ਆਸਾ ॥
Aasaa:
ਕਰਵਤੁ ਭਲਾ ਨ ਕਰਵਟ ਤੇਰੀ ॥
ਦਾਤਾ! ਤੇਰੇ ਪਿੱਠ ਦੇਣ ਨਾਲੋਂ ਮੈਨੂੰ (ਸਰੀਰ ਉੱਤੇ) ਆਰਾ ਸਹਾਰ ਲੈਣਾ ਚੰਗਾ ਹੈ (ਭਾਵ, ਆਰੇ ਨਾਲ ਸਰੀਰ ਚਿਰਾਣ ਵਿਚ ਇਤਨੀ ਪੀੜ ਨਹੀਂ, ਜਿਤਨੀ ਤੇਰੀ ਮਿਹਰ ਦੀ ਨਿਗਾਹ ਤੋਂ ਵਾਂਜੇ ਰਹਿਣ ਵਿਚ ਹੈ);
I would rather be cut apart by a saw, than have You turn Your back on me.
ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
(ਹੇ ਸੱਜਣ ਪ੍ਰਭੂ!) ਮੇਰੀ ਅਰਜੋਈ ਸੁਣ, ਤੇ ਮੇਰੇ ਗਲ ਲੱਗ (ਭਾਵ, ਤੇਰੀ ਯਾਦ ਮੇਰੇ ਗਲ ਦਾ ਹਾਰ ਬਣੀ ਰਹੇ) ।੧।
Hug me close, and listen to my prayer. ||1||
ਹਉ ਵਾਰੀ ਮੁਖੁ ਫੇਰਿ ਪਿਆਰੇ ॥
ਹੇ ਪਿਆਰੇ ਪ੍ਰਭੂ! ਮੈਂ ਤੈਥੋਂ ਕੁਰਬਾਨ! ਮੇਰੇ ਵੱਲ ਤੱਕ;
I am a sacrifice to You - please, turn Your face to me, O Beloved Lord.
ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
ਮੈਨੂੰ ਪਿੱਠ ਦੇ ਕੇ ਕਿਉਂ ਮਾਰ ਰਿਹਾ ਹੈਂ? (ਭਾਵ, ਜੇ ਤੂੰ ਮੇਰੇ ਉੱਤੇ ਮਿਹਰ ਦੀ ਨਜ਼ਰ ਨਾਹ ਕਰੇਂ, ਤਾਂ ਮੈਂ ਜੀਊ ਨਹੀਂ ਸਕਦਾ) ।੧।ਰਹਾਉ।
Why have You turned Your back to me? Why have You killed me? ||1||Pause||
ਜਉ ਤਨੁ ਚੀਰਹਿ ਅੰਗੁ ਨ ਮੋਰਉ ॥
ਹੇ ਪ੍ਰਭੂ! ਜੇ ਮੇਰਾ ਸਰੀਰ ਚੀਰ ਦੇਵੇਂ ਤਾਂ ਭੀ ਮੈਂ (ਇਸ ਨੂੰ ਬਚਾਣ ਦੀ ਖ਼ਾਤਰ) ਪਿਛਾਂਹ ਨਹੀਂ ਹਟਾਵਾਂਗਾ;
Even if You cut my body apart, I shall not pull my limbs away from You.
ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਇਹ ਸਰੀਰ ਨਾਸ ਹੋ ਜਾਣ ਤੇ ਭੀ ਮੈਂ ਤੇਰੇ ਨਾਲੋਂ ਪਿਆਰ ਨਹੀਂ ਤੋੜਨਾ ।੨।
Even if my body falls, I shall not break my bonds of love with You. ||2||
ਹਮ ਤੁਮ ਬੀਚੁ ਭਇਓ ਨਹੀ ਕੋਈ ॥
ਹੇ ਪਿਆਰੇ! ਮੇਰੇ ਤੇਰੇ ਵਿਚ ਕੋਈ ਵਿੱਥ ਨਹੀਂ ਹੈ,
Between You and I, there is no other.
ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਤੂੰ ਉਹੀ ਪ੍ਰਭੂ-ਖਸਮ ਹੈਂ ਤੇ ਮੈਂ ਜੀਵ-ਇਸਤ੍ਰੀ ਤੇਰੀ ਨਾਰ ਹਾਂ ।੩।
You are the Husband Lord, and I am the soul-bride. ||3||
ਕਹਤੁ ਕਬੀਰੁ ਸੁਨਹੁ ਰੇ ਲੋਈ ॥
(ਇਹ ਵਿੱਥ ਪੁਆਉਣ ਵਾਲਾ ਚੰਦਰਾ ਜਗਤ ਦਾ ਮੋਹ ਸੀ, ਸੋ,) ਕਬੀਰ ਜੀ ਆਖਦੇ ਹਨ—ਸੁਣ, ਹੇ ਜਗਤ!
Says Kabeer, listen, O people:
ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥
ਹੁਣ ਕਦੇ ਮੈਂ ਤੇਰਾ ਇਤਬਾਰ ਨਹੀਂ ਕਰਾਂਗਾ (ਹੇ ਮੋਹ! ਹੁਣ ਮੈਂ ਤੇਰੇ ਜਾਲ ਵਿਚ ਨਹੀਂ ਫਸਾਂਗਾ, ਤੂੰ ਹੀ ਮੈਨੂੰ ਮੇਰੇ ਪਤੀ-ਪ੍ਰਭੂ ਤੋਂ ਵਿਛੋੜਦਾ ਹੈਂ) ।੪।੨।੩੫।
now, I place no reliance in you. ||4||2||35||