ਸ਼ਬਦ. ੧੮ 
 
ਅਸੰਖ ਮੂਰਖ ਅੰਧ ਘੋਰ ॥
(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ,
Countless fools, blinded by ignorance.
 
ਅਸੰਖ ਚੋਰ ਹਰਾਮਖੋਰ ॥
ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ।
Countless thieves and embezzlers.
 
ਅਸੰਖ ਅਮਰ ਕਰਿ ਜਾਹਿ ਜੋਰ ॥
ਅਨੇਕਾਂ ਹੀ ਇਹੋ ਜਿਹੇ ਮਨੱੁਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
Countless impose their will by force.
 
ਅਸੰਖ ਗਲਵਢ ਹਤਿਆ ਕਮਾਹਿ ॥
ਅਨੇਕਾਂ ਹੀ ਖ਼ੂਨੀ ਮਨੱੁਖ ਲੋਕਾਂ ਦੇ ਗਲ ਵੱਢ ਰਹੇ ਹਨ ।
Countless cut-throats and ruthless killers.
 
ਅਸੰਖ ਪਾਪੀ ਪਾਪੁ ਕਰਿ ਜਾਹਿ ॥
ਅਨੇਕਾਂ ਹੀ ਪਾਪੀ ਮਨੱੁਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ।
Countless sinners who keep on sinning.
 
ਅਸੰਖ ਕੂੜਿਆਰ ਕੂੜੇ ਫਿਰਾਹਿ ॥
ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੱੁਖ ਝੂਠ ਵਿਚ ਹੀ ਰੱੁਝੇ ਪਏ ਹਨ ।
Countless liars, wandering lost in their lies.
 
ਅਸੰਖ ਮਲੇਛ ਮਲੁ ਭਖਿ ਖਾਹਿ ॥
ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੱੁਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ।
Countless wretches, eating filth as their ration.
 
ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ।
Countless slanderers, carrying the weight of their stupid mistakes on their heads.
 
ਨਾਨਕੁ ਨੀਚੁ ਕਹੈ ਵੀਚਾਰੁ ॥
ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੱੁਛ ਜਿਹੀ) ਵਿਚਾਰ ਪੇਸ਼ ਕਰਦਾ ਹੈ।
Nanak describes the state of the lowly.
 
ਵਾਰਿਆ ਨ ਜਾਵਾ ਏਕ ਵਾਰ ॥
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ
I cannot even once be a sacrifice to You.
 
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ
Whatever pleases You is the only good done,
 
ਤੂ ਸਦਾ ਸਲਾਮਤਿ ਨਿਰੰਕਾਰ ॥੧੮॥
ਹੇ ਨਿਰੰਕਾਰ ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ।੧੮।
You, Eternal and Formless One. ||18||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by