ਆਸਾ ॥
Aasaa:
ਪਾਰਬ੍ਰਹਮੁ ਜਿ ਚੀਨ੍ਹਸੀ ਆਸਾ ਤੇ ਨ ਭਾਵਸੀ ॥
ਜੋ ਮਨੁੱਖ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦੇ ਹਨ, ਜਿਨ੍ਹਾਂ ਸੰਤ ਜਨਾਂ ਨੇ ਪ੍ਰਭੂ ਨੂੰ ਸਿਮਰਿਆ ਹੈ, ਉਹਨਾਂ ਨੂੰ ਹੋਰ ਹੋਰ ਆਸਾਂ ਚੰਗੀਆਂ ਨਹੀਂ ਲੱਗਦੀਆਂ ।
One who recognizes the Supreme Lord God, dislikes other desires.
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥
ਪ੍ਰਭੂ ਉਹਨਾਂ ਦੇ ਮਨ ਨੂੰ ਚਿੰਤਾ ਤੋਂ ਬਚਾਈ ਰੱਖਦਾ ਹੈ ।੧।
He focuses his consciousness on the Lord's devotional worship, and keeps his mind free of anxiety. ||1||
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
ਹੇ (ਮੇਰੇ) ਮਨ! ਸੰਸਾਰ-ਸਮੁੰਦਰ ਤੋਂ ਕਿਵੇਂ ਪਾਰ ਲੰਘੇਂਗਾ? ਇਸ (ਸੰਸਾਰ-ਸਮੁੰਦਰ) ਵਿਚ ਵਿਕਾਰਾਂ ਦਾ ਪਾਣੀ (ਭਰਿਆ ਪਿਆ) ਹੈ ।
O my mind, how will you cross over the world-ocean, if you are filled with the water of corruption?
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥
ਹੇ ਮਨ! ਇਹ ਨਾਸਵੰਤ ਮਾਇਕ ਪਦਾਰਥ ਵੇਖ ਕੇ ਤੂੰ (ਪਰਮਾਤਮਾ ਵਲੋਂ) ਖੁੰਝ ਗਿਆ ਹੈਂ ।੧।ਰਹਾਉ।
Gazing upon the falseness of Maya, you have gone astray, O my mind. ||1||Pause||
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
ਮੈਨੂੰ ਨਾਮੇ ਨੂੰ (ਭਾਵੇਂ ਜੀਕਰ) ਛੀਂਬੇ ਦੇ ਘਰ ਜਨਮ ਦਿੱਤਾ, ਪਰ (ਉਸ ਦੀ ਮਿਹਰ ਨਾਲ) ਮੈਨੂੰ ਸਤਿਗੁਰੂ ਦਾ ਉਪਦੇਸ਼ ਮਿਲ ਗਿਆ;
You have given me birth in the house of a calico-printer, but I have found the Teachings of the Guru.
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥
ਹੁਣ ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ (ਨਾਮੇ) ਨੂੰ ਰੱਬ ਮਿਲ ਪਿਆ ਹੈ ।੨।੫।
By the Grace of the Saint, Naam Dayv has met the Lord. ||2||5||