ਆਸਾ ॥
Aasaa:
ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥
(ਤੁਸੀ ਸਾਰੇ ਮੈਨੂੰ ‘ਜੁਲਾਹ ਜੁਲਾਹ’ ਆਖ ਕੇ ਛੁਟਿਆਉਣ ਦੇ ਜਤਨ ਕਰਦੇ ਹੋ, ਪਰ ਤੁਹਾਨੂੰ ਪਤਾ ਨਹੀਂ ਕਿ ਪਰਮਾਤਮਾ ਭੀ ਜੁਲਾਹ ਹੀ ਹੈ) ਤੁਸਾਂ ਕਿਸੇ ਨੇ ਉਸ ਜੁਲਾਹ ਦਾ ਭੇਤ ਨਹੀਂ ਪਾਇਆ,
No one knows the secret of God, the Cosmic Weaver.
ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ ॥
ਜਿਸ ਨੇ ਇਹ ਸਾਰਾ ਜਗਤ ਪੈਦਾ ਕਰ ਕੇ (ਮਾਨੋ) ਤਾਣਾ ਤਣ ਦਿੱਤਾ ਹੈ ।੧।ਰਹਾਉ।
He has stretched out the fabric of the whole world. ||1||Pause||
ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥
(ਹੇ ਪੰਡਿਤ ਜੀ!) ਜਿਤਨਾ ਚਿਰ ਤੁਸੀ ਵੇਦ ਪੁਰਾਣ ਸੁਣਦੇ ਰਹੇ,
When you listen to the Vedas and the Puraanas,
ਤਬ ਹਮ ਇਤਨਕੁ ਪਸਰਿਓ ਤਾਨਾਂ ॥੧॥
ਮੈਂ ਉਤਨਾ ਚਿਰ ਥੋੜ੍ਹਾ ਜਿਹਾ ਤਾਣਾ ਤਣ ਲਿਆ (ਭਾਵ, ਤੁਸੀ ਵੇਦ ਪੁਰਾਨਾਂ ਦੇ ਪਾਠੀ ਹੋਣ ਦਾ ਮਾਣ ਕਰਦੇ ਹੋ, ਪਰ ਤੁਸਾਂ ਇਸ ਵਿੱਦਿਆ ਨੂੰ ਉਸੇ ਤਰ੍ਹਾਂ ਰੋਜ਼ੀ ਲਈ ਵਰਤਿਆ ਹੈ ਜਿਵੇਂ ਮੈਂ ਤਾਣਾ ਤਣਨ ਤੇ ਕੰਮ ਨੂੰ ਵਰਤਦਾ ਹਾਂ, ਦੋਹਾਂ ਵਿਚ ਕੋਈ ਫ਼ਰਕ ਨਾਹ ਪਿਆ ਪਰ ਫਿਰ ਵਿਦਵਾਨ ਹੋਣ ਦਾ ਅਤੇ ਬ੍ਰਾਹਮਣ ਹੋਣ ਦਾ ਮਾਣ ਕੂੜਾ ਹੀ ਹੈ) ।੧।
you shall know that the whole world is only a small piece of His woven fabric. ||1||
ਧਰਨਿ ਅਕਾਸ ਕੀ ਕਰਗਹ ਬਨਾਈ ॥
(ਉਸ ਪ੍ਰਭੂ-ਜੁਲਾਹ ਨੇ) ਧਰਤੀ ਤੇ ਅਕਾਸ਼ ਦੀ ਕੰਘੀ ਬਣਾ ਦਿੱਤੀ ਹੈ,
He has made the earth and sky His loom.
ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥
ਚੰਦ ਅਤੇ ਸੂਰਜ ਨੂੰ ਉਹ (ਉਸ ਕੰਘੀ ਦੇ ਨਾਲ) ਨਾਲਾਂ ਬਣਾ ਕੇ ਵਰਤ ਰਿਹਾ ਹੈ ।੨।
Upon it, He moves the two bobbins of the sun and the moon. ||2||
ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥
ਜੁਲਾਹੇ ਦੇ ਪਊਇਆਂ ਦੀ ਜੋੜੀ ਉਸ ਜੁਲਾਹ-ਪ੍ਰਭੂ ਨੇ (ਜਗਤ ਦੀ ਜਨਮ-ਮਰਨ ਦੀ) ਖੇਡ ਰਚ ਦਿੱਤੀ ਹੈ, ਮੈਂ ਜੁਲਾਹੇ ਦਾ ਮਨ ਉਸ ਜੁਲਾਹ-ਪ੍ਰਭੂ ਵਿਚ ਟਿਕ ਗਿਆ ਹੈ, ਜਿਸ ਨੇ ਇਹ ਖੇਡ ਰਚੀ ਹੈ ।
Placing my feet together, I have accomplished one thing - my mind is pleased with that Weaver.
ਜੋਲਾਹੇ ਘਰੁ ਅਪਨਾ ਚੀਨ੍ਹਾਂ ਘਟ ਹੀ ਰਾਮੁ ਪਛਾਨਾਂ ॥੩॥
ਮੈਂ ਜੁਲਾਹ ਨੇ (ਉਸ ਜੁਲਾਹ-ਪ੍ਰਭੂ ਦੇ ਚਰਨਾਂ ਵਿਚ ਜੁੜ ਕੇ) ਆਪਣਾ ਹੀ ਘਰ ਲੱਭ ਲਿਆ ਹੈ, ਤੇ ਮੈਂ ਆਪਣੇ ਹਿਰਦੇ ਵਿਚ ਹੀ ਉਸ ਪਰਮਾਤਮਾ ਨੂੰ (ਬੈਠਾ) ਪਛਾਣ ਲਿਆ ਹੈ ।੩।
I have come to understand my own home, and recognize the Lord within my heart. ||3||
ਕਹਤੁ ਕਬੀਰੁ ਕਾਰਗਹ ਤੋਰੀ ॥
ਕਬੀਰ ਜੀ ਆਖਦੇ ਹਨ—ਜਦੋਂ ਉਹ ਜੁਲਾਹ (ਇਸ ਜਗਤ-) ਕੰਘੀ ਨੂੰ ਤੋੜ ਦੇਂਦਾ ਹੈ
Says Kabeer, when my body workshop breaks,
ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥
ਤਾਂ ਸੂਤਰ ਵਿਚ ਸੂਤਰ ਰਲਾ ਦੇਂਦਾ ਹੈ (ਭਾਵ, ਸਾਰੇ ਜਗਤ ਨੂੰ ਆਪਣੇ ਵਿਚ ਮਿਲਾ ਲੈਂਦਾ ਹੈ) ।੪।੩।੩੬।
the Weaver shall blend my thread with His thread. ||4||3||36||