ਆਸਾ ॥
Aasaa:
ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥
(ਮਾਇਆ ਦੇ ਮੋਹ ਵਿਚ ਫਸ ਕੇ) ਮੈਂ ਜਿਹੜੇ ਕਈ ਜਨਮਾਂ ਵਿਚ ਫਿਰਦਾ ਰਿਹਾ, ਹੁਣ ਉਹ ਜਨਮ-ਮਰਨ ਦਾ ਗੇੜ ਮੁੱਕ ਗਿਆ ਹੈ,
In the past, I have taken many forms, but I shall not take form again.
ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥
ਮੇਰੇ ਮਨ ਦਾ ਮੋਹ ਦਾ ਧਾਗਾ, ਮੋਹ ਦੀ ਤਾਰ ਅਤੇ ਮੋਹ ਦੇ ਸਾਰੇ ਅਡੰਬਰ ਸਭ ਮੁੱਕ ਗਏ ਹਨ; ਹੁਣ ਮੇਰਾ ਮਨ ਪਰਮਾਤਮਾ ਦੇ ਨਾਮ ਦੇ ਵੱਸ ਵਿਚ ਹੋ ਗਿਆ ਹੈ ।੧।
The strings and wires of the musical instrument are worn out, and I am in the power of the Lord's Name. ||1||
ਅਬ ਮੋਹਿ ਨਾਚਨੋ ਨ ਆਵੈ ॥
(ਪਰਮਾਤਮਾ ਦੀ ਕਿਰਪਾ ਨਾਲ) ਹੁਣ ਮੈਂ (ਮਾਇਆ ਦੇ ਹੱਥਾਂ ਤੇ) ਨੱਚਣੋਂ ਹਟ ਗਿਆ ਹਾਂ,
Now, I no longer dance to the tune.
ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥
ਹੁਣ ਮੇਰਾ ਮਨ ਇਹ (ਮਾਇਆ ਦੇ ਮੋਹ ਦੀ) ਢੋਲਕੀ ਨਹੀਂ ਵਜਾਉਂਦਾ ।੧।ਰਹਾਉ।
My mind no longer beats the drum. ||1||Pause||
ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥
(ਪ੍ਰਭੂ ਦੀ ਕਿਰਪਾ ਨਾਲ) ਮੈਂ ਕਾਮ ਕ੍ਰੋਧ ਤੇ ਮਾਇਆ ਦੇ ਪ੍ਰਭਾਵ ਨੂੰ ਸਾੜ ਦਿੱਤਾ ਹੈ, (ਮੇਰੇ ਅੰਦਰੋਂ) ਤ੍ਰਿਸ਼ਨਾ ਦੀ ਮਟਕੀ ਟੱੁਟ ਗਈ ਹੈ,
I have burnt away sexual desire, anger and attachment to Maya, and the pitcher of my desires has burst.
ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥੨॥
ਮੇਰਾ ਕਾਮ ਦਾ ਕੋਝਾ ਚੋਲਾ ਹੁਣ ਪੁਰਾਣਾ ਹੋ ਗਿਆ ਹੈ, ਭਟਕਣਾ ਮੁੱਕ ਗਈ ਹੈ । (ਮੁੱਕਦੀ ਗੱਲ), ਸਾਰੀ (ਮਾਇਆ ਦੀ ਖੇਡ ਹੀ) ਖ਼ਤਮ ਹੋ ਗਈ ਹੈ ।੨।
The gown of sensuous pleasures is worn out, and all my doubts have been dispelled. ||2||
ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥
ਮੈਂ ਸਾਰੇ ਜੀਵਾਂ ਵਿਚ ਹੁਣ ਇੱਕ ਪਰਮਾਤਮਾ ਨੂੰ ਵੱਸਦਾ ਸਮਝ ਲਿਆ ਹੈ, ਇਸ ਵਾਸਤੇ ਮੇਰੇ ਸਾਰੇ ਵੈਰ-ਵਿਰੋਧ ਮੁੱਕ ਗਏ ਹਨ
I look upon all beings alike, and my conflict and strife are ended.
ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥
ਕਬੀਰ ਜੀ ਆਖਦੇ ਹਨ—ਮੇਰੇ ਉੱਤੇ ਪਰਮਾਤਮਾ ਦੀ ਕਿਰਪਾ ਹੋ ਗਈ ਹੈ, ਮੈਨੂੰ ਪੂਰਾ ਪ੍ਰਭੂ ਮਿਲ ਪਿਆ ਹੈ
Says Kabeer, when the Lord showed His Favor, I obtained Him, the Perfect One. ||3||6||28||