ਸਿਰੀਰਾਗੁ ਮਹਲਾ ੫ ਘਰੁ ੫ ॥
Siree Raag, Fifth Mehl, Fifth House:
ਜਾਨਉ ਨਹੀ ਭਾਵੈ ਕਵਨ ਬਾਤਾ ॥
ਮੈਨੂੰ ਸਮਝ ਨਹੀਂ ਕਿ ਪਰਮਾਤਮਾ ਨੂੰ ਕੇਹੜੀ ਗੱਲ ਚੰਗੀ ਲੱਗਦੀ ਹੈ
I do not know what pleases my Lord.
ਮਨ ਖੋਜਿ ਮਾਰਗੁ ॥੧॥ ਰਹਾਉ ॥
ਹੇ ਮੇਰੇ ਮਨ ! ਤੂੰ (ਉਹ) ਰਸਤਾ ਲੱਭ (ਜਿਸ ਉਤੇ ਤੁਰਿਆਂ ਪ੍ਰਭੂ ਪ੍ਰਸੰਨ ਹੋ ਜਾਏ) ।੧।ਰਹਾਉ।
O mind, seek out the way! ||1||Pause||
ਧਿਆਨੀ ਧਿਆਨੁ ਲਾਵਹਿ ॥
ਸਮਾਧੀਆਂ ਲਾਣ ਵਾਲੇ ਲੋਕ ਸਮਾਧੀਆਂ ਲਾਂਦੇ ਹਨ,
The meditatives practice meditation,
ਗਿਆਨੀ ਗਿਆਨੁ ਕਮਾਵਹਿ ॥
ਵਿਦਵਾਨ ਲੋਕ ਧਰਮ-ਚਰਚਾ ਕਰਦੇ ਹਨ,
and the wise practice spiritual wisdom,
ਪ੍ਰਭੁ ਕਿਨ ਹੀ ਜਾਤਾ ॥੧॥
ਪਰ ਪਰਮਾਤਮਾ ਨੂੰ ਕਿਸੇ ਵਿਰਲੇ ਨੇ ਹੀ ਸਮਝਿਆ ਹੈ (ਭਾਵ, ਇਹਨਾਂ ਤਰੀਕਿਆਂ ਨਾਲ ਪਰਮਾਤਮਾ ਨਹੀਂ ਮਿਲਦਾ) ।੧।
but how rare are those who know God! ||1||
ਭਗਉਤੀ ਰਹਤ ਜੁਗਤਾ ॥
ਵੈਸ਼ਨਵ ਭਗਤ (ਵਰਤ, ਤੁਲਸੀ ਮਾਲਾ, ਤੀਰਥ ਇਸ਼ਨਾਨ ਆਦਿਕ) ਸੰਜਮਾਂ ਵਿਚ ਰਹਿੰਦੇ ਹਨ
The worshipper of Bhagaauti practices self-discipline,
ਜੋਗੀ ਕਹਤ ਮੁਕਤਾ ॥
ਜੋਗੀ ਆਖਦੇ ਹਨ ਅਸੀ ਮੁਕਤ ਹੋ ਗਏ ਹਾਂ
the Yogi speaks of liberation,
ਤਪਸੀ ਤਪਹਿ ਰਾਤਾ ॥੨॥
ਤਪ ਕਰਨ ਵਾਲੇ ਸਾਧੂ ਤਪ (ਕਰਨ) ਵਿਚ ਹੀ ਮਸਤ ਰਹਿੰਦੇ ਹਨ ।੨।
and the ascetic is absorbed in asceticism. ||2||
ਮੋਨੀ ਮੋਨਿਧਾਰੀ ॥
ਚੁੱਪ ਸਾਧੀ ਰੱਖਣ ਵਾਲੇ ਸਾਧੂ ਚੁੱਪ ਵੱਟੀ ਰੱਖਦੇ ਹਨ
The men of silence observe silence,
ਸਨਿਆਸੀ ਬ੍ਰਹਮਚਾਰੀ ॥
ਸੰਨਿਆਸੀ (ਸੰਨਿਆਸ ਵਿਚ) ਬ੍ਰਹਮਚਾਰੀ (ਬ੍ਰਹਮਚਰਜ ਵਿਚ)
the Sanyaasees observe celibacy,
ਉਦਾਸੀ ਉਦਾਸਿ ਰਾਤਾ ॥੩॥
ਤੇ ਉਦਾਸੀ ਉਦਾਸ-ਭੇਖ ਵਿਚ ਮਸਤ ਰਹਿੰਦੇ ਹਨ ।੩।
and the Udaasees abide in detachment. ||3||
ਭਗਤਿ ਨਵੈ ਪਰਕਾਰਾ ॥
(ਕੋਈ ਆਖਦਾ ਹੈ ਕਿ) ਭਗਤੀ ਨੌਂ ਕਿਸਮਾਂ ਦੀ ਹੈ
There are nine forms of devotional worship.
ਪੰਡਿਤੁ ਵੇਦੁ ਪੁਕਾਰਾ ॥
ਪੰਡਿਤ ਵੇਦ ਉੱਚੀ ੳੱੁਚੀ ਪੜ੍ਹਦਾ ਹੈ
The Pandits recite the Vedas.
ਗਿਰਸਤੀ ਗਿਰਸਤਿ ਧਰਮਾਤਾ ॥੪॥
ਗ੍ਰਿਹਸਤੀ ਗ੍ਰਿਹਸਤ-ਧਰਮ ਵਿਚ ਮਸਤ ਰਹਿੰਦਾ ਹੈ ।੪।
The householders assert their faith in family life. ||4||
ਇਕ ਸਬਦੀ ਬਹੁ ਰੂਪਿ ਅਵਧੂਤਾ ॥
ਅਨੇਕਾਂ ਐਸੇ ਹਨ ਜੋ ‘ਅਲੱਖ ਅਲੱਖ’ ਪੁਕਾਰਦੇ ਹਨ, ਕੋਈ ਬਹੂ-ਰੂਪੀਏ ਹਨ, ਕੋਈ ਨਾਂਗੇ ਹਨ
Those who utter only One Word, those who take many forms, the naked renunciates,
ਕਾਪੜੀ ਕਉਤੇ ਜਾਗੂਤਾ ॥
ਕੋਈ ਖ਼ਾਸ ਕਿਸਮ ਦਾ ਚੋਲਾ ਆਦਿਕ ਪਹਿਨਣ ਵਾਲੇ ਹਨ । ਕੋਈ ਨਾਟਕ ਚੇਟਕ ਸਾਂਗ ਆਦਿਕ ਬਣਾ ਕੇ ਲੋਕਾਂ ਨੂੰ ਪ੍ਰਸੰਨ ਕਰਦੇ ਹਨ, ਕਈ ਐਸੇ ਹਨ ਜੋ ਰਾਤਾਂ ਜਾਗ ਕੇ ਗੁਜ਼ਾਰਦੇ ਹਨ
the wearers of patched coats, the magicians, those who remain always awake,
ਇਕਿ ਤੀਰਥਿ ਨਾਤਾ ॥੫॥
ਇਕ ਐਸੇ ਹਨ ਜੋ (ਹਰੇਕ) ਤੀਰਥ ਉੱਤੇ ਇਸ਼ਨਾਨ ਕਰਦੇ ਹਨ ।੫।
and those who bathe at holy places of pilgrimage-||5||
ਨਿਰਹਾਰ ਵਰਤੀ ਆਪਰਸਾ ॥
ਅਨੇਕਾਂ ਐਸੇ ਹਨ ਜੋ ਭੁੱਖੇ ਹੀ ਰਹਿੰਦੇ ਹਨ, ਕਈ ਐਸੇ ਹਨ ਜੋ ਦੂਜਿਆਂ ਨਾਲ ਛੁੰਹਦੇ ਨਹੀਂ ਹਨ (ਤਾ ਕਿ ਕਿਸੇ ਦੀ ਭਿੱਟ ਨਾਹ ਲੱਗ ਜਾਏ)
Those who go without food, those who never touch others,
ਇਕਿ ਲੂਕਿ ਨ ਦੇਵਹਿ ਦਰਸਾ ॥
ਅਨੇਕਾਂ ਐਸੇ ਹਨ ਜੋ (ਗੁਫ਼ਾ ਆਦਿ ਵਿਚ) ਲੁਕ ਕੇ (ਰਹਿੰਦੇ ਹਨ ਤੇ ਕਿਸੇ ਨੂੰ) ਦਰਸ਼ਨ ਨਹੀਂ ਦੇਂਦੇ
the hermits who never show themselves,
ਇਕਿ ਮਨ ਹੀ ਗਿਆਤਾ ॥੬॥
ਕਈ ਐਸੇ ਹਨ ਜੋ ਆਪਣੇ ਮਨ ਵਿਚ ਹੀ ਗਿਆਨਵਾਨ ਬਣੇ ਹੋਏ ਹਨ ।੬।
and those who are wise in their own minds-||6||
ਘਾਟਿ ਨ ਕਿਨ ਹੀ ਕਹਾਇਆ ॥
(ਇਹਨਾਂ ਵਿਚੋਂ) ਕਿਸੇ ਨੇ ਭੀ ਆਪਣੇ ਆਪ ਨੂੰ (ਕਿਸੇ ਹੋਰ ਨਾਲੋਂ) ਘੱਟ ਨਹੀਂ ਅਖਵਾਇਆ
Of these, no one admits to any deficiency;
ਸਭ ਕਹਤੇ ਹੈ ਪਾਇਆ ॥
ਸਭ ਇਹੀ ਆਖਦੇ ਹਨ ਕਿ ਅਸਾਂ ਪਰਮਾਤਮਾ ਨੂੰ ਲੱਭ ਲਿਆ ਹੈ
all say that they have found the Lord.
ਜਿਸੁ ਮੇਲੇ ਸੋ ਭਗਤਾ ॥੭॥
ਪਰ (ਪਰਮਾਤਮਾ ਦਾ) ਭਗਤ ਉਹੀ ਹੈ ਜਿਸ ਨੂੰ (ਪਰਮਾਤਮਾ ਨੇ ਆਪ ਆਪਣੇ ਨਾਲ) ਮਿਲਾ ਲਿਆ ਹੈ ।੭।
But he alone is a devotee, whom the Lord has united with Himself. ||7||
ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥
ਪਰ ਮੈਂ ਤਾਂ ਇਹ ਸਾਰੀਆਂ ਦਲੀਲਾਂ ਤੇ ਸਾਰੇ ਹੀ ਉਪਾਉ ਛੱਡ ਦਿਤੇ ਹਨ ਤੇ ਪ੍ਰਭੂ ਦੀ ਹੀ ਸਰਨ ਪਿਆ ਹਾਂ
Abandoning all devices and contrivances, I have sought His Sanctuary.
ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥
ਨਾਨਕ ਤਾਂ ਗੁਰੂ ਦੀ ਚਰਨੀਂ ਆ ਡਿੱਗਾ ਹੈ ।੮।੨।੨੭।
Nanak has fallen at the Feet of the Guru. ||8||2||27||