ਆਸਾ ॥
Aasaa:
ਮੇਰੀ ਬਹੁਰੀਆ ਕੋ ਧਨੀਆ ਨਾਉ ॥
ਮੇਰੀ ਜਿੰਦੜੀ-ਰੂਪ ਵਹੁਟੀ ਪਹਿਲਾਂ ਧਨ ਦੀ ਪਿਆਰੀ ਅਖਵਾਂਦੀ ਸੀ, (ਭਾਵ, ਮੇਰੀ ਜਿੰਦ ਪਹਿਲਾਂ ਮਾਇਆ ਨਾਲ ਪਿਆਰ ਕਰਿਆ ਕਰਦੀ ਸੀ) ।
My daughter-in-law was first called Dhannia, the woman of wealth,
ਲੇ ਰਾਖਿਓ ਰਾਮ ਜਨੀਆ ਨਾਉ ॥੧॥
(ਮੇਰੇ ਸਤ-ਸੰਗੀਆਂ ਨੇ ਇਸ ਜਿੰਦ ਨੂੰ) ਆਪਣੇ ਅਸਰ ਹੇਠ ਲਿਆ ਕੇ ਇਸ ਦਾ ਨਾਮ ਰਾਮਦਾਸੀ ਰੱਖ ਦਿੱਤਾ (ਭਾਵ, ਇਸ ਜਿੰਦ ਨੂੰ ਪਰਮਾਤਮਾ ਦੀ ਦਾਸੀ ਅਖਵਾਉਣ-ਜੋਗ ਬਣਾ ਦਿੱਤਾ) ।੧।
but now she is called Raam-jannia, the servant of the Lord. ||1||
ਇਨ੍ਹ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥
ਇਹਨਾਂ ਸਤ-ਸੰਗੀਆਂ ਨੇ ਮੇਰਾ (ਉਹ) ਘਰ ਉਜਾੜ ਦਿੱਤਾ ਹੈ (ਜਿਸ ਵਿਚ ਮਾਇਆ ਨਾਲ ਮੋਹ ਕਰਨ ਵਾਲੀ ਜਿੰਦ ਰਹਿੰਦੀ ਸੀ),
These shaven-headed saints have ruined my house.
ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ ॥
(ਕਿਉਂਕਿ ਹੁਣ ਇਹਨਾਂ) ਮੇਰੇ ਅੰਞਾਣੇ ਮਨ ਨੂੰ ਪਰਮਾਤਮਾ ਦੇ ਸਿਮਰਨ ਦੀ ਚੇਟਕ ਲਾ ਦਿੱਤੀ ਹੈ ।੧।ਰਹਾਉ।
They have caused my son to start chanting the Lord's Name. ||1||Pause||
ਕਹਤੁ ਕਬੀਰ ਸੁਨਹੁ ਮੇਰੀ ਮਾਈ ॥
ਕਬੀਰ ਜੀ ਆਖਦੇ ਹਨ—ਹੇ ਮੇਰੀ ਮਾਂ! ਸੁਣ,
Says Kabeer, listen, O mother:
ਇਨ੍ਹ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥
ਇਹਨਾਂ ਸਤ-ਸੰਗੀਆਂ ਨੇ ਮੇਰੀ (ਨੀਵੀਂ) ਜਾਤ (ਭੀ) ਮੁਕਾ ਦਿੱਤੀ ਹੈ (ਹੁਣ ਲੋਕ ਮੈਨੂੰ ਸ਼ੂਦਰ ਜਾਣ ਕੇ ਉਹ ਸ਼ੂਦਰਾਂ ਵਾਲਾ ਸਲੂਕ ਨਹੀਂ ਕਰਦੇ) ।੨।੩।੩੩।
these shaven-headed saints have done away with my low social status. ||2||3||33||