ਆਸਾ ॥
Aasaa:
 
ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਜੇ ਮਨ ਵਿਚ ਵਿਕਾਰਾਂ ਦੀ ਮੈਲ (ਭੀ ਟਿਕੀ ਰਹੇ, ਤੇ) ਕੋਈ ਮਨੁੱਖ ਤੀਰਥਾਂ ਉੱਤੇ ਨ੍ਹਾਉਂਦਾ ਫਿਰੇ, ਤਾਂ ਇਸ ਤਰ੍ਹਾਂ ਉਸ ਨੇ ਸੁਰਗ ਵਿਚ ਨਹੀਂ ਜਾ ਅੱਪੜਨਾ;
With filth within the heart, even if one bathes at sacred places of pilgrimage, still, he shall not go to heaven.
 
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
(ਤੀਰਥਾਂ ਉੱਤੇ ਨ੍ਹਾਤਿਆਂ ਲੋਕ ਤਾਂ ਕਹਿਣ ਲੱਗ ਪੈਣਗੇ ਕਿ ਇਹ ਭਗਤ ਹੈ, ਪਰ) ਲੋਕਾਂ ਦੇ ਪਤੀਜਿਆਂ ਕੋਈ ਲਾਭ ਨਹੀਂ ਹੰੁਦਾ, ਕਿਉਂਕਿ ਪਰਮਾਤਮਾ (ਜੋ ਹਰੇਕ ਦੇ ਦਿਲ ਦੀ ਜਾਣਦਾ ਹੈ) ਅੰਞਾਣਾ ਨਹੀਂ ਹੈ ।੧।
Nothing is gained by trying to please others - the Lord cannot be fooled. ||1||
 
ਪੂਜਹੁ ਰਾਮੁ ਏਕੁ ਹੀ ਦੇਵਾ ॥
ਇਕ ਪਰਮਾਤਮਾ ਦੇਵ ਦਾ ਭਜਨ ਕਰੋ
Worship the One Divine Lord.
 
ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥
ਗੁਰੂ ਦੇ ਦੱਸੇ ਰਾਹ ਉੱਤੇ ਤੁਰਨਾ ਹੀ ਅਸਲ (ਤੀਰਥ-) ਇਸ਼ਨਾਨ ਹੈ ।
The true cleansing bath is service to the Guru. ||1||Pause||
 
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਪਾਣੀ ਵਿਚ ਚੁੱਭੀ ਲਾਇਆਂ ਜੇ ਮੁਕਤੀ ਮਿਲ ਸਕਦੀ ਹੋਵੇ ਤਾਂ ਡੱਡੂ ਸਦਾ ਹੀ ਨ੍ਹਾਉਂਦੇ ਹਨ ।
If salvation can be obtained by bathing in water, then what about the frog, which is always bathing in water?
 
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਜਿਵੇਂ ਉਹ ਡੱਡੂ ਹਨ ਤਿਵੇਂ ਉਹ ਮਨੁੱਖ ਸਮਝੋ; (ਪਰ ਨਾਮ ਤੋਂ ਬਿਨਾ ਉਹ) ਸਦਾ ਜੂਨਾਂ ਵਿਚ ਪਏ ਰਹਿੰਦੇ ਹਨ ।੨।
As is the frog, so is that mortal; he is reincarnated, over and over again. ||2||
 
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਜੇ ਮਨੁੱਖ ਕਾਂਸ਼ੀ ਵਿਚ ਸਰੀਰ ਤਿਆਗੇ, ਪਰ ਮਨੋਂ ਰਹੇ ਕਠੋਰ, ਇਸ ਤਰ੍ਹਾਂ ਉਸ ਦਾ ਨਰਕ (ਵਿਚ ਪੈਣਾ) ਛੁੱਟ ਨਹੀਂ ਸਕਦਾ ।
If the hard-hearted sinner dies in Benaares, he cannot escape hell.
 
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
(ਦੂਜੇ ਪਾਸੇ) ਪਰਮਾਤਮਾ ਦਾ ਭਗਤ ਮਗਹਰ ਦੀ ਸ੍ਰਾਪੀ ਹੋਈ ਧਰਤੀ ਵਿਚ ਭੀ ਜੇ ਜਾ ਮਰੇ, ਤਾਂ ਉਹ ਸਗੋਂ ਹੋਰ ਸਾਰੇ ਲੋਕਾਂ ਨੂੰ ਭੀ ਤਾਰ ਲੈਂਦਾ ਹੈ ।੩।
And even if the Lord's Saint dies in the cursed land of Haramba, still, he saves all his family. ||3||
 
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਉਹ ਉੱਥੇ ਵੱਸਦਾ ਹੈ ਜਿੱਥੇ ਦਿਨ ਤੇ ਰਾਤ ਨਹੀਂ, ਜਿੱਥੇ ਵੇਦ ਨਹੀਂ, ਜਿੱਥੇ ਸ਼ਾਸਤ੍ਰ ਨਹੀਂ (ਭਾਵ, ਉਹ ਪ੍ਰਭੂ ਉਸ ਆਤਮਕ ਅਵਸਥਾ ਵਿਚ ਅੱਪੜਿਆਂ ਮਿਲਦਾ ਹੈ, ਜੋ ਆਤਮਕ ਅਵਸਥਾ ਕਿਸੇ ਖ਼ਾਸ ਸਮੇ ਦੀ ਮੁਥਾਜ ਨਹੀਂ, ਜੋ ਕਿਸੇ ਖ਼ਾਸ ਧਰਮ-ਪੁਸਤਕ ਦੀ ਮੁਥਾਜ ਨਹੀਂ)
Where there is neither day nor night, and neither Vedas nor Shaastras, there, the Formless Lord abides.
 
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥
ਕਬੀਰ ਜੀ ਆਖਦੇ ਹਨ—ਹੇ ਮਨੁੱਖੋ! ਹੇ ਕਮਲੇ ਲੋਕੋ! ਉਸ ਪਰਮਾਤਮਾ ਨੂੰ ਹੀ ਸਿਮਰੋ ।
Says Kabeer, meditate on Him, O mad-men of the world. ||4||4||37||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by