂੰ ਇਸ ਕਰਕੇ ਆਪਣੀ ਉੱਚੀ ਜਾਤ ਦਾ ਮਾਣ ਹੈ ਕਿ) ਤੇਰੇ ਗਲ ਵਿਚ ਜਨੇਊ ਹੈ (ਜੋ ਸਾਡੇ ਗਲ ਨਹੀਂ ਹੈ, ਤਾਂ ਵੇਖ, ਉਹੋ ਜਿਹਾ ਹੀ) ਸਾਡੇ ਘਰ (ਬਥੇਰਾ) ਸੂਤਰ ਹੈ (ਜਿਸ ਨਾਲ) ਅਸੀ ਨਿੱਤ ਤਾਣਾ ਤਣਦੇ ਹਾਂ ।
In my house, I constantly weave the thread, while you wear the thread around your neck, O Brahmin.
ਤੁਮ੍ਹ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥
(ਤੇਰਾ ਵੇਦ ਆਦਿਕ ਪੜ੍ਹਨ ਦਾ ਮਾਣ ਭੀ ਕੂੜਾ, ਕਿਉਂਕਿ) ਤੁਸੀ ਤਾਂ ਵੇਦ ਤੇ ਗਾਇਤ੍ਰੀ-ਮੰਤ੍ਰ ਨਿਰੇ ਜੀਭ ਨਾਲ ਹੀ ਉਚਾਰਦੇ ਹੋ, ਪਰ ਪਰਮਾਤਮਾ ਮੇਰੇ ਹਿਰਦੇ ਵਿਚ ਵੱਸਦਾ ਹੈ ।੧।
You read the Vedas and sacred hymns, while I have enshrined the Lord of the Universe in my heart. ||1||
ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥
ਹੇ ਕਮਲੇ ਬ੍ਰਾਹਮਣ! ਪ੍ਰਭੂ ਜੀ ਮੇਰੀ ਤਾਂ ਜੀਭ ਉੱਤੇ, ਮੇਰੀਆਂ ਅੱਖਾਂ ਵਿਚ ਤੇ ਮੇਰੇ ਦਿਲ ਵਿਚ ਵੱਸਦੇ ਹਨ ।
Upon my tongue, within my eyes, and within my heart, abides the Lord, the Lord of the Universe.
ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥
ਪਰ ਤੈਨੂੰ ਜਦੋਂ ਧਰਮਰਾਜ ਦੀ ਹਜ਼ੂਰੀ ਵਿਚ ਪ੍ਰਭੂ ਵਲੋਂ ਪੁੱਛ ਹੋਵੇਗੀ ਤਾਂ ਕੀਹ ਉੱਤਰ ਦੇਵੇਂਗਾ (ਕਿ ਕੀਹ ਕਰਦਾ ਰਿਹਾ ਇੱਥੇ ਸਾਰੀ ਉਮਰ)? ।੧।ਰਹਾਉ।
When you are interrogated at Death's door, O mad-man, what will you say then? ||1||Pause||
ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥
ਕਈ ਜਨਮਾਂ ਤੋਂ ਤੁਸੀ ਲੋਕ ਸਾਡੇ ਰਾਖੇ ਬਣੇ ਆ ਰਹੇ ਹੋ, ਅਸੀ ਤੁਹਾਡੀਆਂ ਗਾਈਆਂ ਬਣੇ ਰਹੇ, ਤੁਸੀ ਸਾਡੇ ਖਸਮ ਗੁਆਲੇ ਬਣੇ ਰਹੇ ।
I am a cow, and You are the herdsman, the Sustainer of the World. You are my Saving Grace, lifetime after lifetime.
ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥
ਪਰ ਤੁਸੀ ਹੁਣ ਤਕ ਨਕਾਰੇ ਹੀ ਸਾਬਤ ਹੋਏ, ਤੁਸਾਂ ਕਦੇ ਭੀ ਸਾਨੂੰ (ਨਦੀਓਂ) ਪਾਰ ਲੰਘਾ ਕੇ ਨਾਹ ਚਾਰਿਆ (ਭਾਵ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਲੀ ਕੋਈ ਮੱਤ ਨਾਹ ਦਿੱਤੀ) ।੨।
You have never taken me across to graze there - what sort of a herdsman are You? ||2||
ਤੂੰ ਬਾਮ੍ਹਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥
(ਇਹ ਠੀਕ ਹੈ ਕਿ) ਤੂੰ ਕਾਂਸ਼ੀ ਦਾ ਬ੍ਰਾਹਮਣ ਹੈਂ (ਭਾਵ, ਤੈਨੂੰ ਮਾਣ ਹੈ ਆਪਣੀ ਵਿੱਦਿਆ ਦਾ, ਜੋ ਤੂੰ ਕਾਂਸ਼ੀ ਵਿਚ ਹਾਸਲ ਕੀਤੀ), ਤੇ ਮੈਂ (ਜਾਤ ਦਾ) ਜੁਲਾਹ ਹਾਂ (ਜਿਸ ਨੂੰ ਤੁਹਾਡੀ ਵਿੱਦਿਆ ਪੜ੍ਹਨ ਦਾ ਹੱਕ ਨਹੀਂ ਹੈ) ।
You are a Brahmin, and I am a weaver of Benares; can You understand my wisdom?
ਤੁਮ੍ਹ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥
ਪਰ, ਮੇਰੀ ਵਿਚਾਰ ਦੀ ਇਕ ਗੱਲ ਸੋਚ (ਕਿ ਵਿੱਦਿਆ ਪੜ੍ਹ ਕੇ ਤੁਸੀ ਆਖ਼ਰ ਕਰਦੇ ਕੀਹ ਹੋ), ਤੁਸੀ ਤਾਂ ਰਾਜੇ ਰਾਣਿਆਂ ਦੇ ਦਰ ਤੇ ਮੰਗਦੇ ਫਿਰਦੇ ਹੋ, ਤੇ ਮੇਰੀ ਸੁਰਤਿ ਪ੍ਰਭੂ ਨਾਲ ਜੁੜੀ ਹੋਈ ਹੈ ।੩।੪।੨੬।
You beg from emperors and kings, while I meditate on the Lord. ||3||4||26||